spot_img
Homeਮਾਝਾਅੰਮ੍ਰਿਤਸਰਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਜਨ ਸੰਪਰਕ ਮੁਹਿੰਮ ਤਹਿਤ ਸ਼ਹਿਜਾਦਾ ਨੰਗਲ...

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਜਨ ਸੰਪਰਕ ਮੁਹਿੰਮ ਤਹਿਤ ਸ਼ਹਿਜਾਦਾ ਨੰਗਲ ਵਿਖੇ ਲਗਾਇਆ ਵਿਸ਼ੇਸ ਕੈਂਪ

ਗੁਰਦਾਸਪੁਰ, 18 ਅਪ੍ਰੈਲ ( ਮੁਨੀਰਾ ਸਲਾਮ ਤਾਰੀ) ਡਿਪਟੀ ਕਮਿਸ਼ਨਰ ਗੁਰਦਾਸਪੁਰ ਜਵਾਨ ਮੁਹੰਮਦ ਇਸ਼ਫਾਕ ਵਲੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਉਨਾਂ ਦਾ ਮੌਕੇ ’ਤੇ ਹੱਲ ਕਰਨ ਸਬੰਧੀ ਵਿੱਢੀ ਜਨ ਸੰਪਰਕ ਮੁਹਿੰਮ ਤਹਿਤ ਅੱਜ ਗੁਰਦਾਸਪੁਰ ਦੇ ਵਾਰਡ ਨੰਬਰ 14 ਸ਼ਹਿਜਾਦਾ ਨੰਗਲ ਵਿਖੇ ਵਿਸ਼ੇਸ ਕੈਂਪ ਲਗਾਇਆ ਗਿਆ। ਜਿਸ ਵਿਚ ਜਗਤਾਰ ਸਿੰਘ ਤਹਿਸੀਲਦਾਰ, ਐਸ ਐਚ ਓ ਗੁਰਮੀਤ ਸਿੰਘ, ਕੋਮਲਪ੍ਰੀਤ ਕੋਰ ਸੀਡੀਪੀਓ, ਐਕਸੀਅਨ ਸਤਨਾਮ ਸਿੰਘ,ਰਾਜੀਵ ਸਿੰਘ ਸੈਕਰੇਟਰੀ ਜਿਲਾ ਰੈੱਡ ਕਰਾਸ, , ਅਸ਼ੋਕ ਕੁਮਾਰ ਈ.ਓ, ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੋਜੂਦ ਸਨ।
ਇਸ ਮੌਕੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਤਹਿਤ ਪਿੰਡਾਂ/ਸ਼ਹਿਰਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਮੌਕੇ ’ਤੇ ਅਧਿਕਾਰੀਆਂ ਨੂੰ ਹੱਲ ਕਰਵਾਉਣ ਦੇ ਮੰਤਵ ਨਾਲ ਲੋਕਾਂ ਦੇ ਘਰਾਂ ਤੱਕ ਪੁਹੰਚ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਦਫਤਰਾਂ ਵਿਚ ਨਾ ਆਉਣਾ ਪਵੇ ਤੇ ਉਨਾਂ ਦੇ ਸਮੇਂ ਦੀ ਬਚਤ ਹੋ ਸਕੇ। ਉਨਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਉਨਾਂ ਦਾ ਨਿਪਟਾਰਾ ਕਰਨ ਲਈ ਮੌਕੇ ’ਤੇ ਮੋਜੂਦ ਅਧਿਕਾਰੀਆਂ ਨੂੰ ਸਮਾਂਬੱਧ ਕਰਕੇ ਮੁਸ਼ਕਿਲਾਂ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ ਜਾਂਦੇ ਹਨ।
ਡਿਪਟੀ ਕਮਿਸ਼ਨਰ ਨੂੰ ਮੁਹੱਲਾ ਵਾਸੀਆਂ ਨੂੰ ਨਸ਼ਿਆਂ ਦੀ ਬਿਮਾਰੀ ਦੇ ਖਾਤਮੇ ਲਈ ਵਿੱਢੀ ਵਿਸ਼ੇਸ ਮੁਹਿੰਮ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਨਸ਼ਾ ਇਕ ਬਿਮਾਰੀ ਹੈ, ਜਿਸਦਾ ਇਲਾਜ ਸੰਭਵ ਹੈ। ਨਸ਼ੇ ਦੇ ਬੀਮਾਰ ਦੀ ਪਹਿਚਾਣ ਦੇ ਲੱਛਣ ਜਿਵੇਂ ਭੁੱਖ ਦਾ ਘੱਟ ਲੱਗਣਾ, ਭਾਰ ਘਟਣਾ, ਸਰੀਰ ਵਿਚ ਥਕਾਵਟ ਦਾ ਹੋਣਾ, ਭਿਆਨਕ ਖੰਘ ੋਹਣਾ, ਪਸੀਨਾ ਹੱਦੋਂ ਵੱਧ ਆਉਣਾ, ਉਲਟੀਆਂ ਆਉਣੀਆਂ, ਬਾਥਰੂਮ ਵਿਚ ਜ਼ਿਆਦਾ ਸਮਾਂ ਲੱਗਣਾ, ਕਬਜ਼ ਦਾ ਹੋਣਾ ਤੇ ਹੱਥਾਂ ਬਾਹਾਂ ਤੇ ਸੂਈਆਂ ਦੇ ਨਿਸ਼ਾਨ ਪਾਏ ਜਾਣੇ ਆਦਿ ਹੁੰਦੇ ਹਨ। ਉਨਾਂ ਕਿਹਾ ਕਿ ਜੇਕਰ ਕਿਸੇ ਦੇ ਪਰਿਵਾਰ ਦੇ ਕਿਸੇ ਮੈਂਬਰ ਨੂੰ ਅਜਿਹੇ ਲੱਛਣ ਹਨ ਤਾਂ ਇਸ ਦੇ ਬਾਰੇ ਮੋਬਾਇਲ ਨੰਬਰ 62391-39973 ਤੇ ਕੇਵਲ ਵਟਸਐਪ ਰਾਹੀ ਮੈਸੇਜ ਭੇਜਿਆ ਜਾਵੇ। ਮਰੀਜ ਨੂੰ ਘਰ ਬੈਠੇ ਮੈਡੀਕਲ ਸਹੂਲਤ ਉਪਲੱਬਧ ਕਰਵਾਈ ਜਾਵੇਗੀ, ਮੁਫਤ ਇਲਾਜ ਕਰਵਾਇਆ ਜਾਵੇਗਾ ਤੇ ਸਾਰੀ ਸੂਚਨਾ ਗੁਪਤ ਰੱਖੀ ਜਾਵੇਗੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੂੰ ਆਪਣੀਆਂ ਮੁਸ਼ਕਿਲਾਂ ਤੋਂ ਜਾਣੂੰ ਕਰਵਾਉਂਦਿਆਂ ਲੋਕਾਂ ਨੇ ਕੱਚੇ ਕੋਠਿਆਂ ਸਬੰਧੀ,ਰਾਸ਼ਨ ਕਾਰਡ ਬਣਾਉਣ ਸਬੰਧੀ, ਬਿਜਲੀ ਦਾ ਬਿੱਲ ਵੱਧ ਆਉਣ ਸਬੰਧੀ, ਬੁਢਾਪਾ ਪੈਨਸ਼ਨ ਲਗਾਉਣ ਸਬੰਧੀ,, ਬੇਰੁਜ਼ਗਾਰਾਂ ਨੋਜਵਾਨ ਵਲੋਂ ਰੁਜਗਾਰ ਪ੍ਰਾਪਤ ਸਬੰਧੀ, ਮੈਡੀਕਲ ਸਹੂਲਤ ਸਬੰਧੀ ਸਮੇਤ ਵੱਖ-ਵੱਖ ਮੁਸ਼ਕਿਲਾਂ ਦੱਸੀਆਂ। ਜਿਸ ਸਬੰਧੀ ਡਿਪਟੀ ਕਮਿਸ਼ਨਰ ਵਲੋਂ ਮੋਕੇ ’ਤੇ ਮੋਜੂਦ ਅਧਿਕਾਰੀਆਂ ਨੂੰ ਮੁਸ਼ਕਿਲਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਨਾਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਸਬੰਧੀ ਸਬੰਧਤ ਅਧਿਕਾਰੀਆਂ ਕੋਲੋਂ ਹਰ ਹਫਤੇ ਰਿਪੋਰਟ ਲਈ ਜਾਂਦੀ ਹੈ ਤਾਂ ਜੋ ਸ਼ਿਕਾਇਤ ਦਾ ਨਿਬੇੜਾ ਸਮਾਂਬੱਧ ਸਮੇਂ ਵਿਚ ਕੀਤਾ ਜਾ ਸਕੇ। ਉਨਾਂ ਅੱਗੇ ਕਿਹਾ ਕਿ ਜ਼ਿਲੇ ਦੇ ਪੇਂਡੂ ਤੇ ਸ਼ਹਿਰੀ ਖੇਤਰ ਤੇ ਖਾਸਕਰਕੇ ਜਿਲੇ ਦੇ ਦੂਰ ਢੁਰਾਡੇ ਖੇਤਰ ਵਿਚ ਜਾ ਕੇ ਜਿਲਾ ਪ੍ਰਸ਼ਾਸਨ ਵਲੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ ਤਾਂ ਜੋ ਲੋਕਾਂ ਨੂੰ ਦੂਰੋਂ ਦਫਤਰਾਂ ਵਿਚ ਆਉਣਾ ਨਾ ਪਵੇ। ਨਾਲ ਹੀ ਉਨਾਂ ਦੱਸਿਆ ਕਿ ਬੇਰੁਜ਼ਗਾਰ ਨੋਜਵਾਨ ਲੜਕੇ-ਲੜਕੀਆਂ ਨੂੰ ਰੁਜ਼ਗਾਰ ਪ੍ਰਾਪਤੀ ਲਈ ਕੰਪਿਊਟਰ ਸਮੇਤ ਹੋਰ ਕੋਰਸ ਕਰਵਾਏ ਜਾਣਗੇ ਤਾਂ ਜੋ ਉਹ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ।
ਉਨ੍ਹਾਂ ਅੱਗੇ ਦੱਸਿਆ ਕਿ ਜਲਦ ਜਿਲ੍ਹੇ ਦੇ ਸਾਰੇ 11 ਬਲਾਕਾਂ ਅੰਦਰ ਲੋਕਾਂ ਦੀ ਸਹੂਲਤ ਲਈ ਆਨਲਾਈਨ ਸਮੱਸਿਆ ਦੱਸਣ ਲਈ ਦਫਤਰ ਸਥਾਪਿਤ ਕੀਤੇ ਜਾਣਗੇ, ਜਿਥੇ ਲੋਕ ਆਪਣੀ ਮੁਸ਼ਕਿਲ ਡਿਪਟੀ ਕਮਿਸ਼ਨਰ ਦੇ ਧਿਆਨ ਵਿਚ ਲਿਆ ਸਕਣਗੇ। ਇਸ ਨਾਲ ਲੋਕਾਂ ਨੂੰ ਦੂਰ ਢਰਾਢਿਓ ਦਫਤਰਾਂ ਵਿਚ ਆਉਣ ਤੋਂ ਨਿਜਾਤ ਮਿਲੇਗੀ। ਉਨ੍ਹਾਂ ਅੱਗੇ ਦੱਸਿਆ ਜਿਲ੍ਹੇ ਅੰਦਰ ਵਿੱਢੀ ਜਨ ਸੰਪਰਕ ਮੁਹਿੰਮ  ਤਹਿਤ ਵਧੀਕ ਡਿਪਟੀ ਕਮਿਸਨਰਾਂ ਸਮੇਤ ਪੰਜਾ ਡਵੀਜ਼ਨ ਦੇ ਐਸ ਡੀ ਐਮ ਵਲੋ ਵੀ ਅਜਿਹੇ ਕੈਪ ਲਗਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਤਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾ ਸਕੇ।
ਇਸ ਮੌਕੇ ਸ਼ਹਿਜਾਦਾ ਨੰਗਲ ਦੇ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸਰਾਹਨੀ ਕੀਤੀ ਤੇ ਕਿਹਾ ਕਿ  ਜ਼ਿਲੇ ਦੇ ਡਿਪਟੀ ਕਮਿਸ਼ਨਰ ਦੀ ਮੋਜੂਦਗੀ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਖੁਦ ਲੋਕਾਂ ਤਕ ਪੁਹੰਚ ਕਰਕੇ ਮੁਸ਼ਕਿਲਾਂ ਸੁਣ ਰਹੇ , ਜਿਸ ਨਾਲ ਲੋਕਾਂ ਨੂੰ ਬਹੁਤ ਵੱਡੀ ਸਹੂਲਤ ਮਿਲੀ ਹੈ।
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments