spot_img
Homeਮਾਝਾਗੁਰਦਾਸਪੁਰਪੰਜਾਬੀ ਸਾਹਿਤ ਅਕਾਦਮੀ ਚੰਡੀਗੜ੍ਹ ਵੱਲੋਂ ਭਾਸ਼ਾ ਵਿਭਾਗ ਗੁਰਦਾਸਪੁਰ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ...

ਪੰਜਾਬੀ ਸਾਹਿਤ ਅਕਾਦਮੀ ਚੰਡੀਗੜ੍ਹ ਵੱਲੋਂ ਭਾਸ਼ਾ ਵਿਭਾਗ ਗੁਰਦਾਸਪੁਰ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਦੇ ਪ੍ਰਸੰਗ ਵਿੱਚ ਸੈਮੀਨਾਰ ਕਰਵਾਇਆ

 

*ਬਟਾਲਾ 23 ਫ਼ਰਵਰੀ (ਮੁਨੀਰਾ ਸਲਾਮ ਤਾਰੀ) *

ਪੰਜਾਬੀ ਸਾਹਿਤ ਅਕਾਦਮੀ ਚੰਡੀਗੜ੍ਹ ਵੱਲੋਂ ਭਾਸ਼ਾ ਵਿਭਾਗ ਗੁਰਦਾਸਪੁਰ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਦੇ ਪ੍ਰਸੰਗ ਵਿੱਚ ” ਦੇਵਿੰਦਰ ਸਤਿਆਰਥੀ ਜੀਵਨ , ਰਚਨਾ ਤੇ ਸਾਹਿਤ ਨੂੰ ਦੇਣ “ ਸੈਮੀਨਾਰ ਸਥਾਨਕ ਆਰ ਆਰ ਬਾਵਾ ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਵਿਖੇ ਕਰਵਾਇਆਂ ਗਿਆ ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਮੁੱਖ ਮਹਿਮਾਨ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਗੁਰਦਾਸਪੁਰ ਪਰਮਜੀਤ ਸਿੰਘ ਕਲਸੀ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਾਮਲ ਹੋਏ। ਇਸ ਦੌਰਾਨ ਕਾਲਜ ਦੀ ਪ੍ਰਿੰਸੀਪਲ ਏਕਤਾ ਖੋਸਲਾ ਵੱਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਉਹ ਹਮੇਸ਼ਾ ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਸਹਿਯੋਗ ਕਰਦੇ ਰਹਿਣਗੇ। ਡੀ.ਈ.ਓ. ਹਰਪਾਲ ਸਿੰਘ ਸੰਧਾਵਾਲੀਆ ਵੱਲੋਂ ਵਿਦਿਆਰਥੀਆ ਨੂੰ ਕਿਤਾਬਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜਾਣਕਾਰੀ ਦਿੰਦਿਆਂ ਕੋਆਰਡੀਨੇਟਰ ਡਾ. ਸਤਿੰਦਰ ਕੋਰ ਕਾਹਲੋਂ ਨੇ ਦੱਸਿਆ ਉੱਘੇ ਕਵੀ ਤੇ ਸਾਹਿਤਕਾਰ ਨਿਰਮਲ ਅਰਪਨ ਵੱਲੋਂ ਦੇਵਿੰਦਰ ਸਤਿਆਰਥੀ ਦੇ ਜੀਵਨ ਨਾਲ ਸੰਬੰਧਤ ਬਹੁਤ ਸਾਰੇ ਵਿਚਾਰ ਅਤੇ ਰਚਨਾਵਾਂ ਪੇਸ਼ ਕੀਤੀਆਂ। ਸਾਹਿਤਕਾਰ ਅਰਪਨ ਨੇ ਉਹਨਾਂ ਦੇ ਜੀਵਨ ਬਾਰੇ ਬਹੁਤ ਵਿਸਥਾਰ ਸਹਿਤ ਜਾਣਕਾਰੀ ਸਾਂਝੀ ਕੀਤੀ। ਉਹਨਾਂ ਦਸਿਆ ਕਿ ਸਤਿਆਰਥੀ ਜੀ ਦਾ ਜੀਵਨ ਬਹੁਤ ਸੰਘਰਸ਼ਮਈ ਸੀ। ਉਹਨਾਂ ਨੇ ਦੇਸ਼ ਦੇ ਕੋਨੇ ਚ ਯਾਤਰਾ ਕੀਤੀ ਤੇ ਉੱਥੋ ਦੇ ਲੋਕ-ਜੀਵਨ ,ਗੀਤਾਂ ਤੇ ਪਰੰਪਰਾਵਾਂ ਨੂੰ ਇਕੱਤਰ ਕੀਤਾ ਤੇ ਕਿਤਾਬਾਂ ਵਿੱਚ ਸਾਂਭਿਆ। ਉਨ੍ਹਾਂ ਵੱਲੋਂ ਦੇਵਿੰਦਰ ਸਤਿਆਰਥੀ ਨਾਲ ਬਿਤਾਏ ਪਲ ਵੀ ਸਾਂਝੇ ਕੀਤੇ। ਉਨ੍ਹਾਂ ਜਾਣਕਾਰੀ ਦਿੱਤੀ ਕਿ ਸਾਹਿਤ ਅਕਾਦਮੀ ਪ੍ਰਧਾਨ ਸਰਬਜੀਤ ਕੌਰ ਸੋਹਲ ਦੀ ਅਗਵਾਈ ਵਿੱਚ ਸਾਹਿਤ ਅਕਾਦਮੀ ਚੰਡੀਗੜ੍ਹ ਵੱਲੋਂ ਸਮੇਂ-ਸਮੇਂ ਤੇ ਬਹੁਤ ਸਾਰੀਆਂ ਸਾਹਿਤਕ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ , ਇਸੇ ਲੜ੍ਹੀ ਦੇ ਤਹਿਤ ਇਹ ਸੈਮੀਨਾਰ ਕਰਵਾਇਆ ਗਿਆ ਹੈ ਤਾਂ ਜੋ ਸਮਾਜ ਵਿੱਚ ਸਾਹਿਤਕ ਸੋਚ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਡਾ ਇੰਦਰਾ ਵਿਰਕ ਨੇ ਵੀ ਉਹਨਾਂ ਲੋਕ-ਧਾਰਾ ਚ ਦੇਣ ਸੰਬੰਧੀ ਗਲਬਾਤ ਕੀਤੀ। ਭਾਸ਼ਾ ਅਫਸਰ ਡਾ. ਕਲਸੀ ਨੇ ਕਿਹਾ ਕਿ ਭਾਸ਼ਾ ਵਿਭਾਗ ਵੱਲੋਂ ਅੱਗੇ ਤੋਂ ਮਾਂ ਬੋਲੀ ਦੀ ਪਰਫੁਲਤਾ ਲਈ ਯਤਨ ਜਾਰੀ ਰਹਿਣਗੇ। ਇਸ ਦੌਰਾਨ ਕਾਲਜ ਵਿਦਿਆਰਥਣਾਂ ਵੱਲੋਂ ਵੱਖ-ਵੱਖ ਕਵੀਆ ਦੀਆਂ ਰਚਨਾਵਾਂ ਦੀ ਪੇਸ਼ਕਾਰੀ ਕੀਤੀ। ਇਸ ਦੌਰਾਨ ਵਿਦਿਆਰਥੀਆ ਦੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ ਤੇ ਜੇਤੂਆਂ ਨੂੰ ਇਨਾਮ ਤੇ ਸਰਟੀਫ਼ਿਕੇਟ ਦਿੱਤੇ ਗਏ। ਭਾਸ਼ਾ ਵਿਭਾਗ ਵੱਲੋਂ ਲਾਈ ਗਈ ਪੁਸਤਕ ਪ੍ਰਦਰਸ਼ਨੀ ਖਿੱਚ ਦਾ ਕੇਂਦਰ ਰਹੀ।ਵਰਗਿਸ ਸਲਾਮਤ ਜੀ ਦੀ ਕਿਤਾਬ “ਤੰਦ ਤੇ ਤਾਣੀ” ਲੋਕ ਅਰਪਣ ਕੀਤੀ ਗਈ। ਇਸ ਮੌਕੇ ਕਾਲਜ ਦੇ ਪੰਜਾਬੀ ਵਿਭਾਗ ਦੇ ਮੁੱਖੀ ਮੈਡਮ ਸ਼ਬਨਮ ਜੀ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਗਗਨਦੀਪ ਸਿੰਘ ,ਡਾ ਸਤਿੰਦਰਜੀਤ ਕੋਰ ਬੁੱਟਰ,ਰਣਜੀਤ ਬਾਜਵਾ,ਸੁੱਖਵਿੰਦਰ ਬਾਜਵਾ ,ਮਨਜੋਤਪਾਲ ਕੌਰ ,ਵਰਗਿਸ ਸਲਾਮਤ,ਪਵਨ ਕੁਮਾਰ ਜੀ ,ਰਮੇਸ਼ ਜਾਨੂ ,ਅਗਨੀਹੋਤਰੀ , ਸਮੂਹ ਪੰਜਾਬੀ ਵਿਭਾਗ ਦੇ ਪ੍ਰੋਫੈਸਰ ਮੌਜੂਦ ਸਨ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments