spot_img
Homeਮਾਝਾਗੁਰਦਾਸਪੁਰਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਅਤੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ...

ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਅਤੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਭਗਤ ਸਿੰਘ ਜੀ ਦੇ ਸ਼ਹੀਦੀ ਦਿਵਸ ਤੇ ਸ਼ਰਧਾ ਦੇ ਫੁੱਲ ਕੀਤੇ ਭੇਂਟ

ਕਾਦੀਆਂ 23 ਮਾਰਚ
(ਮੁਨੀਰਾ ਸਲਾਮ ਤਾਰੀ)
ਭਗਤ ਸਿੰਘ ਜੀ ਦੇ ਸ਼ਹੀਦੀ ਦਿਵਸ ਦੇ ਮੌਕੇ ਤੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਅਤੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਵੱਲੋਂ ਭਗਤ ਸਿੰਘ ਚੌਕ ਵਿੱਚ ਪਹੁੰਚ ਕੇ ਉਨ੍ਹਾਂ ਦੀ ਪ੍ਰਤਿਮਾ ਤੇ ਫੁੱਲ ਮਾਲਾਵਾਂ ਚੜ੍ਹਾਈਆਂ ਅਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਤੇ ਉਨ੍ਹਾਂ ਨੇ ਭਗਤ ਸਿੰਘ ਜੀ ਦੇ ਜੀਵਨ ਨਾਲ ਸਬੰਧਤ ਜਾਣਕਾਰੀ ਵੀ ਦਿੱਤੀ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਭਗਤ ਸਿੰਘ ਜੀ ਦਾ ਜਨਮ ਅਠਾਈ ਸਤੰਬਰ 1907ਨੂੰ ਪੰਜਾਬ ਦੇ ਜ਼ਿਲ੍ਹਾ ਲਾਇਲਪੁਰ ਬੰਗਾ ਪਿੰਡ ਜੋ ਕਿ ਇਹ ਹੁਣ ਪਾਕਿਸਤਾਨ ਵਿੱਚ ਹੈ । ਦੇ ਇਕ ਦੇਸ਼ ਭਗਤ ਸਿੱਖ ਪਰਿਵਾਰ ਵਿੱਚ ਹੋਇਆ ਸੀ ।ਜਿਸ ਦਾ ਅਨੁਕੂਲ ਪ੍ਰਭਾਵ ਉਨ੍ਹਾਂ ਤੇ ਸੀ । ਉਨ੍ਹਾਂ ਦੇ ਪਿਤਾ ਦਾ ਨਾਂ ਸਰਦਾਰ ਕਿਸ਼ਨ ਸਿੰਘ ਅਤੇ ਮਾਤਾ ਦਾ ਨਾਮ ਵਿੱਦਿਆਵਤੀ ਕੌਰ ਸੀ । ਉਨ੍ਹਾਂ ਦੱਸਿਆ ਕਿ ਜੇਲ੍ਹ ਵਿੱਚ ਭਗਤ ਸਿੰਘ ਲਗਪਗ ਦੋ ਸਾਲ ਰਹੇ। ਉਨ੍ਹਾਂ ਨੇ ਆਪਣੇ ਲੇਖਾਂ ਵਿਚ ਕਈ ਤਰ੍ਹਾਂ ਦੇ ਪੂੰਜੀਪਤੀਆਂ ਨੂੰ ਆਪਣਾ ਸ਼ੱਤਰੂ ਦੱਸਿਆ ਹੈ ।ਉਨ੍ਹਾਂ ਲਿਖਿਆ ਕਿ ਮਜ਼ਦੂਰਾਂ ਦਾ ਸ਼ੋਸ਼ਣ ਕਰਨ ਵਾਲਾ ਚਾਹੇ ਇੱਕ ਭਾਰਤੀ ਹੀ ਕਿਉਂ ਨਾ ਹੋਵੇ। ਉਹ ਉਨ੍ਹਾਂ ਦਾ ਦੁਸ਼ਮਣ ਹੈ। ਉਨ੍ਹਾਂ ਨੇ ਜੇਲ੍ਹ ਵਿੱਚ ਅੰਗਰੇਜ਼ੀ ਵਿੱਚ ਇੱਕ ਲੇਖ ਵੀ ਲਿਖਿਆ ਜਿਸ ਦਾ ਸ਼ੀਰਸ਼ਕ ਸੀ ਮੈਂ ਨਾਸਤਿਕ ਕਿਉਂ ਹਾਂ ਜੇਲ੍ਹ ਵਿੱਚ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ 64 ਦਿਨਾਂ ਤਕ ਭੁੱਖ ਹਡ਼ਤਾਲ ਕੀਤੀ । ਭਾਰਤ ਦੇ ਇੱਕ ਸਾਥੀ ਜਤਿੰਦਰਨਾਥ ਦਾਸ ਨੇ ਤਾਂ ਭੁੱਖ ਹਡ਼ਤਾਲ ਵਿੱਚ ਹੀ ਆਪਣੇ ਪ੍ਰਾਣ ਤਿਆਗ ਦਿੱਤੇ ਸੀ । ਉਨ੍ਹਾਂ ਕਿਹਾ ਕਿ ਭਗਤ ਸਿੰਘ ਭਾਰਤ ਦੇ ਇੱਕ ਮਹਾਨ ਸੁਤੰਤਰਤਾ ਸੈਨਾਨੀ ਕ੍ਰਾਂਤੀਕਾਰੀ ਸੀ । ਚੰਦਰਸ਼ੇਖਰ ਆਜ਼ਾਦ ਅਤੇ ਅਤੇ ਪਾਰਟੀ ਦੇ ਹੋਰਨਾਂ ਮੈਂਬਰਾਂ ਦੇ ਨਾਲ ਮਿਲ ਕੇ ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਦੇ ਲਈ ਬੁਲੰਦ ਹੌਸਲੇ ਨਾਲ ਅਤੇ ਸ਼ਕਤੀਸ਼ਾਲੀ ਬ੍ਰਿਟਿਸ਼ ਸਰਕਾਰ ਦਾ ਮੁਕਾਬਲਾ ਕੀਤਾ ਪਹਿਲਾਂ ਲਾਹੌਰ ਵਿੱਚ ਸਾਂਡਰਸ ਦੀ ਹੱਤਿਆ ਉਸ ਤੋਂ ਬਾਅਦ ਦਿੱਲੀ ਦੀ ਕੇਂਦਰੀ ਸੰਸਦ ਸੈਂਟਰਲ ਅਸੈਂਬਲੀ ਵਿੱਚ ਬੰਬ ਵਿਸਫੋਟ ਕਰ ਕੇ ਬ੍ਰਿਟਿਸ਼ ਸਾਮਰਾਜ ਦੇ ਵਿਰੁੱਧ ਖੁੱਲ੍ਹੇ ਵਿਦਰੋਹ ਨੂੰ ਬੁਲੰਦੀ ਪ੍ਰਦਾਨ ਕੀਤੀ ਉਨ੍ਹਾਂ ਨੇ ਅਸੈਂਬਲੀ ਵਿੱਚ ਬੰਬ ਸੁੱਟ ਕੇ ਭੱਜਣ ਤੋਂ ਮਨ੍ਹਾ ਕਰ ਦਿੱਤਾ ਜਿਸ ਦੇ ਨਤੀਜੇ ਉਨ੍ਹਾਂ ਨੂੰ ਤੇਈ ਮਾਰਚ 1931ਨੂੰ ਉਨ੍ਹਾਂ ਦੇ ਦੋ ਹੋਰ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫਾਂਸੀ ਤੇ ਲਟਕਾ ਦਿੱਤਾ ਗਿਆ। ਇਸ ਮੌਕੇ ਤੇ ਉਨ੍ਹਾਂ ਨੇ ਦੇਸ਼ ਦੇ ਨੌਜਵਾਨਾਂ ਨੂੰ ਭਗਤ ਸਿੰਘ ਜਿਹਾ ਬਣਨ ਅਤੇ ਉਨ੍ਹਾਂ ਦੇ ਨਕਸ਼ੇ ਕਦਮਾਂ ਤੇ ਚੱਲਣ ਲਈ ਕਿਹਾ । ਇਸ ਮੌਕੇ ਤੇ ਉਨ੍ਹਾਂ ਦੇ ਨਾਲ ਵਰਿੰਦਰ ਪ੍ਰਭਾਕਰ, ਅਰੁਣ ਕੁਮਾਰ, ਵਿਲੀਅਮ ਭਾਟੀਆ, ਅਸ਼ੋਕ ਕੁਮਾਰ ਡੱਬ, ਸੰਜੂ ਸੇਠ, ਸਤੀਸ਼ ਕੁਮਾਰ ਮੌਜੂਦ ਸੀ
ਫੋਟੋ:—- ਭਗਤ ਸਿੰਘ ਦੀ ਪ੍ਰਤਿਮਾ ਤੇ ਫੁੱਲ ਮਾਲਾਵਾਂ ਭੇਂਟ ਕਰਦਿਆਂ ਜਥੇਬੰਧਕ ਸਕੱਤਰ ਸ ਗੁਰਇਕਬਾਲ ਸਿੰਘ ਮਾਹਲ
ਫੋਟੋ:—- ਗੁਰਇਕਬਾਲ ਸਿੰਘ ਮਾਹਲ ਆਪਣੇ ਸਾਥੀਆਂ ਦੇ ਨਾਲ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments