spot_img
Homeਮਾਝਾਗੁਰਦਾਸਪੁਰਸਬਜੀ ਮੰਡੀ ਬਟਾਲਾ ਵਿਖੇ ਫਤਹਿਜੰਗ ਸਿੰਘ ਬਾਜਵਾ ਨੇ ਚੋਣ ਪ੍ਰਚਾਰ ਦੌਰਾਨ ਸੁਣੀਆਂ...

ਸਬਜੀ ਮੰਡੀ ਬਟਾਲਾ ਵਿਖੇ ਫਤਹਿਜੰਗ ਸਿੰਘ ਬਾਜਵਾ ਨੇ ਚੋਣ ਪ੍ਰਚਾਰ ਦੌਰਾਨ ਸੁਣੀਆਂ ਮੰਡੀ ਦੀਆਂ ਮੁਸ਼ਕਲਾਂ ਆੜਤੀਆਂ ਅਤੇ ਲੇਬਰ ਨੂੰ ਮੁਸ਼ਕਲਾਂ ਦੇ ਹੱਲ ਦਾ ਦਿੱਤਾ ਭਰੋਸਾ

ਬਟਾਲਾ, 13 ਫਰਵਰੀ (ਮੁਨੀਰਾ ਸਲਾਮ ਤਾਰੀ )- ਅੱਜ ਹਲਕਾ ਬਟਾਲਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਵਲੋਂ ਸਬਜੀ ਮੰਡੀ ਬਟਾਲਾ ਵਿਖੇ ਪਹੁੰਚ ਕੇ ਚੋਣ ਪ੍ਰਚਾਰ ਕੀਤਾ ਗਿਆ ਅਤੇ ਲੋਕਾਂ ਨੂੰ ਭਾਜਪਾ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਫਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਭਾਜਪਾ ਹੀ ਇਕ ਮਾਤਰ ਅਜਿਹੀ ਪਾਰਟੀ ਹੈ ਜਿਸਨੇ ਹਮੇਸ਼ਾ ਗਰੀਬ ਵਰਗ ਦੇ ਲੋਕਾਂ ਦੀ ਬਾਂਹ ਫੜਦੇ ਹੋਏ ਉਨ੍ਹਾਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾ ਕੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉਚਾ ਚੁੱਕਿਆ ਹੈ। ਫਤਹਿ ਬਾਜਵਾ ਨੇ ਜਿਥੇ ਮੰਡੀ ’ਚ ਕੰਮ ਕਰਦੇ ਦਿਹਾੜੀਦਾਰ ਮਜ਼ਦੂਰਾਂ ਅਤੇ ਆੜਤੀਆਂ ਨਾਲ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਸੰਬੰਧੀ ਗੱਲਬਾਤ ਕੀਤੀ, ਉੱਥੇ ਨਾਲ ਹੀ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਭਾਜਪਾ ਸਰਕਾਰ ਬਣਨ ’ਤੇ ਸਬਜ਼ੀ ਮੰਡੀ ’ਚ ਕੰਮ ਕਰਨ ਵਾਲੇ ਹਰੇਕ ਵਿਅਕਤੀ ਨੂੰ ਬਣਦੀਆਂ ਸਹੂਲਤਾਂ ਸਰਕਾਰ ਵਲੋਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆੜਤੀਆਂ ਅਤੇ ਲੇਬਰ ਦੀ ਜੋ ਵੀ ਮੰਗਾਂ ਹੋਣਗੀਆਂ, ਉਨ੍ਹਾਂ ਨੂੰ ਪੂਰਾ ਕਰਵਾਇਆ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਆਰਥਿਕ ਰੂਪ ’ਚ ਫਾਇਦਾ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਹਲਕਾ ਵਾਸੀਆਂ ਵਲੋਂ ਮਿਲ ਰਹੇ ਪਿਆਰ ਅਤੇ ਸਨਮਾਨ ਨੂੰ ਕਦੇ ਨਹੀਂ ਭੁਲਣਗੇ। ਇਸ ਮੌਕੇ ਉਨ੍ਹਾਂ ਨਾਲ ਐਡ. ਰਵਿੰਦਰ ਸ਼ਰਮਾ, ਵਿਜੇ, ਵਿਨੇ ਮਹਾਜਨ, ਰਾਕੇਸ਼ ਭਾਟੀਆ, ਅੰਸ਼ੂ ਹਾਂਡਾ, ਰੰਜਨ ਮਲਹੋਤਰਾ, ਰਿਸ਼ੀ ਆਦਿ ਵੱਡੀ ਗਿਣਤੀ ’ਚ ਲੋਕ ਹਾਜ਼ਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments