ਕਾਦੀਆਂ 16 ਦਸੰਬਰ (ਮੁਨੀਰਾ ਸਲਾਮ ਤਾਰੀ) :- ਅੱਜ ਡਿਪਟੀ ਕਮਿਸ਼ਨਰ ਗੁਰਦਾਸਪੁਰ, ਸਿਵਲ ਸਰਜਨ ਗੁਰਦਾਸਪੁਰ ਜੀ ਦੀ ਰਹਿਨੁਮਾਈ ਐਸ ਐਮ ਉ ਕਾਦੀਆਂ ਡਾ. ਮਨੋਹਰ ਲਾਲ ਦੇ ਦਿਸ਼ਾ ਨਿਰਦੇਸ਼ਾਂ ਤੇ ਸਿਵਲ ਹਸਪਤਾਲ ਕਾਦੀਆਂ ਦੇ ਇੰਸਪੈਕਟਰ ਸ. ਕੁਲਬੀਰ ਸਿੰਘ ਨੇ ਵੱਖ ਵੱਖ ਟਾਈਰਾਂ ਵਾਲੀਆਂ ਦੁਕਾਨਾਂ ਚ, ਜਾਕੇ ਦੁਕਾਨਾਂਦਾਰਾਂ ਨੂੰ ਡੇਂਗੂ ਅਤੇ ਮਲੇਰੀਆ ਸਬੰਧੀ ਜਾਨਕਾਰੀ ਦਿੱਤੀ। ਇਸ ਮੋਕੇ ਉਹਨਾਂ ਦੁਕਨਦਾਰਾਂ ਨੂੰ ਜਾਨਕਾਰੀ ਦਿੰਦਿਆਂ ਦੱਸਿਆ ਕਿ ਡੇਂਗੂ ਦੀ ਬਿਮਾਰੀ ਤੋਂ ਬਚਾਓ ਲਈ ਘਰਾਂ ਵਿੱਚ ਜਾਂ ਘਰਾਂ ਦੇ ਨਜ਼ਦੀਕ ਸਾਫ਼ ਪਾਣੀ ਨਾਂ ਇਕੱਠਾ ਹੋਣ ਦਿੱਤਾ ਜਾਵੇI ਡੇਗੂ ਮਲੇਰੀਆ ਬੁਖਾਰ ਇੱਕ ਐਨਾਫਲੀਜ਼ ਮਾਦਾ ਮੱਛਰ ਦੇ ਕੱਟਣ ਨਾਲ ਹੁੰਦਾ ਹੈ ਇਹ ਮੱਛਰ ਖੜ੍ਹੇ ਤੇ ਸਾਫ਼ ਪਾਣੀ ਉਪਰ ਰਹਿਦਾ ਤੇ ਆਪਣੀ ਪੈਦਾਵਾਰ ਵਧਾਉਂਦਾ ਹੈ। ਇਹ ਮੱਛਰ ਰਾਤ ਤੇ ਸਵੇਰ ਸਮੇਂ ਕੱਟਦੇ ਹਨ। ਮਲੇਰੀਆ ਬੁਖਾਰ ਦੇ ਲੱਛਣ ਠੰਢ ਤੇ ਕਾਬੇ ਨਾਲ ਬੁਖਾਰ, ਤੇਜ ਬੁਖਾਰ ਤੇ ਸਿਰ ਦਰਦ ਹੋਣਾ, ਬੁਖਾਰ ਉਤਰਨ ਤੋਂ ਬਾਅਦ ਥਕਾਵਟ ਤੇ ਕਮਜ਼ੋਰੀ ਹੋਣਾ ਸਰੀਰ ਨੂੰ ਪਸੀਨਾ ਆਉਣਾ ਆਦਿ ਹੁੰਦੇ ਹਨ, ਅਜਿਹੇ ਲੱਛਣ ਕਿਸੇ ਵਿਅਕਤੀ ਨੂੰ ਦਿਖਾਈ ਦੇਣ ਤਾਂ ਤਰੁੰਤ ਨਜ਼ਦੀਕੀ ਸਿਹਤ ਸੈਂਟਰ ਜਾ ਕਿ ਆਪਣੇ ਖੂਨ ਦੀ ਜਾਂਚ ਕਰਾਉਣੀ ਚਾਹੀਦੀ ਹੈ ਜੇਕਰ ਜਾਂਚ ਕਰਨ ਉਪਰੰਤ ਮਲੇਰੀਆ ਬੁਖ਼ਾਰ ਨਿੱਕਲੇ ਤਾਂ ਇਸ ਦੀ ਦਵਾਈ ਸਾਰੇ ਹੈਲਥ ਸੈਂਟਰ ਤੋਂ ਮੁਫ਼ਤ ਦਿੱਤੀ ਜਾਂਦੀ ਹੈ। ਇਸ ਮੋਕੇ ਮਲੇਰੀਆ ਬੁਖਾਰ ਤੋਂ ਬਚਾਓ ਦੇ ਤਰੀਕੇ ਦੱਸਦਿਆਂ ਇੰਸਪੈਕਟਰ ਕੁਲਬੀਰ ਸਿੰਘ ਨੇ ਕਿਹਾ ਕਿ ਦੁਕਾਨਾਂ ਅਤੇ ਘਰਾਂ ਦੇ ਵਿੱਚ ਰੱਖੇ ਕੁਲਰਾਂ ਦੇ ਪਾਣੀ, ਫਰਿਜ਼ਾ ਦੀਆਂ ਵੇਸਟ ਪਾਣੀ ਦੀਆਂ ਟਰੇਆ ਵਿੱਚੋ ਪਾਣੀ, ਟੁੱਟੇ -ਭੱਜੇ ਬਰਤਨਾ ਵਿੱਚ ਬਰਸਾਤਾਂ ਦੇ ਪਏ ਪਾਣੀ, ਪਸ਼ੂਆਂ ਦੇ ਪੀਣ ਵਾਲੇ ਪਾਣੀ ਦੀਆਂ ਹੋਦੀਆਂ ਵਿੱਚ ਪਏ ਪਾਣੀ, ਤੇ ਹੋਰ ਟੋਇਆ ਵਿੱਚ ਬਰਸਾਤਾਂ ਦੇ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ ਇਸ ਲਈ ਇਹ ਸਾਰੇ ਪਏ ਪਾਣੀ ਨੂੰ ਹਫ਼ਤੇ ਦੇ ਹਰ ਸ਼ੁੱਕਰਵਾਰ ਡ੍ਰਾਈ – ਡੇ ਮਨਾਉਣ ਤੇ ਕੱਢ ਦੇਣਾ ਤੇ ਚੰਗੀ ਤਰਾਂ ਸਾਫ਼ ਕਰਕੇ ਸਕਾਉਣਾ ਚਾਹੀਦਾ ਹੈ। ਇਸ ਮੌਕੇ ਹੈਲਥ ਇੰਸਪੈਕਟਰ ਡਾ. ਕੁਲਬੀਰ ਸਿੰਘ ਤੋਂ ਇਲਾਵਾ ਸਿਹਤ ਵਿਭਾਗ ਦੀ ਟੀਮ ਵਿੱਚ ਸਤਪਾਲ ਸਿੰਘ, ਬਲਵਿੰਦਰ ਸਿੰਘ, ਲਖਬੀਰ ਸਿੰਘ, ਅਮਰੀਕ ਸਿੰਘ, ਯੁਗਰਾਜ, ਸਿੰਘ, ਨਰਿੰਦਰ ਸਿੰਘ, ਆਦ ਹਾਜਰ ਸਨ।