spot_img
Homeਮਾਝਾਗੁਰਦਾਸਪੁਰਵਿਧਾਇਕ ਸ਼ੈਰੀ ਕਲਸੀ ਨੇ ਵਡਾਲਾ ਗ੍ਰੰਥੀਆਂ ਅਤੇ ਨੌਸ਼ਹਿਰਾ ਮੱਝਾ ਸਿੰਘ ਵਿਖੇ ਕੀਤਾ...

ਵਿਧਾਇਕ ਸ਼ੈਰੀ ਕਲਸੀ ਨੇ ਵਡਾਲਾ ਗ੍ਰੰਥੀਆਂ ਅਤੇ ਨੌਸ਼ਹਿਰਾ ਮੱਝਾ ਸਿੰਘ ਵਿਖੇ ਕੀਤਾ ਧੰਨਵਾਦੀ ਦੌਰਾ

ਬਟਾਲਾ, 30 ਮਾਰਚ ( ਮੁਨੀਰਾ ਸਲਾਮ ਤਾਰੀ) – ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਹਰ ਲੋੜਵੰਦ ਅਤੇ ਗਰੀਬ ਪਰਿਵਾਰ ਨੂੰ ਸਸਤੇ ਆਟਾ ਦਾਲ ਦੀ ਸਹੂਲਤ ਦਿੱਤੀ ਜਾਵੇਗੀ ਅਤੇ ਲੋਕ ਭਲਾਈ ਸਕੀਮਾਂ ਹਰ ਲੋੜਵੰਦ ਪਰਿਵਾਰ ਤੱਕ ਬਿਨ੍ਹਾਂ ਕਿਸੇ ਭੇਦ-ਭਾਵ ਦੇ ਦਿੱਤੀ ਜਾਵੇਗੀ। ਅੱਜ ਵਡਾਲਾ ਗ੍ਰੰਥੀਆਂ ਅਤੇ ਨੌਸ਼ਹਿਰਾ ਮੱਝਾ ਸਿੰਘ ਵਿਖੇ ਵੋਟਰਾਂ ਦਾ ਧੰਨਵਾਦ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਹਲਕਾ ਵਾਸੀਆਂ ਦੇ ਬਹੁਤ ਧੰਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਬਟਾਲਾ ਹਲਕੇ ਦੀ ਸੇਵਾ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦਾ ਵਿਕਾਸ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਕੀਤਾ ਜਾਵੇਗਾ ਅਤੇ ਪਿੰਡਾਂ ਵਿੱਚ ਸਾਰੀਆਂ ਬੁਨਿਆਦੀ ਸਹੂਲਤਾਂ ਪਹਿਲ ਦੇ ਅਧਾਰ ’ਤੇ ਮੁਹੱਈਆ ਕਰਵਾਈਆਂ ਜਾਣਗੀਆਂ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਨਾਗਰਿਕ ਨੂੰ ਇੱਕ ਹੈਲਥ ਕਾਰਡ ਜਾਰੀ ਕੀਤਾ ਜਾਵੇਗਾ, ਜਿਸ ਤੇ ਸਮੁੱਚੀ ਜਾਣਕਾਰੀ ਪੂਰੀ ਤਰਾਂ ਡਿਜੀਟਲ ਹੋਵੇਗੀ। ਇਸ ਤੋਂ ਇਲਾਵਾ ਸੂਬੇ ਭਰ ਵਿੱਚ 16000 ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਮੁਹੱਲਾ ਕਲੀਨਿਕ ਸਥਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਦਿੱਲੀ ਸਰਕਾਰ ਦੀ ‘ਫਰਿਸਤੇ’ ਸਕੀਮ ਦੀ ਤਰਜ ’ਤੇ ਇੱਕ ਸਕੀਮ ਸੁਰੂ ਕਰੇਗੀ ਜਿਸ ਤਹਿਤ ਕੋਈ ਵੀ ਵਿਅਕਤੀ ਸੜਕ ਹਾਦਸੇ ਦੇ ਪੀੜਤ ਨੂੰ ਕਿਸੇ ਵੀ ਹਸਪਤਾਲ ਵਿੱਚ ਲੈ ਜਾ ਸਕਦਾ ਹੈ, ਜਿੱਥੇ ਉਸ ਦਾ ਮੁਫਤ ਇਲਾਜ ਕੀਤਾ ਜਾਵੇਗਾ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸਰਕਾਰ ਮਹਿਲਾਵਾਂ ਲਈ ਇੱਕ ਵਿਸ਼ੇਸ਼ ਯੋਜਨਾ ਤਿਆਰ ਕਰੇਗੀ, ਜਿਸ ਤਹਿਤ 18 ਸਾਲ ਤੋਂ ਵੱਧ ਉਮਰ ਦੀ ਹਰ ਮਹਿਲਾ ਨੂੰ 1000 ਰੁਪਏ ਪ੍ਰਤੀ ਮਹੀਨਾ ਮੁਹੱਈਆ ਕਰਵਾਏ ਜਾਣਗੇ ਜਦਕਿ ਬਜੁਰਗ ਮਹਿਲਾਵਾਂ ਨੂੰ ਸੀਨੀਅਰ ਨਾਗਰਿਕਾਂ ਵਜੋਂ ਮਿਲਦੀ ਪੈਨਸਨ ਤੋਂ ਇਲਾਵਾ 1000 ਰੁਪਏ ਦਿੱਤੇ ਜਾਣਗੇ। ਉਨਾਂ ਅੱਗੇ ਕਿਹਾ ਕਿ ਸਰਕਾਰ ਸਿੱਖਿਆ ਖੇਤਰ ਦੇ ਮੁਕੰਮਲ ਕਾਇਆ ਕਲਪ ਲਈ ਕੰਮ ਕਰੇਗੀ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾਂਦੀ ਸਿੱਖਿਆ ਪ੍ਰਾਈਵੇਟ ਸਕੂਲਾਂ ਨਾਲੋਂ ਵੀ ਬਿਹਤਰ ਹੋਵੇ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਹਰੇਕ ਘਰ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਲਈ ਵਚਨਬੱਧ ਹੈ ਜਿਸ ਨਾਲ ਲਗਭਗ 80 ਫ਼ੀਸਦੀ ਘਰਾਂ ਵਿੱਚ ਬਿਜਲੀ ਦਾ ਬਿੱਲ ਖਤਮ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ। ਇਸ ਮੌਕੇ ਵਡਾਲਾ ਗ੍ਰੰਥੀਆਂ ਅਤੇ ਨੌਸ਼ਹਿਰਾ ਮੱਝਾ ਸਿੰਘ ਦੇ ਮੋਹਤਰਬਰਾਂ ਵੱਲੋਂ ਵਿਧਾਇਕ ਕਲਸੀ ਨੂੰ ਸਨਮਾਨਤ ਕੀਤਾ ਗਿਆ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments