ਕਾਦੀਆ 26 ਮਾਰਚ (ਸਲਾਮ ਤਾਰੀ) ਸੰਤ ਬਾਬਾ ਗੁਰਦਿਆਲ ਸਿੰਘ ਜੀ ਭੂਰੀ ਵਾਲਿਆਂ ਦੀ ਯਾਦ ਵਿਚ ਪਿੰਡ ਨੱਤ ਵਿਖੇ ਪਿੰਡ ਵਾਸੀਆ ਅਤੇ ਐਨ ਆਰ ਆਈ ਵੀਰਾਂ ਦੇ ਸਹਿਯੋਗ ਨਾਲ਼ ਸਾਲਾਨਾ ਫੁੱਟਬਾਲ ਟੂਰਨਾਮੈਂਟ ਦਾ ਆਯੋਜਨ ਕੀਤਾ ਗਿਆ ਇਸ ਟੂਰਨਾਮੈਂਟ ਵਿਚ 32 ਟੀਮਾਂ ਨੇ ਸ਼ਿਰਕਤ ਕੀਤੀ 27 ਮਾਰਚ ਨੂੰ ਫੁੱਟਬਾਲ ਦੇ ਫਾਇਨਲ ਮੁਕਾਬਲੇ ਕਰਵਾਏ ਜਾਣਗੇ ਫਾਇਨਲ ਜਿਤਣ ਵਾਲੀ ਟੀਮ ਨੂੰ 31 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ ਜਦ ਕਿ ਦੂਜਾ ਇਨਾਮ 25 ਹਜ਼ਾਰ ਰੁਪਏ ਦਿੱਤਾ ਜਾਵੇਗਾ