spot_img
Homeਮਾਝਾਗੁਰਦਾਸਪੁਰਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ ਗੁਰਦਾਸਪੁਰ ਦੇ ਐਡਮਿਨ ਬਲਾਕ, ਗੇਟ ਨੰਬਰ 1 ਵਿਖੇ...

ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ ਗੁਰਦਾਸਪੁਰ ਦੇ ਐਡਮਿਨ ਬਲਾਕ, ਗੇਟ ਨੰਬਰ 1 ਵਿਖੇ ਫੈਸਿਲੀਟੇਸ਼ਨ ਸੈਂਟਰ-ਕਮ-ਕੰਟਰੋਲ ਰੂਮ ਸਥਾਪਤ

ਗੁਰਦਾਸਪੁਰ, 24 ਫਰਵਰੀ (ਮੁਨੀਰਾ ਸਲਾਮ ਤਾਰੀ) ਡਿਪਟੀ ਕਮਿਸ਼ਨਰ –ਕਮ-ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਡਮਿਨ ਬਲਾਕ, ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ ਗੁਰਦਾਸਪੁਰ ਗੇਟ ਨੰਬਰ 1 ਵਿਖੇ ਫੈਸਿਲੀਟੇਸ਼ਨ ਸੈਂਟਰ-ਕਮ-ਕੰਟਰੋਲ ਰੂਮ 24 ਘੰਟੇ ਲਈ ਸਥਾਪਤ ਕੀਤਾ ਗਿਆ ਹੈ। ਜਿਥੇ ਹਰ ਇੱਕ ਸਟਰਾਂਗ ਰੂਮ ਦਾ ਵਿਯੂ 7 ਐਲ.ਈ.ਡੀ ਰਾਹੀਂ ਦੇਖਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ, ਕਮਰਾ ਨੰਬਰ 323, ਬਲਾਕ-ਬੀ ਵਿਖੇ ਵੀ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ।

ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਨੇ ਅੱਗੇ ਦੱਸਿਆ ਕਿ ਚੋਣ ਲੜ ਰਹੇ ਉਮੀਦਵਾਰ/ਨੁਮਾਇੰਦੇ, ਉਪਰੋਕਤ ਕਿਸੇ ਵੀ ਕੰਟਰੋਲ ਰੂਮ ਵਿਚ ਕੇ ਆ ਕੇ ਸਟਰਾਂਗ ਰੂਮਾਂ ਦੇ ਕੀਤੇ ਗਏ ਸੁਰੱਖਿਆ ਪ੍ਰਬੰਧ ਦੀ ਫੁੱਟਜ਼ (ਵਿਯੂ) ਦੇਖ ਸਕਦੇ ਹਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments