spot_img
Homeਮਾਝਾਗੁਰਦਾਸਪੁਰਸਮੂਹ ਪਿ੍ਰੰਟਿੰਗ ਪ੍ਰੈੱਸਾਂ ਦੇ ਮਾਲਕ ਛਪਾਈ ਦੀ ਸਮੱਗਰੀ ਦੀਆਂ ਹਦਾਇਤਾਂ ਦੀ ਇੰਨ-ਬਿੰਨ...

ਸਮੂਹ ਪਿ੍ਰੰਟਿੰਗ ਪ੍ਰੈੱਸਾਂ ਦੇ ਮਾਲਕ ਛਪਾਈ ਦੀ ਸਮੱਗਰੀ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ – ਵਧੀਕ ਜ਼ਿਲਾ ਚੋਣ ਅਫ਼ਸਰ

ਬਟਾਲਾ, 20 ਜਨਵਰੀ  ( ਮੁਨੀਰਾ ਸਲਾਮ ਤਾਰੀ ) – ਪੰਜਾਬ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਸ੍ਰੀ ਰਾਹੁਲ ਸਿੰਧੂ ਨੇ ਜ਼ਿਲ੍ਹੇ ਦੇ ਸਮੂਹ ਪਿ੍ਰੰਟਿੰਗ ਪ੍ਰੈਸ ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਆਦਰਸ਼ ਚੋਣ ਜ਼ਾਬਤੇ ਦੌਰਾਨ ਕਿਸੇ ਵੀ ਤਰਾਂ ਦੀ ਪ੍ਰਚਾਰ ਸਮੱਗਰੀ ਪੈਂਫਲਿਟ ਜਾਂ ਇਸ਼ਤਿਹਾਰ ਛਾਪਣ ਸਮੇਂ ਉਸ ਉਪਰ ਛਾਪਕ ਅਤੇ ਪ੍ਰਕਾਸ਼ਕ ਦਾ ਨਾਮ ਅਤੇ ਪੂਰਾ ਪਤਾ ਲਾਜ਼ਮੀ ਤੌਰ ’ਤੇ ਛਾਪਿਆ ਜਾਵੇ। ਉਨਾਂ ਇਹ ਵੀ ਹਦਾਇਤ ਕੀਤੀ ਹੈ ਕਿ ਕੋਈ ਵੀ ਪ੍ਰਚਾਰ ਸਮੱਗਰੀ ਛਾਪਣ ਤੋਂ ਪਹਿਲਾਂ ਇਹ ਘੋਸ਼ਣਾ ਪੱਤਰ ਲਿਆ ਜਾਵੇ ਕਿ ਇਹ ਚੋਣ ਸਮੱਗਰੀ ਕਿਸ ਵੱਲੋਂ ਅਤੇ ਕਿੰਨੀ ਗਿਣਤੀ ਵਿੱਚ ਛਪਵਾਈ ਜਾ ਰਹੀ ਹੈ ਅਤੇ ਛਾਪੀ ਗਈ ਪ੍ਰਚਾਰ ਸਮੱਗਰੀ ਦੀ ਖਰਚੇ ਸਮੇਤ ਸੂਚਨਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਜ਼ਿਲਾ ਮੈਜਿਸਟ੍ਰੇਟ ਨੂੰ ਦੇਣੀ ਲਾਜ਼ਮੀ ਹੋਵੇਗੀ।

ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਜਿਹੜੀ ਵੀ ਪਿ੍ਰੰਟਿੰਗ ਪ੍ਰੈਸ, ਪ੍ਰਚਾਰ ਸਮੱਗਰੀ ਨੂੰ ਛਾਪੇਗੀ ਉਸ ਵੱਲੋਂ ਬੈਨਰ, ਫ਼ਲੈਕਸ, ਪੋਸਟਰ, ਪੈਂਫਲਿਟ, ਕਿਤਾਬਚੇ ਉਪਰ ਆਪਣੀ ਪ੍ਰੈਸ ਦਾ ਨਾਮ ਅਤੇ ਰਜਿਸਟ੍ਰੇਸ਼ਨ ਨੰਬਰ ਛਾਪਣਾ ਵੀ ਲਾਜ਼ਮੀ ਹੈ। ਉਨਾਂ ਇਹ ਵੀ ਕਿਹਾ ਕਿ ਪਿ੍ਰੰਟਿੰਗ ਪ੍ਰੈੱਸ ਵੱਲੋਂ ਜਾਤ-ਪਾਤ, ਧਰਮ ਆਦਿ ਵਿਰੁੱਧ ਕੋਈ ਵੀ ਇਤਰਾਜ਼ਯੋਗ ਮਟੀਰੀਅਲ ਨਹੀਂ ਛਾਪਿਆ ਜਾਵੇਗਾ। ਉਨਾਂ ਪਿ੍ਰੰਟਿੰਗ ਪ੍ਰੈਸ ਮਾਲਕਾਂ ਨੂੰ ਕਿਹਾ ਕਿ ਜਿਹੜੀ ਪਿ੍ਰੰਟਿੰਗ ਪ੍ਰੈਸ ਦੇ ਮਾਲਕ ਵੱਲੋਂ ਚੋਣ ਕਮਿਸ਼ਨ ਦੀਆਂ ਉਪਰੋਕਤ ਹਦਾਇਤਾਂ ਦੀ ਉਲੰਘਣਾ ਕੀਤੀ ਜਾਵੇਗੀ ਉਸ ਨੂੰ ਸੈਕਸ਼ਨ 127 (ਏ) ਤਹਿਤ ਛੇ ਮਹੀਨੇ ਤੱਕ ਦੀ ਕੈਦ ਜਾਂ ਜੁਰਮਾਨਾ ਜਾਂ ਫਿਰ ਦੋਨੋ ਹੀ ਸਜਾਵਾਂ ਹੋ  ਸਕਦੀਆਂ ਹਨ। ਉਨਾਂ ਸਮੂਹ ਪਿ੍ਰਟਿੰਗ ਪ੍ਰੈਸ ਦੇ ਮਾਲਕਾਂ ਨੂੰ ਆਦਰਸ਼ ਚੋਣ ਜਾਬਤੇ ਦੌਰਾਨ ਉਪਰੋਕਤ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਦੀ ਅਪੀਲ ਕੀਤੀ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments