ਕਾਦੀਆਂ 7 ਸਤੰਬਰ (ਮੁਨੀਰਾ ਸਲਾਮ ਤਾਰੀ)
ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵੱਲੋਂ ਅਧਿਆਪਕ ਦਿਵਸ ਮਨਾਉਂਦੇ ਹੋਏ ਸਕੂਲ ਕੈਂਪਸ ਅੰਦਰ ਸਕੂਲ ਦੇ ਆਨਰੇਰੀ ਪ੍ਰਬੰਧਕ ਸਟੇਟ ਤੇ ਨੈਸ਼ਨਲ ਐਵਾਰਡੀ ਸੇਵਾਮੁਕਤ ਪ੍ਰਿੰਸੀਪਲ ਸਰਦਾਰ ਅੰਗਰੇਜ ਸਿੰਘ ਬੋਪਾਰਾਏ ਤੇ ਸਕੂਲ ਪ੍ਰਿੰਸੀਪਲ ਡਾ ਹਰਪ੍ਰੀਤ ਸਿੰਘ ਹੁੰਦਲ ਦੀ ਅਗਵਾਈ ਹੇਠ ਇਕ ਸ਼ਾਨਦਾਰ ਸਮਾਗਮ ਆਯੋਜਿਤ ਕੀਤਾ ਗਿਆ । ਸਕੂਲ ਦੇ ਬੱਚਿਆਂ ਵੱਲੋਂ ਆਪਣੇ ਅਧਿਆਪਕਾਂ ਦੇ ਸਤਿਕਾਰ ਵਜੋਂ ਭਾਸ਼ਣ , ਕਵਿਤਾਵਾਂ ਤੇ ਗੀਤ ਆਦਿ ਪੇਸ਼ ਕਰਕੇ ਇਸ ਦਿਹਾੜੇ ਨੂੰ ਮਨਾਇਆ ਗਿਆ । ਸਕੂਲ ਵਿਦਿਆਰਥੀ ਰਵਨੀਤ ਕੌਰ , ਰੋਬਨਪ੍ਰੀਤ ਕੌਰ ਵੱਲੋਂ ਕਵਿਤਾਵਾਂ ਪੇਸ਼ ਕੀਤੀਆਂ ਗਈਆਂ । ਗੁਰੂ ਵਿਸ਼ਵਾਸ ਸਿੰਘ ਵੱਲੋਂ ਸ਼ਬਦ ਗਾਇਨ ਕੀਤਾ ਗਿਆ । ਰੌਬਿਨਪ੍ਰੀਤ ਸਿੰਘ ਨੇ ਅਧਿਆਪਕ ਤੇ ਵਿਦਿਆਰਥੀ ਦੇ ਰਿਸ਼ਤੇ ਬਾਰੇ ਭਾਸ਼ਣ ਪੇਸ਼ ਕੀਤਾ