ਗੁਰਦਾਸਪੁਰ, 28 ਅਕਤੂਬਰ ( ਮੁਨੀਰਾ ਸਲਾਮ ਤਾਰੀ) ਮਾਨਯੋਗ ਜਸਟਿਸ ੳਦੇ ਉਮੇਸ਼ ਲਲਿਤ,ਨਾਲਸਾ,ਨਵੀ ਦਿੱਲੀ,ਪੰਜਾਬ ਕਾਨੂੰਨੀ ਸੇਵਾਵਾ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਮਿਸਟਰ ਜਸਟਿਸ ਅਜੇ ਤਿਵਾੜੀ ਜਸਟਿਸ,ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ ਦੀਆਂ ਹਦਾਇਤਾਂ ਮੁਤਾਬਿਕ , ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਭਾਰਤ ਦੇ 75 ਵੇਂ ਅਜਾਦੀ ਦਿਹਾੜੇ ਦੇ ਮੌਕੇ ਤੇ ਪੇਨ ਇੰਡੀਆ ਅਵੈਰਨੈਸ ਆਉਟਰੀਚ ਪ੍ਰੋਗਰਾਮ ਅਜਾਦੀ ਕਾ ਅੰਮ੍ਰਿਤ ਮਹਾਂਉਤਸਵ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।
ਮੈਡਮ ਨਵਦੀਪ ਕੌਰ ਗਿੱਲ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਨੇ ਦੱਸਿਆ ਕਿ ਇਹ ਜਾਗਰੂਕਤਾ ਮੁਹਿੰਮ ਦੇ ਸਬੰਧ ਵਿੱਚ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਰਾਟੀ, ਗੁਰਦਾਸਪੁਰ ਦੁਆਰਾ ਪਿੰਡਾ ਵਿਚ ਜਾਗਰੂਕਤਾ ਕਰਨ ਲਈ ਪੀ ਐਲ ਵੀਜ ਦੀ ਟੀਮ ਭੇਜੀ ਗਈ । ਪੀ ਐਲ ਵੀਜ ਦੁਆਰਾ 06 ਪਿੰਡਾ ਵਿਚ ਜਾਗਰੂਕਤਾ ਸੈਮੀਨਾਰ ਲਗਾਏ ਗਏ ਅਤੇ 210 ਲੋਕਾ ਨੂੰ ਜਾਗਰੂਕ ਕੀਤਾ ਗਿਆ ਅਤੇ ਨਾਲਸਾ ਦੀਆ ਵੱਖ ਵੱਖ ਸਕੀਮਾ ਬਾਰੇ ਅਤੇ ਲੀਗਲ ਏਡ ਬਾਰੇ ਜਾਣਕਾਰੀ ਵੀ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਮੁਫਤ ਸਹਾਇਤਾ ਦੇ ਹੱਕਦਾਰ ਕੌਣ ਹਨ,ਮੁਫਤ ਸਹਾਇਤਾ ਵਿੱਚ ਕੀ ਮਿਲਦਾ ਹੈ ।