spot_img
Homeਮਾਝਾਗੁਰਦਾਸਪੁਰਜ਼ਿਲ੍ਹਾ ਸਵੀਪ ਟੀਮ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫ਼ਤਹਿਗੜ੍ਹ ਚੂੜੀਆਂ...

ਜ਼ਿਲ੍ਹਾ ਸਵੀਪ ਟੀਮ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫ਼ਤਹਿਗੜ੍ਹ ਚੂੜੀਆਂ ਵਿਖੇ ਵੋਟਰਾਂ ਨੂੰ ਕੀਤਾ ਜਾਗਰੂਕ

ਕਾਦੀਆ 17 ਫਰਵਰੀ (ਮੁਨੀਰਾ ਸਲਾਮ ਤਾਰੀ ) – ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸਫ਼ਾਕ ਦੀਆਂ ਹਦਾਇਤਾਂ ’ਤੇ ਅਮਲ ਕਰਦਿਆਂ ਜ਼ਿਲ੍ਹਾ ਸਵੀਪ ਟੀਮ ਵੱਲੋਂ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਦੇ ਬੂਥ ਨੰਬਰ 36, 37 ਅਤੇ 38 ਜੋ ਕਿ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫਤਿਹਗੜ੍ਹ ਚੂੜੀਆਂ ਵਿਖੇ `ਆਪਣੇ ਬੂਥ ਨੂੰ ਜਾਣੋ’ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ  ਫਤਿਹਗੜ੍ਹ ਚੂੜੀਆਂ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਮਹਿੰਦੀ ਮੁਕਾਬਲੇ, ਪੋਸਟਰ ਮੇਕਿੰਗ ਮੁਕਾਬਲੇ, ਭਾਸ਼ਣ ਮੁਕਾਬਲੇ, ਭੰਗੜੇ ਅਤੇ ਗਿੱਧੇ ਰਾਹੀਂ ਵੋਟ ਦੀ ਮਹਾਨਤਾ ਬਾਰੇ ਵੋਟਰਾਂ ਨੂੰ ਜਾਗਰੂਕ ਕਰਾਇਆ।

ਹਲਕਾ ਸਵੀਪ ਨੋਡਲ ਅਫ਼ਸਰ ਸ੍ਰੀਮਤੀ ਨੀਨਾ ਚਾਵਲਾ ਵੱਲੋਂ ਇਸ ਮੌਕੇ ਵੋਟਰਾਂ ਨੂੰ ਬਿਨਾ ਕਿਸੇ ਲਾਲਚ ਤੇ ਬਿਨਾ ਭੇਦ-ਭਾਵ ਤੋਂ ਵੋਟ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਦੇ 25 ਬੂਥਾਂ ਵਿੱਚ ਪਿਛਲੀਆਂ ਚੋਣਾਂ ਵਿੱਚ 50 ਫੀਸਦੀ ਤੋਂ ਘੱਟ ਵੋਟਾਂ ਪੋਲ ਹੋਈਆ ਸਨ ਅਤੇ ਉਨ੍ਹਾਂ ਬੂਥਾਂ ਦੇ ਵੋਟਰਾਂ ਨੂੰ ਇਸ ਵਾਰ ਵੋਟ ਫੀਸਦੀ ਵਧਾਉਣ ਲਈ ਵਿਸ਼ੇਸ਼ ਤੌਰ ’ਤੇ ਜਾਗਰੂਕ ਕਰਦਿਆਂ ‘ਆਪਣੇ ਬੂਥ ਨੂੰ ਜਾਣੋ’ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਹਾਜ਼ਰ ਵੋਟਰਾਂ ਨੂੰ ਜਿਥੇ ਵੋਟ ਪਾਉਣ ਦੀ ਮਹੱਤਤਾ ਬਾਰੇ ਦੱਸਿਆ ਓਥੇ ਨਾਲ ਹੀ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ’ਤੇ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਵੀ ਦੱਸਿਆ। ਇਸ ਤੋਂ ਇਲਾਵਾ ਵੋਟਰਾਂ ਨੂੰ ਵੀ.ਵੀ.ਪੈਟ. ਤੇ ਈ.ਵੀ.ਐਮ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ ਗਈ।

ਬਲਾਕ ਨੋਡਲ ਅਫ਼ਸਰ ਪ੍ਰਿੰਸੀਪਲ ਨੀਨਾ ਚਾਵਲਾ ਵੱਲੋਂ 18 ਸਾਲ ਤੋਂ ਉੱਪਰ ਦੇ ਬੱਚਿਆਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਗਿਆ। ਪ੍ਰਿੰਸੀਪਲ ਅਨੀਤਾ ਅਰੋੜਾ ਨੇ ਆਏ ਹੋਏ ਮਹਿਮਾਨਾਂ ਅਤੇ ਵੋਟਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਨਰੇਸ਼ ਕੁਮਾਰ ਸੋਢੀ, ਇੰਦਰਪਾਲ ਸਿੰਘ, ਕਰਮਜੀਤ ਵਾਸਦੇਵ, ਰਜਿੰਦਰ ਸਿੰਘ, ਰਾਕੇਸ਼ ਸ਼ਰਮਾ, ਨਵਨੀਤ ਦੁੱਗਲ, ਰੀਤੂ ਰਾਣੀ, ਸੰਦੀਪ ਕੌਰ ਰਵਿੰਦਰ ਕੌਰ ਅਤੇ ਸਬੰਧਿਤ ਬੀ ਐਲ ਓ ਆਦਿ ਹਾਜ਼ਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments