spot_img
Homeਮਾਝਾਗੁਰਦਾਸਪੁਰਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਵਿਧਾਨ ਸਭਾ ਹਲਕਾ ਕਾਦੀਆਂ ਤੇ ਬਟਾਲਾ ਦੇ...

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਵਿਧਾਨ ਸਭਾ ਹਲਕਾ ਕਾਦੀਆਂ ਤੇ ਬਟਾਲਾ ਦੇ ਸਹਾਇਕ ਰਿਟਰਨਿੰਗ ਅਫਸਰਾਂ ਅਤੇ ਸੁਪਰਵਾਈਜ਼ਰਾਂ ਨਾਲ ਮੀਟਿੰਗ

ਗੁਰਦਾਸਪੁਰ, 10 ਨਵੰਬਰ  ( ਮੁਨੀਰਾ ਸਲਾਮ ਤਾਰੀ) ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਪੋਲਿੰਗ ਬੂਥਾਂ ਉੱਤੇ ਪੋਲਿੰਗ ਪ੍ਰਤੀਸ਼ਤਤਾ ਵਧਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਵਲੋਂ ਅੱਜ ਲਗਾਤਾਰ ਦੂਜੇ ਦਿਨ ਵਿਧਾਨ ਸਭਾ ਹਲਕਾ ਕਾਦੀਆਂ (06-ਰਾਖਵਾਂ) ਅਤੇ ਬਟਾਲਾ (7) ਦੇ ਸਹਾਇਕ ਰਿਟਰਨਿੰਗ ਅਫਸਰ ਅਤੇ ਸੁਪਰਵਾਈਜ਼ਰਾਂ ਨਾਲ ਸਥਾਨਕ ਪੰਚਾਇਤ ਭਵਨ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਰਾਮ ਸਿੰਘ ਐਸ.ਡੀ.ਐਮ. ਬਟਾਲਾ,  ਜਸਕਰਨ ਸਿੰਘ ਤਹਿਸੀਲਦਾਰ, ਜਗਸੀਰ ਸਿੰਘ ਨਾਇਬ ਤਹਿਸੀਲਦਾਰ ਕਾਦੀਆਂ, ਅਮਨਦੀਪ ਕੋਰ ਬੀਡੀਪੀਓ ਕਾਦੀਆਂ, ਮਨਜਿੰਦਰ ਸਿੰਘ ਚੋਣ ਕਾਨੂੰਗੋ ਅਤੇ ਸੁਪਰਵਾਈਜ਼ਰ ਮੋਜੂਦ ਸਨ

                   ਡਿਪਟੀ ਕਮਿਸ਼ਨਰ ਨੇ ਸੁਪਰਵਾਈਜ਼ਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲੇ ਦੇ ਪੋਲਿੰਗ ਸਟੇਸ਼ਨਾਂ, ਜਿਨਾਂ ਵਿਚ ਘੱਟ ਪ੍ਰਤੀਸ਼ਤ ਵੋਟ ਪੋਲ ਹੋਈ ਸੀ, ਓਥੇ ਲੋਕਾਂ ਨੂੰ ਵੋਟ ਬਣਾਉਣ ਅਤੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਵੱਧ ਤੋਂ ਜਾਗਰੂਕ ਕੀਤਾ ਜਾਵੇ। ਉਨਾਂ ਕਿਹਾ ਕਿ ਯੋਗਤਾ ਮਿਤੀ 1.1.2022 ਦੇ ਆਧਾਰ ਤੇ 18 ਸਾਲ ਜਾਂ 18 ਸਾਲ ਤੋਂ ਵੱਧ ਉਮਰ ਦੇ ਨੋਜਵਾਨ ਲੜਕੇ-ਲੜਕੀਆਂ ਦੀ ਵੋਟ ਬਣਾਉਣ ਲਈ ਵਿਸ਼ੇਸ ਉਪਰਾਲੇ ਕੀਤੇ ਜਾਣ। ਦਿਵਿਆਂਗ ਵੋਟਰਾਂ ਲਈ ਵੀਲ੍ਹ ਚੀਅਰ ਦੀ ਉਪਲੱਬਧਤਾ ਯਕੀਨੀ ਬਣਾਈ ਜਾਵੇ। ਉਨਾਂ ਅੱਗੇ ਦੱਸਿਆ ਕਿ ਮਾਣਯੋਗ ਭਾਰਤ ਚੋਣ ਕਮਿਸ਼ਨ ਵਲੋਂ ਇਸ ਵਾਰ 80 ਸਾਲ ਜਾਂ ਇਸ ਤੋਂ ਉਪਰ ਵਿਅਕਤੀਆਂ ਨੂੰ ਵੋਟ ਪਾਉਣ ਸਬੰਧੀ ਪੋਸਟਲ ਬੈਲਟ ਪੇਪਰ ਦੀ ਸਹੂਲਤ ਪ੍ਰਦਾਨ ਕਰਵਾਈ ਗਈ ਹੈ, ਪ੍ਰਤੀ ਜਾਗਰੂਕ ਕੀਤਾ ਤਾਂ ਜੋ ਉਹ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਸਕਣ

           ਡਿਪਟੀ ਕਮਿਸ਼ਨਰ ਨੇ ਅੱਗੇ ਕਿ ਪੋਲਿੰਗ ਸਟੇਸ਼ਨਾਂ ’ਤੇ ਲੱਗ ਰਹੇ ਸਪੈਸ਼ਲ ਕੈਂਪ 13, 14, 20 ਤੇ 21 ਨਵੰਬਰ (ਦਿਨ ਸ਼ਨੀਵਾਰ ਤੇ ਐਤਵਾਰ) ਤੋਂ ਪਹਿਲਾਂ ਲੋਕਾਂ ਨੂੰ ਵੱਧ ਤੋਂ ਜਾਗਰੂਕ ਕੀਤਾ ਜਾਵੇ, ਤਾਂ ਜੋ ਉਹ ਆਪਣੀ ਵੋਟ ਬਣਵਾ ਸਕਣ ਜਾਂ ਵੋਟ ਬਣ ਗਈ ਹੈ, ਬਾਰੇ ਜਾਣਕਾਰੀ ਹਾਸਲ ਕਰਨ ਲੈਣ।     

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments