spot_img
Homeਮਾਝਾਗੁਰਦਾਸਪੁਰਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਹੜ੍ਹ ਰੋਕੂ ਕੰਮਾਂ ਦੀ ਸਮੀਖਿਆ ਕਰਨ ਸਬੰਧੀ ਅਧਿਕਾਰੀਆਂ...

ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਹੜ੍ਹ ਰੋਕੂ ਕੰਮਾਂ ਦੀ ਸਮੀਖਿਆ ਕਰਨ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਗੁਰਦਾਸਪੁਰ, 11 ਮਈ (ਸਲਾਮ ਤਾਰੀ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਪ੍ਰਧਾਨਗੀ ਹੇਠ ਹੜ੍ਹ ਰੋਕੂ ਕੰਮਾਂ ਦੀ ਸਮੀਖਿਆ ਕਰਨ ਸਬੰਧੀ ਸਿਵਲ, ਪੁਲਿਸ ਪ੍ਰਸ਼ਾਸਨ, ਬੀ.ਐਸ.ਐਫ, ਬੀ.ਐਸ.ਐਨ.ਐਲ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿਚ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਹੋਏ

                                ਦਫਤਰ ਡਿਪਟੀ ਕਮਿਸ਼ਨਰ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲੇ ਅੰਦਰ ਕਿਸੇ ਪ੍ਰਕਾਰ ਦੇ ਹੜ੍ਹ ਆਉਣ ਦੀ ਸਥਿਤੀ ਨਾਲ ਨਿਪਟਣ ਲਈ ਹਰੇਕ ਵਿਭਾਗ ਨੂੰ ਚੌਕਸ ਰਹਿਣ ਦੀ ਹਦਾਇਤ ਕਰਦਿਆਂ ਕਿਹਾ ਕਿ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਹੜ੍ਹ ਨਾਲ ਨਜਿੱਠਣ ਲਈ ਅਗਾਊਂ ਪੂਰੇ ਪ੍ਰਬੰਧ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਬੀ.ਐਸ.ਐਫ ਦੇ ਅਧਿਕਾਰੀਆਂ ਨਾਲ ਵੀ ਹੜ੍ਹ ਆਉਣ ਦੀ ਸਥਿਤੀ ਨਾਲ ਨਿਪਟਣ ਲਈ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਸਬੰਧੀ ਜਾਇਜ਼ਾ ਲਿਆ

               ਡਿਪਟੀ ਕਮਿਸ਼ਨਰ ਨੇ ਡਰੇਨਜ਼ ਵਿਭਾਗ ਸਮੇਤ ਸਿਹਤ ਵਿਭਾਗ, ਪਸ਼ੂ ਪਾਲਣ ਵਿਭਾਗ, ਬੀ.ਐਸ.ਐਨ.ਐਲ, ਪਾਵਰਕਾਮ, ਜੰਗਲਾਤ, ਡੀ.ਐਫ.ਐਸ.ਸੀ ਸਮੇਤ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਡਰੇਨਾਂ ਦੀ ਸਫਾਈ, ਦਵਾਈਆਂ, ਪਸ਼ੂ ਦੇ ਚਾਰੇ, ਟੈਲੀਫੋਨ ਵਿਵਸਥਾ, ਬਿਜਲੀ ਦੀ ਸਪਲਾਈ, ਰਾਹਤ ਕੇਂਦਰ, ਰਾਸ਼ਨ, ਪੀਣ ਲਈ ਪਾਣੀ ਆਦਿ ਦੇ ਪੁਖਤਾ ਪ੍ਰਬੰਧ ਕਰਨ ਸਬੰਧੀ ਮੁਕੰਮਲ ਪਲਾਨ ਤਿਆਰ ਕਰਨ

                       ਡਿਪਟੀ ਕਮਿਸ਼ਨਰ ਵਲੋਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨੂੰ ਸ਼ਹਿਰਾਂ ਅੰਦਰ ਸੀਵਰੇਜ ਆਦਿ ਦੀ ਸਫਾਈ ਕਰਵਾਉਣ ਲਈ ਦਿਸ਼ਾ-ਨਿਰਦੇਸ਼ ਦਿੱਤੇ। ਇਸੇ ਤਰਾਂ ਉਨ੍ਹਾਂ ਜਿਲਾ ਮਾਲ ਅਫਸਰ ਨੂੰ ਗੋਤਾ ਖੋਰਾਂ ਤੇ ਬੇੜੀਆਂ ਦੇ ਪ੍ਰਬੰਧ ਪੂਰੇ ਕਰਕੇ ਰੱਖਣ ਅਤੇ ਖਾਸਕਰਕੇ ਬੇੜੀਆਂ ਪ੍ਰਭਾਵਿਤ ਹੋਣ ਵਾਲੇ ਪਿੰਡਾਂ ਦੇ ਨੇੜੇ ਹੀ ਰੱਖੀਆਂ ਜਾਣ, ਤਾਂ ਜੋ ਲੋੜ ਪੈਣ ਤੇ ਉਨਾਂ ਦੀ ਤੁਰੰਤ ਵਰਤੋਂ ਕੀਤੀ ਜਾ ਸਕੇ। ਉਨਾਂ ਕਿਹਾ ਕਿ ਹੜ੍ਹਾਂ ਨਾਲ ਸਬੰਧਿਤ ਸਾਰੇ ਯੰਤਰਾਂ ਦਾ ਨਿਰੀਖਣ ਕਰ ਲਿਆ ਜਾਵੇ ਅਤੇ ਅਗਰ ਕੋਈ ਕਮੀਂ ਪੇਸ਼ੀ ਹੈ ਤਾਂ ਉਸ ਨੂੰ ਤੁਰੰਤ ਠੀਕ ਕੀਤਾ ਜਾਵੇ

                      ਇਸ ਮੌਕੇ ਡਾ.ਅਮਨਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ (ਜ/ਸ਼ਹਿਰੀ ਵਿਕਾਸ) ਗੁਰਦਾਸਪੁਰ, ਗੁਰਮੀਤ ਸਿੰਘ ਜ਼ਿਲਾ ਮਾਲ ਅਫਸਰ, ਚਰਨਜੀਤ ਸਿੰਘ ਐਕਸੀਅਨ ਡਰੇਨਜ਼, ਵਿਨੇ ਕੁਮਾਰ ਐਕਸੀਅਨ ਯੂਬੀਡੀਸੀ, ਡੀ.ਐਸ.ਪੀ ਲਖਵਿੰਦਰ ਸਿੰਘ ਰੰਧਾਵਾ ਤੇ ਮੋਹਨ ਸਿੰਘ, ਸ਼ਾਮ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਡਾ. ਪ੍ਰਭਜੋਤ ਕੋਰ ਕਲਸੀ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments