spot_img
Homeਮਾਝਾਗੁਰਦਾਸਪੁਰਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਦਾ ਆਯੋਜਨ

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਦਾ ਆਯੋਜਨ

ਐੱਸ.ਏ.ਐੱਸ.ਨਗਰ 23 ਮਾਰਚ (ਮੁਨੀਰਾ ਸਲਾਮ ਤਾਰੀ ) *

ਅੱਜ ਜ਼ਿਲ੍ਹਾ ਭਾਸ਼ਾ ਦਫ਼ਤਰ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੈਕਚਰ/ਸਮਾਗਮ ਆਯੋਜਨ ਕੀਤਾ ਗਿਆ। ਜਿਸ ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਬਤੌਰ ਸਟੈਨੋਗ੍ਰਾਫ਼ਰ ਸੇਵਾਵਾਂ ਨਿਭਾਅ ਰਹੇ ਭਾਸ਼ਾ ਵਿਭਾਗ ਮੋਹਾਲੀ ਦੇ ਸਾਬਕਾ ਸਟੈਨੋਗ੍ਰਾਫ਼ੀ ਸਿਖਿਆਰਥੀਆਂ ਅਤੇ ਜ਼ਿਲ੍ਹੇ ਦੀਆਂ ਨਾਮਵਰ ਸ਼ਖਸੀਅਤਾਂ ਵੱਲੋਂ ਭਰਵੀਂ ਸ਼ਿਰਕਤ ਕੀਤੀ ਗਈ। ਇਸ ਦੌਰਾਨ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਨੇ ਆਏ ਹੋਏ ਮਹਿਮਾਨਾਂ ਦਾ ਰਸਮੀ ਤੌਰ ‘ਤੇ ਸਵਾਗਤ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਜੀਵਨ ਦੀ ਊਰਜਾ ਦਾ ਪ੍ਰਤੀਕ ਹੈ।ਉਸ ਦੀ ਵਿਚਾਰਧਾਰਾ ਨੂੰ ਸਮਝਣਾ ਅਜੋਕੇ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਸਮਾਗਮ ਦੇ ਮੁੱਖ ਬੁਲਾਰੇ ਡਾ. ਪਾਲੀ ਭੁਪਿੰਦਰ ਸਿੰਘ ਵੱਲੋਂ ‘ਸਮਕਾਲ ਵਿੱਚ ਭਗਤ ਸਿੰਘ ਹੋਣ ਦੇ ਅਰਥ’ ਵਿਸ਼ੇ ‘ਤੇ ਚਰਚਾ ਕਰਦਿਆਂ ਸ਼ਹੀਦ ਭਗਤ ਸਿੰਘ ਦੇ ਭਾਸ਼ਾ, ਸਾਹਿਤ, ਸਭਿਆਚਾਰ, ਸਮਾਜ, ਨੌਜਵਾਨ, ਰਾਜਨੀਤੀ ਆਦਿ ਸਬੰਧੀ ਵਿਚਾਰਾਂ ਬਾਰੇ ਵਿਸਥਾਰ ਸਹਿਤ ਗੱਲਬਾਤ ਕੀਤੀ ਗਈ।ਜਤਿੰਦਰਪਾਲ ਸਿੰਘ ਨੇ ਵੀ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਤੋਂ ਸੇਧ ਲੈਣ ਲਈ ਪ੍ਰੇਰਿਆ।
ਇਨ੍ਹਾਂ ਤੋਂ ਇਲਾਵਾ ਗੁਰਦਰਸ਼ਨ ਮਾਵੀ, ਗੁਰਤੇਜ ਸਿੰਘ, ਹਰਪ੍ਰੀਤ ਸਿੰਘ, ਪਰਮਿੰਦਰ ਸਿੰਘ, ਸ਼ੋਭਾ ਸ਼ਰਮਾ, ਗੁਰਮੁਖ ਸਿੰਘ, ਜਸ਼ਨਦੀਪ ਕੌਰ ਅਤੇ ਸੰਦੀਪ ਸਿੰਘ ਨੇ ਵੀ ਵਿਚਾਰ ਚਰਚਾ ਵਿਚ ਹਿੱਸਾ ਪਾਇਆ। ਪ੍ਰੋਗਰਾਮ ਦੇ ਅੰਤ ਵਿਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ‘ਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਮੋਹਾਲੀ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ। ਇਸ ਦੌਰਾਨ ਜ਼ਿਲ੍ਹਾ ਖੋਜ ਅਫ਼ਸਰ ਮਿਸ ਦਰਸ਼ਨ ਕੌਰ, ਇੰਸਟ੍ਰਕਟਰ ਸ. ਜਤਿੰਦਰਪਾਲ ਸਿੰਘ ਅਤੇ ਸ. ਗੁਰਵਿੰਦਰ ਸਿੰਘ ਅਤੇ ਸਿਖਿਆਰਥੀ ਹਾਜ਼ਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments