spot_img
Homeਮਾਝਾਗੁਰਦਾਸਪੁਰਵਿਧਾਇਕ ਸ਼ੈਰੀ ਕਲਸੀ ਨੇ ਨੌਜਵਾਨਾਂ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ...

ਵਿਧਾਇਕ ਸ਼ੈਰੀ ਕਲਸੀ ਨੇ ਨੌਜਵਾਨਾਂ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸੋਚ ’ਤੇ ਚੱਲਣ ਦਾ ਸੱਦਾ ਦਿੱਤਾ

ਬਟਾਲਾ, 23 ਮਾਰਚ ( ਮੁਨੀਰਾ ਸਲਾਮ ਤਾਰੀ) – ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸੋਚ ’ਤੇ ਚੱਲਦਿਆਂ ਸ਼ਹੀਦਾਂ  ਦੇ ਸੁਪਨਿਆਂ ਦਾ ਦੇਸ਼ ਸਿਰਜਣ ਵਿੱਚ ਆਪਣਾ ਮੋਹਰਲਾ ਯੋਗਦਾਨ ਪਾਉਣ।

ਵਿਧਾਇਕ ਸ਼ੈਰੀ ਕਲਸੀ ਅੱਜ ਸ਼ਿਵ ਆਡੀਟੋਰੀਅਮ ਬਟਾਲਾ ਵਿਖੇ ਇੱਕ ਸਮਾਗਮ ਦੌਰਾਨ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਾਨੂੰ ਭਗਤ ਸਿੰਘ ਦੇ ਆਜ਼ਾਦ ਭਾਰਤ ਦੇ ਸੁਪਨੇ ਨੂੰ ਪੂਰਾ ਕਰਨ ਲਈ ਕੋਸ਼ਿਸ਼ਾਂ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਬਹੁਤ ਵਡਭਾਗੀ ਹਾਂ ਅਸੀਂ ਅਜ਼ਾਦ ਭਾਰਤ ਵਿੱਚ ਪੈਦਾ ਹੋਏ ਹਾਂ ਪਰ ਅੱਜ ਦੀ ਨੌਜਵਾਨ ਪੀੜੀ ਇਸ ਸੱਚ ਤੋਂ ਅਣਜਾਨ ਹੈ ਕਿ ਅਜ਼ਾਦੀ ਲੈਣ ਲਈ ਸਾਡੇ ਪੁਰਖਿਆਂ ਨੇ ਕਿਨੇ ਤਸੀਹੇ ਝੱਲੇ ਹਨ ਤੇ ਕਿਨੀਆਂ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਸਮੇਂ ਦੀ ਲੋੜ ਹੈ ਕਿ ਨੌਜਵਾਨ ਆਪਣੀ ਵਿਰਾਸਤ ਨੂੰ ਨਾ ਵਿਸਾਰਨ ਅਤੇ ਜੀਵਨ ਦੇ ਹਰ ਪਹਿਲੂ ਤੇ ਸਮਾਜ ਭਲਾਈ ਦੇ ਕੰਮਾਂ ਵਿੱਚ ਚੰਗਾ ਯੋਗਦਾਨ ਪਾਉਣ ਤਾਂ ਜੋ ਸ਼ਹੀਦਾਂ ਦੇ ਸੁਪਨਿਆਂ ਦਾ ਭਾਰਤ ਉਸਰ ਸਕੇ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਆਪਣੀ ਸਰਕਾਰ ਦੀ ਸ਼ੁਰੂਆਤ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੱਦੀ ਪਿੰਡ ਤੋਂ ਅਹਿਦ ਲੈ ਕੇ ਕੀਤੀ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਆਪਣੀ ਪੂਰੀ ਵਾਹ ਲਗਾ ਦਿੱਤੀ ਜਾਵੇਗੀ।

ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਦੇ ਨਾਲ ਕਮਿਸ਼ਨਰ ਨਗਰ ਨਿਗਮ ਬਟਾਲਾ ਰਾਮ ਸਿੰਘ, ਸੁਪਰਡੈਂਟ ਨਿਰਮਲ ਸਿੰਘ, ਐਕਸੀਅਨ ਰਮੇਸ਼ ਭਾਟੀਆ, ਐੱਸ.ਡੀ.ਓ. ਰਵਿੰਦਰ ਸਿੰਘ ਕਲਸੀ, ਯਸ਼ਪਾਲ ਚੌਹਾਨ, ਸੁਖਵਿੰਦਰ ਸਿੰਘ, ਬਲਵਿੰਦਰ ਸਿੰਘ ਮਿੰਟਾ, ਰਾਜੇਸ਼ ਤੁੱਲੀ, ਸਰਦੂਲ ਸਿੰਘ, ਨਵਦੀਪ ਸਿੰਘ, ਗੁਰਪ੍ਰੀਤ ਸਿੰਘ, ਹਰਪਾਲ ਸਿੰਘ ਖਾਲਸਾ, ਰਾਕੇਸ਼ ਤੁੱਲੀ, ਪਿ੍ਰੰਸ ਰੰਧਾਵਾ, ਪ੍ਰੋ. ਜਸਬੀਰ ਸਿੰਘ, ਅੰਕੁਸ਼ ਮਹਿਤਾ, ਮਾਣਕ ਮਹਿਤਾ, ਹਰਪ੍ਰੀਤ ਸਿੰਘ ਅਤੇ ਅਨੁਰਾਗ ਮਹਿਤਾ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਤਸਵੀਰਾਂ ’ਤੇ ਫੁੱਲ ਚੜ੍ਹਾ ਕੇ ਸ਼ਰਧਾ ਪ੍ਰਗਟ ਕੀਤੀ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments