ਗੁਦਰਾਪੁਰ 25 ਫਰਵਰੀ : (ਮੁਨੀਰਾ ਸਲਾਮ ਤਾਰੀ) : ਮੈਡਮ ਨਵਦੀਪ ਕੌਰ ਗਿੱਲ , ਸਿਵਲ ਜੱਜ ( ਸੀਨੀਅਰ ਡਵੀਜ਼ਨ) –ਕਮ– ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋ ਕੇਦਰੀ ਜੇਲ ਦਾ ਦੌਰਾ ਕੀਤਾ ਅਤੇ ਕੈਦੀਆਂ ਨੂੰ ਮਿਲਿਆ ਗਿਆ ਅਤੇ ਉਹਨਾਂ ਦੀਆਂ ਮੁਸਕਲਾਂ ਨੂੰ ਸੁਣਿਆ ਗਿਆ। ਮੈਡਮ ਨਵਦੀਪ ਕੌਰ ਗਿੱਲ , ਸਿਵਲ ਜੱਜ ( ਸੀਨੀਅਰ ਡਵੀਜਨ ) –ਕਮ–ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ , ਗੁਰਦਾਸਪੁਰ ਦੁਆਰਾ ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਲੀਗਲ ਏਡ ਬਾਰੇ ਜਾਗਰੂਕ ਕਰਵਾਇਆ । ਇਸ ਦੌਰੇ ਦੌਰਾਂਨ ਸੁਪਰੇਡੈਂਟ ਜੇਲ , ਸ੍ਰੀ ਆਰ. ਐਸ. ਹੁੰਦਲ ਅਤੇ ਬਾਕੀ ਸਟਾਫ ਵੀ ਮੌਜੂਦ ਸੀ