spot_img
Homeਮਾਝਾਗੁਰਦਾਸਪੁਰਮੈਰੀਟੋਰੀਅਸ ਸਕੂਲਾਂ ਦੇ ਅਧਿਆਪਕ ਕੱਲ੍ਹ ਡੀ਼.ਸੀ. ਨੂੰ ਸੌਂਪਣਗੇ ਮੰਗ ਪੱਤਰ

ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕ ਕੱਲ੍ਹ ਡੀ਼.ਸੀ. ਨੂੰ ਸੌਂਪਣਗੇ ਮੰਗ ਪੱਤਰ

ਕਾਦੀਆਂ 9 ਸਤੰਬਰ ( ਮੁਨੀਰਾ ਸਲਾਮ ਤਾਰੀ ) ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕ ਆਪਣੀਆਂ ਮੰਗਾਂ ਮੰਨਵਾਉਣ ਦੇ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ । ਪਿਛਲੇ ਦਿਨੀਂ ਵਰ੍ਹਦੇ ਮੀਂਹ ਵਿੱਚ ਰੱਖੜੀ ਵਾਲੇ ਦਿਨ ਵੀ ਮੈਰੀਟੋਰੀਅਸ ਸਕੂਲਜ਼ ਅਧਿਆਪਕ ਯੂਨੀਅਨ ਵੱਲੋਂ ਪਟਿਆਲੇ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ ।
ਜਨਮ ਅਸ਼ਟਮੀ ਵਾਲੇ ਦਿਨ ਪਟਿਆਲਾ ਵਿਖੇ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਮੰਨਵਾਉਣ ਦੇ ਲਈ ਮੋਤੀ ਮਹਿਲ ਵੱਲ ਕੂਚ ਕੀਤਾ ਗਿਆ ਸੀ , ਜਿੱਥੇ ਪੁਲਿਸ ਵੱਲੋਂ ਇਹਨਾਂ ਅਧਿਆਪਕਾਂ ਉੱਤੇ ਲਾਠੀਚਾਰਜ ਕਰ ਦਿੱਤਾ ਗਿਆ ਸੀ , ਸਿੱਟੇ ਵਜੋਂ ਵੱਡੀ ਗਿਣਤੀ ਵਿੱਚ ਅਧਿਆਪਕ ਜ਼ਖ਼ਮੀ ਵੀ ਹੋਏ ਸਨ ।
ਯੂਨੀਅਨ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਬਾਠ ਨੇ ਦੱਸਿਆ ਕਿ ਸਰਕਾਰ ਦੇ ਨੁਮਾਇੰਦਿਆਂ ਨਾਲ ਹੋਈਆਂ ਮੀਟਿੰਗਾਂ ਵਿੱਚ ਅਧਿਕਾਰੀਆਂ ਨੇ ਮੰਨਿਆ ਹੈ ਕਿ ਉਹਨਾਂ ਦੀ ਰੈਗੂਲਰ ਕਰਨ ਦੀ ਮੰਗ ਜਾਇਜ਼ ਹੈ ਅਤੇ ਇਸ ਉੱਪਰ ਜਲਦ ਕਾਰਵਾਈ ਕੀਤੀ ਜਾਵੇਗੀ । ਪਰ ਹੁਣ ਸਰਕਾਰ ਵੱਲੋਂ ਲਾਰੇ ਲਾ ਕੇ ਸਮਾਂ ਲੰਘਾਇਆ ਜਾ ਰਿਹਾ ਹੈ ।
ਆਗੂ ਨੇ ਦੱਸਿਆ ਕਿ ਪੰਜਾਬ ਦੇ 10 ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕ ਕੱਲ੍ਹ 10 ਸਤੰਬਰ ਨੂੰ ਜ਼ਿਲ੍ਹਾ ਪੱਧਰ ਉੱਪਰ ਡੀ.ਸੀ. ਸਾਹਿਬਾਨਾਂ ਨੂੰ ਆਪਣਾ ਮੰਗ ਪੱਤਰ ਸੌਂਪਦੇ ਹੋਏ ਮੰਗ ਕਰਨਗੇ ਕਿ ਉਹਨਾਂ ਦਾ ਮੁੱਦਾ ਸਰਕਾਰ ਤੱਕ ਪਹੁੰਚਾ ਕੇ ਉਹਨਾਂ ਨੂੰ ਜਲਦ ਸਿੱਖਿਆ ਵਿਭਾਗ ਵਿੱਚ ਰੈਗੂਲਰ ਕੀਤਾ ਜਾਵੇ ।
ਇਸ ਮੌਕੇ ਮੈਰੀਟੋਰੀਅਸ ਸਕੂਲਜ਼ ਅਧਿਆਪਕ ਯੂਨੀਅਨ, ਪੰਜਾਬ ਦੇ ਸੂਬਾ ਪ੍ਰਧਾਨ ਦਲਜੀਤ ਕੌਰ, ਮੀਤ ਪ੍ਰਧਾਨ ਅਮਰੀਸ਼ ਸ਼ਰਮਾ , ਪ੍ਰੈਸ ਸਕੱਤਰ ਬਿਕਰਮਜੀਤ ਸਿੰਘ , ਸੰਯੁਕਤ ਸਕੱਤਰ ਵਿਪਨੀਤ ਕੌਰ ਆਦਿ ਮੈਂਬਰ ਸ਼ਾਮਲ ਸਨ

RELATED ARTICLES
- Advertisment -spot_img

Most Popular

Recent Comments