ਧਾਰੀਵਾਲ 21 ਫਰਵਰੀ (ਸ਼ਰਮਾ)
ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ “ਪੰਜਾਬੀ ਦਿਵਸ” ਦੀ ਸੂਬਾ ਵਾਸੀਆਂ ਨੂੰ ਵਧਾਈ ਦਿੱਤੀ, ਚੇਅਰਮੈਨ ਬਹਿਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫੈਂਸਲਾ ਕਰਦਿਆ ਸੂਬੇ ਭਰ ਵਿਚ ਸਾਰੇ ਬੋਰਡਾਂ ਤੇ ਪੰਜਾਬੀ ਭਾਸ਼ਾ ਨੂੰ ਪ੍ਰਮੁੱਖ ਤਰਜੀਹ ਦੇਣ ਦਾ ਐਲਾਨ ਕੀਤਾ ਹੈ,, ਸੂਬਾ ਸਰਕਾਰ ਨੇ ਹਰ ਤਰ੍ਹਾ ਦੇ ਸਰਕਾਰੀ , ਪ੍ਰਾਈਵੇਟ,ਜਾ ਹੋਰ ਜਗ੍ਹਾ ਤੇ ਉਪਰ ਪੰਜਾਬੀ ਭਾਸ਼ਾ ਲਿਖਣੀ ਲਾਜ਼ਮੀ ਕੀਤੀ ਹੈ,,ਚੇਅਰਮੈਨ ਸ਼੍ਰੀ ਰਮਨ ਬਹਿਲ ਜੀ ਨੇ ਅੱਜ “ਪੰਜਾਬੀ ਦਿਵਸ” ਦੀ ਦੇਸ਼ ਤੇ ਦੁੱਨੀਆ ਵਿੱਚ ਵੱਸਦੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ