spot_img
Homeਮਾਝਾਗੁਰਦਾਸਪੁਰਝੋਨੇ ਦੀ ਪਰਾਲੀ ਬਣ ਸਕਦੀ ਹੈ ਪਸ਼ੂਆਂ ਦੇ ਸੁੱਕੇ ਚਾਰੇ ਦਾ ਬਦਲ

ਝੋਨੇ ਦੀ ਪਰਾਲੀ ਬਣ ਸਕਦੀ ਹੈ ਪਸ਼ੂਆਂ ਦੇ ਸੁੱਕੇ ਚਾਰੇ ਦਾ ਬਦਲ

ਬਟਾਲਾ, 4 ਅਕਤੂਬਰ (ਮੁਨੀਰਾ ਸਲਾਮ ਤਾਰੀ) – ਝੋਨੇ ਦੀ ਪਰਾਲੀ ਦੀ ਵਰਤੋਂ ਪਸ਼ੂ ਚਾਰੇ ਵਜੋਂ ਕੀਤੀ ਜਾਵੇ ਤਾਂ ਇਸ ਨਾਲ ਜਿੱਥੇ ਝੋਨੇ ਦੀ ਪਰਾਲੀ ਦਾ ਨਿਪਟਾਰਾ ਅਸਾਨੀ ਨਾਲ ਹੋ ਸਕੇਗਾ ਉਥੇ ਹੀ ਪਸ਼ੂ ਪਾਲਣ ਲਈ ਸਸਤਾ ਚਾਰਾ ਉਪਲਬੱਧ ਹੋ ਸਕਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਸ਼ੂ ਪਾਲਣ ਵਿਭਾਗ ਵਿੱਚ ਤਾਇਨਾਤ ਵੈਟਨਰੀ ਡਾਕਟਰ ਸਰਬਜੀਤ ਸਿੰਘ ਨੇ ਕਣਕ ਦੀ ਤੂੜੀ ਅਤੇ ਪਰਾਲੀ ਦੇ ਪੌਸ਼ਟਿਕ ਗੁਣਾਂ ਦੀ ਤੁਲਨਾਂ ਕਰਕੇ ਸਮਝਾਇਆ ਕਿ ਪਰਾਲੀ ਨੂੰ ਪਸ਼ੂ ਚਾਰੇ ਵਜੋਂ ਵਰਤੋਂ ਇਸ ਸਮੱਸਿਆ ਦਾ ਵਧੀਆ ਹੱਲ ਹੈ।

ਡਾ. ਸਰਬਜੀਤ ਸਿੰਘ ਨੇ ਕਿਹਾ ਕਿ ਪਸ਼ੂ ਪਾਲਣ ਦਾ ਕਿੱਤਾ ਕਰਨ ਵਾਲੇ ਕਿਸਾਨਾਂ ਲਈ ਪਸ਼ੂਆਂ ਦੇ ਚਾਰੇ ਲਈ ਪਰਾਲੀ ਸਸਤਾ ਤੇ ਸੰਤੁਲਤ ਚਾਰਾ ਹੈ। ਉਨਾਂ ਕਿਹਾ ਕਿ ਇਸ ਸਮੇਂ ਕਿਸਾਨ ਹਰੇ ਚਾਰੇ ਨਾਲ ਸੁੱਕੇ ਚਾਰੇ ਵਜੋਂ ਤੂੜੀ ਦੀ ਵਰਤੋਂ ਕਰਦੇ ਹਨ ਜੋ ਕਿ 350 ਰੁਪਏ ਪ੍ਰਤੀ ਕੁਇੰਟਲ ਹੈ ਅਤੇ ਜੇਕਰ ਪਰਾਲੀ ਦੀ ਵਰਤੋਂ ਕੀਤੀ ਜਾਵੇ ਤਾਂ ਇਹ ਕੇਵਲ 100 ਰੁਪਏ ਪ੍ਰਤੀ ਕੁਇੰਟਲ ਹੀ ਪੈਂਦੀ ਹੈ। ਇਹ 6 ਮਹੀਨੇ ਦੀ ਉਮਰ ਤੋਂ ਵੱਧ ਦੇ ਸਾਰੇ ਜੁਗਾਲੀ ਕਰਨ ਵਾਲੇ ਪਸ਼ੂਆਂ ਨੂੰ ਖੁਆਈ ਜਾ ਸਕਦੀ ਹੈ। ਦੁੱਧ ਨਾ ਦੇਣ ਵਾਲੇ ਪਸ਼ੂਆਂ ਦੀ ਖੁਰਾਕ ਵਿਚ 50 ਫੀਸਦੀ ਅਤੇ ਦੁੱਧ ਦੇਣ ਵਾਲੇ ਪਸ਼ੂਆਂ ਦੀ ਖੁਰਾਕ ਵਿਚ 30 ਫੀਸਦੀ ਤੱਕ ਪਰਾਲੀ ਦੀ ਵਰਤੋਂ ਕੀਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਗਊਸ਼ਾਲਾਵਾਂ ਲਈ ਵੀ ਪਰਾਲੀ ਬਹੁਤ ਹੀ ਵਧੀਆ ਚਾਰੇ ਦਾ ਬਦਲ ਹੈ।

ਡਾ. ਸਰਬਜੀਤ ਸਿੰਘ ਨੇ ਕਿਹਾ ਕਿ ਪਰਾਲੀ ਦੇ ਪ੍ਰਬੰਧਨ ਦੇ ਕਈ ਤਰੀਕੇ ਹਨ ਪਰ ਚਾਰੇ ਵਜੋਂ ਵਰਤੋਂ ਕਿਸਾਨਾਂ ਲਈ ਸਭ ਤੋਂ ਸਸਤਾ ਬਲਕਿ ਲਾਭਕਾਰੀ ਤਰੀਕਾ ਹੈ ਕਿਉਂਕਿ ਇਸ ਤਰੀਕੇ ਵਿਚ ਮਹਿੰਗੀ ਤੂੜੀ ਦੀ ਬਚਤ ਕਰਕੇ ਸਸਤੀ ਪਰਾਲੀ ਦੀ ਵਰਤੋਂ ਕੀਤੀ ਜਾਂਦੀ ਹੈ। ਉਨਾਂ ਕਿਹਾ ਕਿ 3 ਪਸ਼ੂਆਂ ਲਈ 3 ਏਕੜ ਪਰਾਲੀ ਦੀ ਖਪਤ ਹੋ ਸਕਦੀ ਹੈ। ਉਨਾਂ ਕਿਹਾ ਕਿ ਪਰਾਲੀ ਦੇ ਪੌਸ਼ਟਿਕ ਗੁਣ ਹੋਰ ਫਸਲਾਂ ਦੀ ਤੂੜੀ ਦੇ ਲਗਭਗ ਬਰਾਬਰ ਹੀ ਹਨ। ਉਨਾਂ ਅਨੁਸਾਰ ਦੱਖਣ ਭਾਰਤੀ ਰਾਜਾਂ ਵਿਚ ਜਿੱਥੇ ਕਣਕ ਦੀ ਕਾਸਤ ਨਹੀਂ ਹੁੰਦੀ ਹੈ ਉਥੇ ਕਣਕ ਦੀ ਤੂੜੀ ਉਪਲਬੱਧ ਨਹੀਂ ਹੁੰਦੀ ਹੈ ਉੱਥੇ ਪਸੂ ਪਾਲਕ ਝੋਨੇ ਦੀ ਪਰਾਲੀ ਦੀ ਵਰਤੋਂ ਪਸ਼ੂ ਚਾਰੇ ਵਜੋਂ ਕਰ ਹੀ ਰਹੇ ਹਨ।

ਡਾ. ਸਰਬਜੀਤ ਸਿੰਘ ਨੇ ਪਰਾਲੀ ਦਾ ਚਾਰਾ ਬਣਾਉਣ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਾਲੀ ਨੂੰ ਕਟਾਈ ਤੋਂ 2 ਤੋਂ 10 ਦਿਨ ਵਿਚਕਾਰ ਸੰਭਾਲ ਲਿਆ ਜਾਵੇ ਤਾਂ ਇਸ ਨੂੰ ਜਾਨਵਰ ਜਿਆਦਾ ਪਸੰਦ ਕਰਦੇ ਹਨ। ਪਰਾਲੀ ਦਾ ਕੁਤਰਾ ਕਰਕੇ ਜਾਨਵਰਾਂ ਨੂੰ ਦੁਸਰੇ ਚਾਰੇ ਨਾਲ ਮਿਲਾ ਕੇ ਪਾਇਆ ਜਾਵੇ। ਇਸੇ ਤਰਾਂ ਪਰਾਲੀ ਦਾ ਅਚਾਰ ਵੀ ਬਣਾਇਆ ਜਾ ਸਕਦਾ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments