spot_img
Homeਮਾਝਾਗੁਰਦਾਸਪੁਰਵੋਟਰਾਂ ਨੂੰ ਵੋਟ ਦੀ ਅਹਿਮੀਅਤ ਬਾਰੇ ਜਾਗਰੂਕ ਕਰੇਗਾ ‘ਸ਼ੇਰਾ’

ਵੋਟਰਾਂ ਨੂੰ ਵੋਟ ਦੀ ਅਹਿਮੀਅਤ ਬਾਰੇ ਜਾਗਰੂਕ ਕਰੇਗਾ ‘ਸ਼ੇਰਾ’

ਬਟਾਲਾ, 11 ਫਰਵਰੀ ( ਮੁਨੀਰਾ ਸਲਾਮ ਤਾਰੀ ) – ਪੰਜਾਬ ਵਿਧਾਨ ਸਭਾ ਚੋਣਾਂ-2022 ਤੋਂ ਪਹਿਲਾਂ ਵੋਟਰਾਂ ਨੂੰ ਉਨ੍ਹਾਂ ਦੀਆਂ ਵੋਟਾਂ ਦੀ ਅਹਿਮੀਅਤ ਬਾਰੇ ਰਚਨਾਤਮਕ ਢੰਗ ਨਾਲ ਜਾਗਰੂਕ ਕਰਵਾਏਗਾ ਚੋਣ ਮਸਕਟ-‘ਸ਼ੇਰਾ’। ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਰਵਾਇਤੀ ਪੰਜਾਬੀ ਪਹਿਰਾਵੇ ’ਚ ਤਿਆਰ ਇਲੈਕਸ਼ਨ ਮਸਕਟ ‘ਸ਼ੇਰਾ’ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸਿਸਟਮੈਟਿਕ ਵੋਟਰਜ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰਾਜੈਕਟ ਦੇ ਤਹਿਤ ਪ੍ਰਚਾਰਿਤ ਮਸਕਟ-ਸ਼ੇਰਾ ਦਾ ਉਦੇਸ਼ ਵੋਟਰ ਜਾਗਰੂਕਤਾ ਅਤੇ ਚੋਣਾਂ ਵਿੱਚ ਵੋਟਰਾਂ ਦੀ  ਭਾਗੀਦਾਰੀ ਨੂੰ ਵਧਾਉਣਾ ਹੈ ਤਾਂ ਜੋ ਵੱਧ ਤੋਂ ਵੱਧ ਅਤੇ ਨੈਤਿਕ ਵੋਟਿੰਗ ਨੂੰ ਉਤਸ਼ਾਹਿਤ ਕੀਤਾ ਜਾ ਸਕੇ।

ਉਨਾਂ ਕਿਹਾ ਕਿ ਚੋਣ ਕਮਿਸ਼ਨ ਦਾ ਇਹ ਉਪਰਾਲਾ ਖਾਸ ਤੌਰ ’ਤੇ ਨੌਜਵਾਨਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਏਗਾ। ਉਨਾਂ ਦੱਸਿਆ ਕਿ ਪੰਜਾਬ ਦੇ ਸੱਭਿਆਚਾਰ ਅਤੇ ਵੋਟਰਾਂ ਦੀਆਂ ਤਰਜੀਹਾਂ ਨੂੰ ਧਿਆਨ ਵਿੱਚ ਰੱਖਦਿਆਂ ਵੋਟਰ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਉਨਾਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਸਟੈਂਡੀ ਲਗਵਾ ਕੇ ਵੋਟਰਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੇ ਨਿਰਦੇਸ਼ ਦਿੱਤੇ ਹਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments