spot_img
Homeਮਾਝਾਅੰਮ੍ਰਿਤਸਰਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕੇਜਰੀਵਾਲ ਵੱਲੋੰ ਮੁਫਤ ਬਿਜਲੀ ਦੇਣ ਦਾ...

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕੇਜਰੀਵਾਲ ਵੱਲੋੰ ਮੁਫਤ ਬਿਜਲੀ ਦੇਣ ਦਾ ਵਾਅਦਾ ਪੂਰਾ ਕੀਤਾ-ਜਗਰੂਪ ਸਿੰਘ ਸੇਖਵਾਂ

ਕਾਦੀਆਂ, 16 ਅਪ੍ਰੈਲ ( ਸਲਾਮ ਤਾਰੀ) ਮੁੱਖ ਮੰਤਰੀ ਬਣਨ ਤੋਂ ਇੱਕ ਮਹੀਨੇ ਬਾਅਦ ਹੀ ਭਗਵੰਤ ਮਾਨ ਨੇ ਚੋਣਾਂ ਤੋਂ ਪਹਿਲਾਂ ਪੰਜਾਬੀਆਂ ਨੂੰ 300 ਯੂਨਿਟ ਬਿਜਲੀ ਮੁਫਤ ਦੇਣ ਦਾ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਕੀਤਾ ਵਾਅਦਾ ਪੂਰਾ ਕਰ ਦਿੱਤਾ ਹੈ। ਇਸ ਖੁਸ਼ੀ ਵਿੱਚ ਅੱਜ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਕਾਦੀਆਂ  ਜਗਰੂਪ ਸਿੰਘ ਸੇਖਵਾਂ ਦੇ ਗ੍ਰਹਿ ਵਿਖੇ ਵਧਾਈਆਂ ਦੇਣ ਵਾਲਿਆੰ ਦਾ ਮੇਲਾ ਲੱਗਾ ਰਿਹਾ। ਜਗਰੂਪ ਸਿੰਘ ਸੇਖਵਾਂ ਨੂੰ ਵਧਾਈ ਦੇਣ ਲਈ ਪੁੱਜੇ ਵਰਕਰਾਂ ਨੇ ਢੋਲ ਦੀ ਥਾਪ ’ਤੇ ਭੰਗੜਾ ਪਾ ਕੇ ਮੁੱਖ ਮੰਤਰੀ ਦੇ 1 ਜੁਲਾਈ ਤੋਂ ਮੁਫ਼ਤ ਬਿਜਲੀ ਦੇਣ ਦੇ ਵਾਅਦੇ ਨੂੰ ਲਾਗੂ ਕਰਨ ਦੇ ਐਲਾਨ ਦਾ ਸਵਾਗਤ ਕੀਤਾ।

ਇਸ ਮੌਕੇ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਰਵਾਇਤੀ ਪਾਰਟੀਆਂ ਨਾਲੋਂ ਵੱਖਰੀ ਮੰਨੀ ਜਾਂਦੀ ਹੈ ਕਿਉਂਕਿ ਉਹ ਚੋਣ ਵਾਅਦਿਆਂ ਦੀ ਬਿਆਨਬਾਜ਼ੀ ਨੂੰ ਪ੍ਰਵਾਨ ਨਹੀਂ ਕਰਦੀ ਸਗੋਂ ਵਾਅਦੇ ਦੀ ਥਾਂ ਗਾਰੰਟੀ ਸ਼ਬਦ ਦੀ ਵਰਤੋਂ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬੀਆਂ ਲਈ ਵੱਡੀ ਰਾਹਤ ਦੀ ਗੱਲ ਹੈ ਅਤੇ ਪੰਜਾਬ ਇਸ ਤੋਂ ਬਾਅਦ ਸਾਰੀਆਂ ਗਾਰੰਟੀਆਂ ਪੂਰੀਆਂ ਕਰਨ ਦਾ ਭਰੋਸਾ ਰੱਖਦਾ ਹੈ।

ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਵਿੱਚ ਇੱਕ ਨਵਾਂ ਯੁੱਗ ਪਰਤਿਆ ਹੈ। 25,000 ਨਵੀਆਂ ਨੌਕਰੀਆਂ ਦੀ ਵਿਵਸਥਾ ਕੀਤੀ ਗਈ ਹੈ ਅਤੇ ਇਸ ਦੇ ਨਾਲ ਹੀ ਕੱਚੇ ਕਾਮਿਆਂ ਨੂੰ ਪੱਕਾ ਕਰਨ ਦੀ ਪ੍ਰਕਿਰਿਆ ਵੀ ਚੱਲ ਰਹੀ ਹੈ। ਪੰਜਾਬ ਵਿੱਚ ਅਮਨ-ਕਾਨੂੰਨ ਦੀ ਪਾਲਣਾ ਯਕੀਨੀ ਬਣਾਉਣ ਲਈ ਵੱਡੇ ਪੱਧਰ ‘ਤੇ ਯੋਜਨਾਬੰਦੀ ਕੀਤੀ ਜਾ ਰਹੀ ਹੈ।

ਜਗਰੂਪ ਸਿੰਘ ਸੇਖਵਾਂ ਨੇ ਇਸ ਮੌਕੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ, ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਵਧਾਈ ਦਿੱਤੀ।

 

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments