spot_img
Homeਮਾਝਾਗੁਰਦਾਸਪੁਰਸਰਕਾਰੀ ਮਿਡਲ ਸਮਾਰਟ ਸਕੂਲ, ਹਸਨਪੁਰ ਦਾ ਨਤੀਜਾ 100 ਫੀਸਦੀ ਰਿਹਾ

ਸਰਕਾਰੀ ਮਿਡਲ ਸਮਾਰਟ ਸਕੂਲ, ਹਸਨਪੁਰ ਦਾ ਨਤੀਜਾ 100 ਫੀਸਦੀ ਰਿਹਾ

ਬਟਾਲਾ, 6 ਅਪ੍ਰੈਲ ( ਮੁਨੀਰਾ ਸਲਾਮ ਤਾਰੀ) – ਸਰਕਾਰੀ ਮਿਡਲ ਸਮਾਰਟ ਸਕੂਲ, ਹਸਨਪੁਰ, ਬਲਾਕ ਬਟਾਲਾ-1 ਦੀਆਂ 6ਵੀਂ ਅਤੇ 7ਵੀਂ ਜਮਾਤਾਂ ਦਾ ਨਤੀਜਾ 100 ਫੀਸਦੀ ਰਿਹਾ ਹੈ। ਵਿਦਿਆਰਥੀਆਂ ਦੇ ਮਾਪਿਆਂ ਦੀ ਹਾਜ਼ਰੀ ਵਿੱਚ ਸਲਾਨਾ ਨਤੀਜਾ ਐਲਾਨਿਆ ਗਿਆ ਅਤੇ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਤ ਕੀਤਾ ਗਿਆ।

ਸਕੂਲ ਦੀ ਇੰਚਾਰਜ ਸ੍ਰੀਮਤੀ ਸੱਤਿਆ ਦੇਵੀ ਨੇ ਦੱਸਿਆ ਇਸ ਮਿਡਲ ਸਕੂਲ ਵਿੱਚ 6ਵੀਂ ਤੋਂ 8ਵੀਂ ਜਮਾਤ ਤੱਕ ਕਲਾਸਾਂ ਨੂੰ ਪੜ੍ਹਾਈ ਕਰਵਾਈ ਜਾਂਦੀ ਹੈ ਅਤੇ 6ਵੀਂ ਅਤੇ 7ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ ਜਿਸ ਵਿੱਚ ਸਾਰੇ ਵਿਦਿਆਰਥੀ ਚੰਗੇ ਨੰਬਰ ਲੈ ਕੇ ਪਾਸ ਹੋਏ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਕਿਤਾਬਾਂ, ਵਰਦੀਆਂ, ਮਿਡ ਦੇ ਮੀਲ ਸਮੇਤ ਵੱਖ-ਵੱਖ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ ਅਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦਾ ਮਿਆਰ ਬਹੁਤ ਵਧੀਆ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਤੋਂ ਹੀ ਪੜ੍ਹਾਉਣ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਬੇਹਤਰ ਭਵਿੱਖ ਦੀ ਕਾਮਨਾ ਕੀਤੀ ਅਤੇ ਨਾਲ ਹੀ ਕਿਹਾ ਕਿ ਉਹ ਪੂਰੀ ਮਿਹਨਤ ਅਤੇ ਲਗਨ ਨਾਲ ਆਪਣੀ ਪੜ੍ਹਾਈ ਕਰਨ।

ਇਸ ਮੌਕੇ ਅਧਿਆਪਕਾ ਸ੍ਰੀਮਤੀ ਸ਼ਰਨਜੀਤ ਸਿੰਘ, ਸ੍ਰੀਮਤੀ ਸਰਬਜੀਤ ਕੌਰ, ਮਿਸ ਰਾਜਦੀਪ ਕੌਰ, ਰਾਜ ਕੌਰ ਅਤੇ ਮਾਸਟਰ ਨਰਿੰਦਰ ਸਿੰਘ ਅਤੇ ਵਿਦਿਆਰਥੀਆਂ ਦੇ ਮਾਪੇ ਵੀ ਮੌਜੂਦ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments