spot_img
Homeਮਾਝਾਗੁਰਦਾਸਪੁਰਰਾਮਗੜ੍ਹੀਆ ਭਾਈਚਾਰੇ ਨੇ ਵਿਧਾਇਕ ਸ਼ੈਰੀ ਕਲਸੀ ਦਾ ਵਿਸ਼ੇਸ਼ ਸਨਮਾਨ ਕੀਤਾ

ਰਾਮਗੜ੍ਹੀਆ ਭਾਈਚਾਰੇ ਨੇ ਵਿਧਾਇਕ ਸ਼ੈਰੀ ਕਲਸੀ ਦਾ ਵਿਸ਼ੇਸ਼ ਸਨਮਾਨ ਕੀਤਾ

ਬਟਾਲਾ, 1 ਅਪ੍ਰੈਲ ( ਸਲਾਮ ਤਾਰੀ) – ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਪਬਲਿਕ ਹਾਲ ਬਟਾਲਾ ਵਿਖੇ ਬੀਤੀ ਸ਼ਾਮ ਇੱਕ ਵਿਸ਼ੇਸ਼ ਸਮਾਗਮ ਕਰਕੇ ਨਵੇਂ ਚੁਣੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਨਮਾਨ ਕਰਨ ਵਾਲਿਆਂ ਵਿੱਚ ਬਟਾਲਾ ਦੇ ਰਾਮਗੜ੍ਹੀਆ ਭਾਈਚਾਰੇ ਦੇ ਆਗੂ ਗੁਰਮੀਤ ਸਿੰਘ ਪ੍ਰਧਾਨ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਪਬਲਿਕ ਹਾਲ ਬਟਾਲਾ, ਅਮਰੀਕ ਸਿੰਘ, ਡਾ. ਸੁਖਦੀਪ ਸਿੰਘ, ਮਨਮਿੰਦਰ ਸਿੰਘ, ਡਾ. ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਹਰਪਾਲ ਸਿੰਘ ਖਾਲਸਾ, ਰਜਿੰਦਰ ਸਿੰਘ, ਸਤਵੰਤ ਸਿੰਘ, ਧਰਮਪਾਲ ਸਿੰਘ, ਦਲਜੀਤ ਸਿੰਘ, ਗੁਰਦਰਸ਼ਨ ਸਿੰਘ, ਹਰਬਖਸ਼ ਸਿੰਘ ਕਲਸੀ, ਜਗਮੋਹਨ ਸਿੰਘ ਨਾਗੀ, ਰਜਿੰਦਰ ਸਿੰਘ ਸਰਪੰਚ ਰੰਗੀਲਪੁਰ, ਰਜਿੰਦਰਪਾਲ ਸਿੰਘ ਮਠਾਰੂ, ਦਲਜਿੰਦਰ ਸਿੰਘ, ਹਰਪ੍ਰੀਤ ਸਿੰਘ, ਜਸਬੀਰ ਸਿੰਘ, ਅਮਰਜੀਤ ਸਿੰਘ ਸਟੀਲ ਕੱਟ ਵਾਲੇ, ਹਰਜੋਤ ਸਿੰਘ ਮਠਾਰੂ, ਅਮਰੀਕ ਸਿੰਘ ਮਠਾਰੂ, ਕੰਵਲਜੀਤ ਸਿੰਘ ਮਠਾਰੂ, ਪਰਮਿੰਦਰ ਸਿੰਘ ਰਜਿੰਦਰਾ ਫਾਊਂਡਰੀ ਵਾਲੇ ਸਮੇਤ ਹੋਰ ਮੋਹਤਬਰ ਵੀ ਹਾਜ਼ਰ ਸਨ।

ਇਸ ਮੌਕੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਪਬਲਿਕ ਹਾਲ ਬਟਾਲਾ ਦੇ ਪ੍ਰਧਾਨ ਗੁਰਮੀਤ ਸਿੰਘ ਨੇ ਕਿਹਾ ਕਿ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਬਹੁਤ ਵੱਡੀ ਲੀਡ ਨਾਲ ਵਿਧਾਇਕ ਬਣ ਕੇ ਰਾਮਗੜ੍ਹੀਆ ਭਾਈਚਾਰੇ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਬਟਾਲਾ ਹਲਕੇ ਤੇ ਖਾਸ ਕਰਕੇ ਰਾਮਗੜ੍ਹੀਆ ਭਾਈਚਾਰੇ ਦੇ ਲੋਕਾਂ ਨੂੰ ਨੌਜਵਾਨ ਵਿਧਾਇਕ ਤੋਂ ਬਹੁਤ ਵੱਡੀਆਂ ਆਸਾਂ ਹਨ ਅਤੇ ਜਿਸ ਉਤਸ਼ਾਹ ਤੇ ਮਿਹਨਤ ਨਾਲ ਉਹ ਕੰਮ ਕਰ ਰਹੇ ਹਨ, ਬਟਾਲਾ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਹਾਸਲ ਕਰੇਗਾ।

ਵਿਧਾਇਕ ਸ਼ੈਰੀ ਕਲਸੀ ਨੇ ਸਮੂਹ ਭਾਈਚਾਰੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਅੱਜ ਜਿਸ ਵੀ ਮੁਕਾਮ ’ਤੇ ਪਹੁੰਚੇ ਹਨ ਉਹ ਆਪਣਿਆਂ ਦੇ ਅਸ਼ੀਰਵਾਦ ਅਤੇ ਆਪਣੇ ਹਲਕੇ ਦੇ ਲੋਕਾਂ ਦੇ ਪਿਆਰ ਸਦਕਾ ਹੈ। ਉਨ੍ਹਾਂ ਕਿਹਾ ਕਿ ਉਹ ਪੂਰੀ ਕੋਸ਼ਿਸ਼ ਕਰਨਗੇ ਕਿ ਬਟਾਲਾ ਹਲਕੇ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰ੍ਹੇ ਉਤਰ ਸਕਣ। ਉਨ੍ਹਾਂ ਕਿਹਾ ਕਿ ਬਟਾਲਾ ਹਲਕੇ ਦਾ ਵਿਕਾਸ ਲੋਕਾਂ ਦੇ ਸਾਥ ਅਤੇ ਉਨ੍ਹਾਂ ਦੀ ਸਲਾਹ ਨਾਲ ਕੀਤਾ ਜਾਵੇਗਾ ਅਤੇ ਸਰਕਾਰ ਦੀਆਂ ਯੋਜਨਾਵਾਂ ਬਿਨ੍ਹਾਂ ਕਿਸੇ ਭੇਦ-ਭਾਵ ਦੇ ਹਰ ਲੋੜਵੰਦ ਤੱਕ ਪਹੁੰਚਾਇਆ ਜਾਵੇਗਾ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਰਾਮਗੜ੍ਹੀਆ ਭਾਈਚਾਰੇ ਦੇ ਸਾਥ ਨਾਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਪਬਲਿਕ ਹਾਲ, ਬਟਾਲਾ ਦੇ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਹਾਲ ਸਾਡੇ ਬਜ਼ੁਰਗਾਂ ਨੇ ਬਹੁਤ ਮਿਹਨਤ ਨਾਲ ਤਿਆਰ ਕੀਤਾ ਹੈ ਅਤੇ ਇਸਦਾ ਵਿਕਾਸ ਕਰਨਾ ਸਾਡਾ ਫਰਜ ਹੈ।

ਸਨਮਾਨ ਸਮਾਰੋਹ ਦੌਰਾਨ ਰਾਮਗੜ੍ਹੀਆ ਭਾਈਚਾਰੇ ਵੱਲੋਂ ਇਹ ਮਤਾ ਵੀ ਪਾਸ ਕੀਤਾ ਗਿਆ ਕਿ ਅਗਲੇ ਸਾਲ 2023 ਵਿੱਚ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦਾ 300ਵਾਂ ਜਨਮ ਦਿਹਾੜਾ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ ਅਤੇ ਇਸ ਸਬੰਧੀ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾਣਗੇ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments