spot_img
Homeਮਾਝਾਗੁਰਦਾਸਪੁਰਵੋਟਰਾਂ ਨੂੰ ਜਾਗਰੂਕ ਕਰਨ ਲਈ ਸੂਚਨਾ ਤਕਨਾਲੌਜੀ ਦਾ ਲਿਆ ਜਾ ਰਿਹਾ ਸਹਾਰਾ

ਵੋਟਰਾਂ ਨੂੰ ਜਾਗਰੂਕ ਕਰਨ ਲਈ ਸੂਚਨਾ ਤਕਨਾਲੌਜੀ ਦਾ ਲਿਆ ਜਾ ਰਿਹਾ ਸਹਾਰਾ

ਬਟਾਲਾ, 27 ਜਨਵਰੀ  (ਮੁਨੀਰਾ ਸਲਾਮ ਤਾਰੀ) – ਕੋਵਿਡ-19 ਮਹਾਂਮਾਰੀ ਦੇ ਚਲਦਿਆਂ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਨੂੰ ਜਾਗਰੂਕ ਕਰਨ ਲਈ ਸੂਚਨਾ ਤਕਨਾਲੌਜੀ ਦਾ ਸਹਾਰਾ ਲਿਆ ਜਾ ਰਿਹਾ ਹੈ। ਚੋਣ ਅਮਲੇ ਵੱਲੋਂ ਹਰ ਵੋਟਰ ਤੱਕ ਪਹੁੰਚ ਕਰਨ ਵੱਖ-ਵੱਖ ਆਨਲਾਈਨ ਮਾਧਿਅਮਾਂ ਦੀ ਵਰਤੋਂ ਕੀਤੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਵੋਟਰਾਂ ਨੂੰ ਡਿਜ਼ੀਟਲ ਪਲੈਟਫਾਰਮ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ। ਵੋਟਰ ਜਗਰੂਕਤਾ ਸਬੰਧੀ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਫ਼ੈਲਾਉਣ ਲਈ ਹੈਸ਼ਟੈਗਜ਼ ਜਿਵੇਂ ਕਿ #ਦਾਸੀਈਓਪੰਜਾਬ, #ਦਾਪੰਜਾਬਵੋਟਸ2022 ਰਾਜ ਚੋਣ ਕਮਿਸ਼ਨ ਦੀ ਮਦਦ ਲਈ ਜਾ ਰਹੀ ਹੈ ਅਤੇ ਨਾਲ ਹੀ ਵਿਦਿਆਰਥੀਆਂ ਖਾਸ ਕਰਕੇ ਪਹਿਲੀ ਵਾਰ ਵੋਟਰ ਬਣੇ ਵਿਦਿਆਰਥੀਆਂ ਦੇ ਲੇਖ ਲਿਖਣ, ਸਲੋਗਨ ਲਿਖਣ ਅਤੇ ਪੋਸਟਰ ਡਿਜਾਇਨਿੰਗ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਵੋਟਾਂ ਸਬੰਧੀ ਸਹੁੰ ਵੀ ਚੁਕਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੇ ਇਹ ਮੁਕਾਬਲੇ ਆਨ-ਲਾਈਨ ਕਰਵਾਏ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਇਹ ਵੀ ਦੱਸਿਆ ਕਿ ਬੂਥ ਲੈਵਲ ਅਫ਼ਸਰਾਂ, ਬੂਥ ਲੈਵਲ ਗਰੁੱਪਾਂ ਵਲੋਂ ਵੀ ਘਰ-ਘਰ ਜਾ ਕੇ ਸਮੂਹ ਵੋਟਰਾਂ ਖਾਸ ਕਰ ਦਿਵਿਆਂਗਜ਼ਨ, 80 ਸਾਲ ਤੋਂ ਵੱਧ ਉਮਰ, ਟ੍ਰਾਂਸਜੈਂਡਰ, ਪਹਿਲੀ ਵਾਰ ਬਣੇ ਵੋਟਰਾਂ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਦਿਵਿਆਂਗਜਨ ਅਤੇ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਲਈ ਜੋ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉਨ੍ਹਾਂ ਬਾਰੇ ਦੱਸਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸਵੀਪ ਪ੍ਰੋਗਰਾਮ ਕੋਵਿਡ-19 ਦੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਡਿਜ਼ਿਟਲ ਮੀਡੀਆ ਅਤੇ ਘਰ-ਘਰ ਜਾ ਕੇ ਵੋਟਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਤਹਿਤ ਵੋਟਰਾਂ ਨੂੰ ਸੀ-ਵਿਜ਼ਿਲ ਐਪ, 1950 ਹੈਲਪਲਾਈਨ, ਦਿਵਿਆਂਗਜ਼ਨ ਲਈ ਪੀ.ਡਬਲਿਯੂ.ਡੀ. ਐਪ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਪਹਿਲੀ ਵਾਰ ਵੋਟ ਪਾਉਣ ਜਾ ਰਹੇ ਨੌਜਵਾਨ ਵੋਟਰਾਂ ਨੂੰ ਅਪੀਲ ਵੀ ਕੀਤੀ ਹੈ ਕਿ ਉਹ ਆਪਣੇ ਸਾਥੀਆਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਵੀ ਵੋਟ ਪਾਉਣ ਪ੍ਰੇਰਿਤ ਕਰਨ।
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments