spot_img
Homeਮਾਝਾਅੰਮ੍ਰਿਤਸਰਸਵੈ-ਰੋਜ਼ਗਾਰ ਕਰਨ ਦੇ ਚਾਹਵਾਨ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਸੰਪਰਕ...

ਸਵੈ-ਰੋਜ਼ਗਾਰ ਕਰਨ ਦੇ ਚਾਹਵਾਨ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਸੰਪਰਕ ਕਰਨ

ਗੁਰਦਾਸਪੁਰ , 18 ਅਪ੍ਰੈਲ ( ਮੁਨੀਰਾ ਸਲਾਮ ਤਾਰੀ) ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਯੋਜਨਾ ਤਹਿਤ ਜਿੱਥੇ ਨੋਜਵਾਨ ਪ੍ਰਾਰਥੀਆਂ ਨੂੰ ਰੋਜਗਾਰ ਨੂੰ ਰੋਜਗਾਰ ਮੁਹੱਈਆ ਕਰਵਾਈਆਂ ਜਾ ਰਿਹਾ ਹੈ , ਉਧਰ ਦੂਜੇ ਪਾਸੇ ਜਿਹੜੇ ਪ੍ਰਾਰਥੀ ਸਵੈ-ਰੋਜਗਾਰ ਕਰਨ ਦੇ ਲਈ ਲੋਨ ਲੈਣ ਦੇ ਚਾਹਵਾਨ ਹਨ ਉਹਨਾਂ ਨੂੰ ਸਵੈ-ਰੋਜਗਾਰ ਦੀਆਂ ਸਕੀਮਾਂ ਜਿਵੇਂ ਕਿ ਪਸ਼ੂ ਪਾਲਨ, ਬੱਕਰੀ ਪਾਲਨ ਅਤੇ ਡੇਅਰੀ ਦਾ ਕੰਮ ਸ਼ੁਰੂ ਕਰਨ ਲਈ ਲੋਨ ਦਿੱਤੇ ਜਾ ਰਹੇ ਹਨ । ਇਸ ਸਬੰਧ ਵਿੱਚ ਜ਼ਿਲ੍ਹਾ ਰੋਜਗਾਰ ਜਨਰੇਸ਼ਨ ਤੇ ਟ੍ਰੇਨਿੰਗ ਅਪਸਰ, ਪ੍ਰਸ਼ੋਤਮ ਸਿੰਘ ਵਲੋਂ ਦੱਸਿਆ ਗਿਆ ਕਿ ਜਿਹੜੇ ਪ੍ਰਾਰਥੀ ਸਵੈ-ਰੋਜਗਾਰ ਦੇ ਲਈ ਲੋਨ ਲੈ ਕੇ ਆਪਣੇ ਕੰਮ ਦੀ ਸ਼ੁਰੂਆਤ ਕਰਨਾ ਚਾਹੁੰਦਾ ਹੈ, ਉਹ ਪ੍ਰਾਰਥੀ  ਪ੍ਰਧਾਨ ਮੰਤਰੀ  ਮੁਦਰਾ ਸਕੀਮ , ਪ੍ਰਧਾਨ ਮੰਤਰੀ ਰੋਜਗਾਰ ਜਨਰੇਸ਼ਨ ਪ੍ਰੋਗਰਾਮ ਅਤੇ ਸਟੈਂਡ ਅੱਪ ਇੰਡੀਆ ਦੇ ਤਹਿਤ ਆਪਣਾ ਸਵੈ-ਰੋਜਗਾਰ ਕਰਨ ਦੇ ਲਈ ਲੋਨ ਲੈ ਸਕਦੇ ਹਨ । ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿਖੇ ਜਿਹੜੇ ਲੜਕੇ ਅਤੇ ਲੜਕੀਆਂ ਸਵੈ –ਰੋਜਗਾਰ ਦੇ ਲਈ ਲੋਨ ਲੈ ਕੇ ਆਪਣਾ ਸਵੈ-ਰੋਜਗਾਰ ਦਾ ਕੰਮ ਸ਼ੁਰੂ ਕਰਨਾ ਚਾਹੁੰਦੇ ਹਨ ਉਹ ਸਟੈਂਡ ਅੱਪ ਇੰਡੀਆ ਦੇ ਤਹਿਤ  ਇਸ ਸੁਨਹਰੀ ਮੌਕੇ ਦਾ ਲਾਭ ਲੈ  ਸਕਦੇ ਹਨ ਤੇ ਭਵਿੱਖ  ਵਿੱਚ ਸਵੈ –ਰੋਜਗਾਰ ਦਾ ਕੰਮ ਸ਼ੁਰੂ ਕਰਕੇ ਆਤਮ ਨਿਰਭਰ ਬਣ ਸਕਦੇ ਹਨ । ਸਟੈਂਡ ਅੱਪ ਇੰਡੀਆ ਦੇ ਤਹਿਤ ਜਿਹੜੇ ਲੜਕੇ ਅਤੇ ਲੜਕੀਆਂ  18 ਸਾਲ ਤੋਂ ਉੱਪਰ ਹਨ , ਉਹ ਪ੍ਰਾਰਥੀ 10 ਲੱਖ ਤੋਂ ਲੈ ਕੇ 1 ਕਰੋੜ ਰੁਪਏ ਦਾ ਲੋਨ  ਲੈ ਕੇ ਮੈਨ ਫੈਕਚਰਿੰਗ ਟਰੇਡਿੰਗ ਅਤੇ ਸਰਵਿਸ  ਸੈਕਟਰ ਦੇ ਵਿੱਚ ਸਵੈ-ਰੋਜਗਾਰ ਦਾ ਕੰਮ ਸ਼ੁਰੂ ਕਰ ਸਕਦੇ ਹਨ । ਸਵੈ-ਰੋਜਗਾਰ ਕਰਨ ਦੇ ਚਾਹਵਾਨ ਪ੍ਰਾਰਥੀ ਮਿਤੀ 20 ਅਪ੍ਰੈਲ, 2022 ਨੂੰ ਸਵੇਰੇ 9-00 ਵਜੇ ਜ਼ਿਲ੍ਹਾ  ਰੋਜਗਾਰ ਅਤੇ ਕਾਰੋਬਾਰ ਬਿਊਰੋ , ਗੁਰਦਾਸਪੁਰ ਬੀ-ਬਲਾਕ ਡੀ.ਏ.ਸੀ. ਕੰਪਲੈਕਸ ਕਮਰਾ ਨੰਬਰ 217 ਵਿਖੇ ਪਹੁੰਚ ਕਰਕੇ ਮੌਕੇ  ਤੇ ਆਪਣਾ ਲੋਨ ਫਾਰਮ ਭਰ ਸਕਦੇ ਹਨ ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments