ਕਾਦੀਆਂ 6 ਜੁਲਾਈ (ਮੁਨੀਰਾ ਸਲਾਮ ਤਾਰੀ) :- ਟੀਬੀ ਇੱਕ ਐਸੀ ਭਿਆਨਕ ਬਿਮਾਰੀ ਹੈ ਜੇਕਰ ਕੋਈ ਵਿਅਕਤੀ ਇਸ ਭਿਆਨਕ ਬੀਮਾਰੀ ਦੇ ਚੁੰਗਲ ਵਿੱਚ ਫਸ ਜਾਂਦਾ ਹੈ ਉਸ ਦਾ ਬਚਣਾ ਬਹੁਤ ਮੁਸ਼ਕਲ ਹੋ ਜਾਂਦਾ ਹੈ ਅਤੇ ਇਸੇ ਲਈ ਭਾਰਤ ਸਰਕਾਰ ਵੱਲੋਂ ਇਸ ਬਿਮਾਰੀ ਦੀ ਰੋਕਥਾਮ ਕਰਨ ਲਈ ਵੱਖ ਵੱਖ ਉਪਰਾਲੇ ਸਮੇਂ ਸਮੇਂ ਸਿਰ ਕੀਤੇ ਜਾਂਦੇ ਹਨ ਤਾਂ ਜੋ ਇਹ ਬਿਮਾਰੀ ਭਾਰਤ ਦੇਸ਼ ਚ ਫੈਲ ਨਾ ਸਕੇ ਇਸੇ ਲੜੀ ਤਹਿਤ ਅੱਜ ਸਿਹਤ ਵਿਭਾਗ ਕਾਦੀਆਂ ਦੀ ਟੀਮ ਵੱਲੋਂ ਸਿਹਤ ਵਿਭਾਗ ਦੇ ਇੰਸਪੈਕਟਰ ਸਰਦਾਰ ਕੁਲਬੀਰ ਸਿੰਘ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਜ਼ਦੀਕ ਦਾਣਾ ਮੰਡੀ ਬਟਾਲਾ ਰੋਡ ਕਾਦੀਆਂ ਸਕੂਲ ਵਿਖੇ ਟੀਬੀ ਦੀ ਬਿਮਾਰੀ ਦੀ ਰੋਕਥਾਮ ਲਈ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਹੈਲਥ ਇੰਸਪੈਕਟਰ ਸਰਦਾਰ ਕੁਲਬੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਗੁਰਦਾਸਪੁਰ ਦੇ ਸਿਵਲ ਸਰਜਨ ਡਾ ਵਿਜੇ ਕੁਮਾਰ ਦੇ ਹੁਕਮ ਅਨੁਸਾਰ ਅਤੇ ਅਸਮ ਕਰਦਿਆਂ ਸਰਪੰਚ ਜਤਿੰਦਰ ਸਿੰਘ ਗਿਲ ਦੀ ਅਗਵਾਈ ਵਿੱਚ ਇਹ ਸੈਮੀਨਾਰ ਲਗਾਇਆ ਗਿਆ ਹੈ ਜਿੱਥੇ ਸਕੂਲੀ ਬੱਚਿਆਂ ਨੂੰ ਟੀ ਬੀ ਦੀ ਬੀਮਾਰੀ ਤੋਂ ਬਚਣ ਲਈ ਅਤੇ ਕੋਨਾ ਵੈਕਸੀਨ ਲਗਵਾਉਣ ਲਈ ਪ੍ਰੇਰਿਤ ਕੀਤਾ ਉਨ੍ਹਾਂ ਦੱਸਿਆ ਕਿ ਕੋਰੋਨਾ ਵੈਕਸੀਨ ਬਾਰਾਂ ਸਾਲ ਉੱਪਰ ਬੱਚਿਆਂ ਨੂੰ ਲਗਵਾਉਣੀ ਬਹੁਤ ਜਰੂਰੀ ਹੈ। ਇਸ ਮੌਕੇ ਸਿਹਤ ਵਿਭਾਗ ਦੀ ਟੀਮ ਵਿੱਚ ਸਤਪਾਲ ਸਿੰਘ, ਬਲਵਿੰਦਰ ਸਿੰਘ, ਲਖਬੀਰ ਸਿੰਘ, ਅਮਰੀਕ ਸਿੰਘ, ਯੁਗਰਾਜ, ਸਿੰਘ, ਨਰਿੰਦਰ ਸਿੰਘ ਆਦਿ ਇਸ ਤੋਂ ਇਲਾਵਾ ਸਕੂਲ ਦਾ ਸਟਾਫ ਅਤੇ ਬੱਚੇ ਹਾਜ਼ਰ ਸਨ।