ਧਾਰੀਵਾਲ/ਨੌਸ਼ਹਿਰਾ ਮੱਝਾ ਸਿੰਘ, 27 ਅਗਸਤ (ਰਵੀ ਭਗਤ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ਤੇ ਪੰਜਾਬ ਭਰ ਵਿੱਚ 29 ਅਗਸਤ ਦੀ ਲੁਧਿਆਣਾ ਵਿਖੇ ਹੋ ਰਹੀ ਵੰਗਾਰ ਰੈਲੀ ਨੂੰ ਲੈ ਕੇ ਜਬਰਦਸ਼ਤ ਤਿਆਰੀਆਂ ਚੱਲ ਰਹੀਆਂ ਜਿਸ ਤਹਿਤ ਅੱਜ ਧਾਰੀਵਾਲ ਵਿਖੇ ਬਿਜਲੀ ਬੋਰਡ ਦੇ ਮੁਲਾਜ਼ਮਾ ਦੀ ਮੀਟਿੰਗ ਹੋਈ। ਵੰਗਾਰ ਰੈਲੀ ਲੁਧਿਆਣਾ ਵਿੱਚ ਭਰਵੀਂ ਸ਼ਮੂਲੀਅਤ ਕਰਨ ਸਬੰਧੀ ਜਾਣਕਾਰੀ ਦਿੰਦਿਆਂ ਜਿਲਾ ਕਨਵੀਨਰ ਲਵਪ੍ਰੀਤ ਸਿੰਘ ਰੋੜਾਵਾਲੀ ਅਤੇ ਜਿਲਾ ਆਗੂ ਜੁਗਲ ਕਿਸ਼ੋਰ ਬੱਲ ਨੇ ਦੱਸਿਆ ਕਿ ਸਰਕਾਰ ਹਰ ਪਾਸੇ ਲੋਕ ਵਿਰੋਧੀ ਕਾਲੇ ਕਾਨੂੰਨ ਲੈ ਕੇ ਆ ਰਹੀ ਹੈ ਇੱਕ ਪਾਸੇ ਕਿਸਾਨ ਕਾਲੇ ਕਾਨੂੰਨਾਂ ਖਿਲਾਫ ਦਿੱਲੀ ਵਿਖੇ ਇਤਿਹਾਸਕ ਲੜਾਈ ਲੜ ਰਹੇ ਹਨ ਦੂਜੇ ਪਾਸੇ ਐਨ.ਪੀ.ਐਸ ਮੁਲਾਜਮ ਪੀ.ਐਫ.ਆਰ.ਡੀ.ਏ ਐਕਟ ਦੇ ਕਾਲੇ ਕਾਨੂੰਨ ਖਿਲਾਫ ਲਗਾਤਾਰ ਸੰਘਰਸ਼ ਵਿੱਚ ਹਨ। ਉਨ੍ਹਾਂ ਜ਼ੋਰਦਾਰ ਮੰਗ ਕਰਦਿਆਂ ਕਿਹਾ ਕਿ ਸਰਕਾਰ ਤੁਰੰਤ ਐਨ.ਪੀ.ਐਸ ਰੱਦ ਕਰਕੇ ਪੁਰਾਣੀ ਪੈਨਸ਼ਨ ਬਹਾਲ ਕਰੇI ਉਹਨਾਂ ਕਿਹਾ ਕਿ ਪ੍ਰਦੇਸ਼ ਭਰ ਵਿਚ ਇਸ ਰੈਲੀ ਨੂੰ ਲੈ ਕੇ ਜਬਰਦਸਤ ਤਿਆਰੀਆਂ ਚੱਲ ਰਹੀਆਂ ਹਨ ਕਈ ਜਿਲ੍ਹਿਆਂ ਵਿੱਚ ਬੱਸਾਂ ਬੁੱਕ ਕਰਕੇ ਰੂਟ ਤੈਅ ਕੀਤੇ ਜਾ ਰਹੇ ਹਨ। ਰੈਲੀ ਤੇ ਪਹੁੰਚ ਕੇ ਵਿਰੋਧ ਪ੍ਰਦਰਸ਼ਨ ਦੌਰਾਨ ਇਹਨਾਂ ਮੁਲਾਜਮਾਂ ਵੱਲੋਂ ਹੌਸਲੇ ਦੇਖਣਯੋਗ ਹੋਣਗੇ। ਜਿਕਰਯੋਗ ਹੈ ਸਰਕਾਰ ਨੇ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਤੇ ਪੈਨਸ਼ਨ ਸੁਧਾਰ ਦੇ ਨਾਂ ਤੇ ਸਮਾਜਿਕ ਸੁਰੱਖਿਆ ਖੋਹ ਲਈ ਹੈ ਤੇ ਸ਼ੇਅਰ ਬਜਾਰ ਅਧਾਰਿਤ ਪੈਨਸ਼ਨ ਦੇ ਭਰੋਸੇ ਛੱਡ ਦਿੱਤਾ ਹੈ ਜਿੱਥੇ ਨਿਗੁਣੀ ਤੇ ਨਾਮਾਤਰ ਪੈਨਸ਼ਨ ਕਰਮਚਾਰੀ ਸੇਵਾਮੁਕਤੀ ਤੋਂ ਬਾਅਦ ਪ੍ਰਾਪਤ ਕਰ ਰਹੇ ਹਨ। ਜਿਸ ਕਾਰਣ ਕਰਮਚਾਰੀਆ ਵਿੱਚ ਜਬਰਦਸਤ ਰੋਹ ਪਾਇਆ ਜਾ ਰਿਹਾ ਹੈ ਇੱਕ ਅਨੁਮਾਨ ਅਨੁਸਾਰ 29 ਅਗਸਤ ਨੂੰ ਸੂਬਾ ਪੱਧਰੀ ਲੁਧਿਆਣਾ ਵੰਗਾਰ ਰੈਲੀ ਵਜੋਂ ਜਲੌਅ ਦਾ ਰੂਪ ਧਾਰਨ ਕਰੇਗਾ। ਸਰਕਾਰ ਉਹ ਵੱਲੋਂ ਪੁਰਾਣੀ ਪੈਨਸ਼ਨ ਬਹਾਲ ਨਾ ਕਰਨ ਅਤੇ ਇਸ ਮੰਗ ਨੂੰ ਗੰਭੀਰਤਾ ਨਾਲ ਨਾ ਲੈਣ ਕਰਕੇ ਐਨ.ਪੀ.ਐਸ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਇਸ ਰੋਸ਼ ਨੂੰ ਜਾਹਰ ਕਰਨ ਲਈ 29 ਅਗਸਤ ਨੂੰ ਲੁਧਿਆਣਾ ਵਿਖੇ ਹੋਣ ਜਾ ਰਹੀ ਵੰਗਾਰ ਰੈਲੀ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ। ਉਹਨਾਂ ਨੇ ਸਮੂਹ ਐਨ.ਪੀ.ਐਸ ਕਰਮਚਾਰੀਆਂ ਨੂੰ 29 ਅਗਸਤ �