ਕਾਦੀਆਂ 21 ਸਤੰਬਰ (ਮੁਨੀਰਾ ਸਲਾਮ ਤਾਰੀ) 22 ਪੰਜਾਬ ਬਟਾਲੀਅਨ ਐੱਨਸੀਸੀ ਬਟਾਲਾ ਦੇ ਕਮਾਂਡਿੰਗ ਅਫਸਰ ਕਰਨਲ ਅਨਿਲ ਠਾਕੁਰ ਦੀ ਅਗਵਾਈ ਹੇਠ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਐਨਸੀਸੀ ਕੈਡਿਟਾਂ ਵੱਲੋਂ ਐੱਨਸੀਸੀ ਅਕੈਡਮੀ ਮਲੋਟ ਵਿਖੇ ਸਮਾਪਤ ਹੋਏ ਅਨਿਲ ਠਾਕੁਰ ਦੀ ਅਗਵਾਈ ਹੇਠ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇਐਡਵਾਂਸ ਲੀਡਰਸ਼ਿਪ ਕੈਂਪ ਵਿੱਚ ਹਿੱਸਾ ਲੈਂਦਿਆਂ ਮੈਡਲ ਪ੍ਰਾਪਤ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ । ਇਸ ਪ੍ਰਾਪਤੀ ਬਾਰੇ ਕਾਲਜ ਪ੍ਰਿੰਸੀਪਲ ਡਾ ਹਰਪ੍ਰੀਤ ਸਿੰਘ ਹੁੰਦਲ ਨੇ ਦੱਸਿਆ ਕਿ ਐੱਨਸੀਸੀ ਵਿਭਾਗ ਦੇ ਇੰਚਾਰਜ ਲੈਫਟੀਨੈਂਟ ਸਤਵਿੰਦਰ ਸਿੰਘ ਕਾਹਲੋਂ ਸੂਬੇਦਾਰ ਕੁਲਵਿੰਦਰ ਸਿੰਘ ਹਵਲਦਾਰ ਬਲਜੀਤ ਸਿੰਘ ਹਵਲਦਾਰ ਪ੍ਰਭਜੀਤ ਸਿੰਘ ਵੱਲੋਂ ਕੈਡਿਟਾਂ ਨੂੰ ਲੀਡਰਸ਼ਿਪ ਕੈਂਪ ਵਾਸਤੇ ਤਿਆਰ ਕਰਕੇ ਐੱਨਸੀਸੀ ਅਕੈਡਮੀ ਮਲੋਟ ਵਿਖੇ ਦੋ ਹਫ਼ਤੇ ਦੇ ਕੈਂਪ ਲਈ ਰਵਾਨਾ ਕੀਤਾ ਸੀ । ਕੈਂਪ ਦੌਰਾਨ ਕੈਡਿਟ ਜਸ਼ਨਪ੍ਰੀਤ ਸਿੰਘ ਨੇ ਖੋ ਖੋ ਟੀਮ ਵਿੱਚ ਹਿੱਸਾ ਲੈਂਦਿਆਂ ਮੈਡਲ ਪ੍ਰਾਪਤ ਕੀਤਾ ਹੈ। ਕੈਡਿਟ ਮਾਨਸੀ , ਸੰਦੀਪ ਕੌਰ ਤੇ ਰਿਤਿਕਾ ਵੱਲੋਂ ਕੈਂਪ ਦੌਰਾਨ ਸੱਭਿਆਚਾਰਕ ਵੰਨਗੀਆਂ ਵਿਚ ਹਿੱਸਾ ਲੈਂਦਿਆਂ ਮੈਡਲ ਤੇ ਸਰਟੀਫਿਕੇਟ ਪ੍ਰਾਪਤ ਕਰ ਕੇ ਸਨਮਾਨ ਹਾਸਿਲ ਕੀਤਾ ਹੈ । ਇਸ ਸ਼ਾਨਦਾਰ ਪ੍ਰਾਪਤੀ ਤੇ ਕਾਲਜ ਸਥਾਨਕ ਪ੍ਰਬੰਧਕ ਕਮੇਟੀ ਸਕੱਤਰ ਡਾ ਬਲਚਰਨਜੀਤ ਸਿੰਘ ਭਾਟੀਆ ਵੱਲੋਂ ਕਾਲਜ ਪ੍ਰਿੰਸੀਪਲ ਡਾ ਹਰਪ੍ਰੀਤ ਸਿੰਘ ਹੁੰਦਲ , ਐੱਨਸੀਸੀ ਵਿਭਾਗ ਦੇ ਇੰਚਾਰਜ ਲੈਫਟੀਨੈਂਟ ਸਤਵਿੰਦਰ ਸਿੰਘ ਕਾਹਲੋਂ ,ਮੈਡਲ ਪ੍ਰਾਪਤ ਕਰਨ ਵਾਲੇ ਕੈਡਿਟਾਂ ਨੂੰ ਮੁਬਾਰਕਬਾਦ ਭੇਂਟ ਕੀਤੀ ਹੈ ।