spot_img
Homeਮਾਝਾਗੁਰਦਾਸਪੁਰਜਨ ਸੰਪਰਕ ਮੁਹਿੰਮ’ ਤਹਿਤ ਗੁਰਦਾਸਪੁਰ ਸ਼ਹਿਰ ਦੇ ਅੰਦਰੂਨੀ ਬਾਜ਼ਾਰ ਦੇ ਵਸਨੀਕਾਂ ਦੀਆਂ...

ਜਨ ਸੰਪਰਕ ਮੁਹਿੰਮ’ ਤਹਿਤ ਗੁਰਦਾਸਪੁਰ ਸ਼ਹਿਰ ਦੇ ਅੰਦਰੂਨੀ ਬਾਜ਼ਾਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨ ਲਈ ਵਿਸ਼ੇਸ ਕੈਂਪ

ਗੁਰਦਾਸਪੁਰ, 21 ਅਪ੍ਰੈਲ (ਮੁਨੀਰਾ ਸਲਾਮ ਤਾਰੀ) ਪੰਜਾਬ ਸਰਕਾਰ ਵਲੋਂ ਸ਼ਹਿਰੀ ਤੇ ਪੇਂਡੂ ਖੇਤਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਮੰਤਵ ਨਾਲ ‘ਜਨ ਸੰਪਰਕ ਮੁਹਿੰਮ’ ਤਹਿਤ ਗੁਰਦਾਸਪੁਰ ਦੇ ਅੰਦਰੂਨੀ ਬਾਜ਼ਾਰ (ਮੇਨ ਮਾਰਕਿਟ) ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਗੁਰਦਾਸਪੁਰ ਵਿਖੇ ਵਿਸ਼ੇਸ ਕੈਂਪ ਲਗਾਇਆ ਗਿਆ, ਜਿਸ ਵਿਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਵਸਨੀਕਾਂ ਦੀਆਂ ਮੁਸ਼ਕਿਲਾਂ ਸੁਣ ਕੇ, ਮੁਸ਼ਕਿਲਾਂ ਹੱਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਸਮਾਂਬੱਧ ਕੀਤਾ ਗਿਆ। ਇਸ ਮੌਕੇ ਕੋਮਲਪ੍ਰੀਤ ਕੋਰ ਸੀਡੀਪੀਓ, ਗੁਰਮੀਤ ਸਿੰਘ ਥਾਣਾ ਮੁਖੀ, ਐਕਸੀਅਨ ਸਤਨਾਮ ਸਿੰਘ, ਰਾਜੀਵ ਸਿੰਘ ਸੈਕਰਟਰੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਅਸ਼ੋਕ ਕੁਮਾਰ ਈ.ਓ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੋਜੂਦ ਸਨ

ਇਸ ਮੌਕੇ ਡਿਪਟੀ ਕਮਿਸ਼ਨਰ ਨੂੰ ਆਪਣੀਆਂ ਮੁਸ਼ਕਿਲਾਂ ਤੋਂ ਜਾਣੂੰ ਕਰਵਾਉਂਦਿਆਂ ਲੋਕਾਂ ਨੇ ਮੈਡੀਕਲ ਸਹੂਲਤ ਲੈਣ ਸਬੰਧੀ, ਕੱਚੇ ਕੋਠਿਆਂ ਸਬੰਧੀ, ਰਾਸ਼ਨ ਕਾਰਡ ਬਣਾਉਣ ਸਬੰਧੀ, ਬੁਢਾਪਾ ਪੈਨਸ਼ਨ, ਸਮੇਤ ਵੱਖ-ਵੱਖ ਮੁਸ਼ਕਿਲਾਂ ਦੱਸੀਆਂ। ਜਿਸ ਸਬੰਧੀ ਡਿਪਟੀ ਕਮਿਸ਼ਨਰ ਵਲੋਂ ਮੋਕੇ ’ਤੇ ਮੋਜੂਦ ਅਧਿਕਾਰੀਆਂ ਨੂੰ ਨਿਸ਼ਚਿਤ ਸਮੇਂ ਅੰਦਰ ਮੁਸ਼ਕਿਲਾਂ ਹੱਲ ਕਰਨ ਲਈ  ਨਿਰਦੇਸ਼ ਦਿੱਤੇ

ਇਸ ਮੌਕੇ ਡਿਪਟੀ ਕਮਿਸ਼ਨਰ ਸਮਾਜਿਕ ਬੁਰਾਈ ਨਸ਼ਿਆਂ ਦੀ ਖਾਤਮੇ ਦੀ ਗੱਲ ਕਰਦਿਆਂ ਵਸਨੀਕਾਂ ਨੂੰ ਦੱਸਿਆ ਕਿ ਨਸ਼ਾ ਇਕ ਬਿਮਾਰੀ ਹੈ, ਜਿਸਦਾ ਇਲਾਜ ਸੰਭਵ ਹੈ। ਉਨਾਂ ਕਿਹਾ ਕਿ ਜੇਕਰ ਕਿਸੇ ਦੇ ਪਰਿਵਾਰ ਦੇ ਕਿਸੇ ਮੈਂਬਰ ਨੂੰ ਅਜਿਹੇ ਲੱਛਣ ਹਨ ਤਾਂ ਇਸ ਦੇ ਬਾਰੇ ਮੋਬਾਇਲ ਨੰਬਰ 62391-39973 ਤੇ ਕੇਵਲ ਵਟਸਐਪ ਰਾਹੀ ਮੈਸੇਜ ਭੇਜਿਆ ਜਾਵੇ। ਮਰੀਜ ਨੂੰ ਘਰ ਬੈਠੇ ਮੈਡੀਕਲ ਸਹੂਲਤ ਉਪਲੱਬਧ ਕਰਵਾਈ ਜਾਵੇਗੀ, ਮੁਫਤ ਇਲਾਜ ਕਰਵਾਇਆ ਜਾਵੇਗਾ ਤੇ ਸਾਰੀ ਸੂਚਨਾ ਗੁਪਤ ਰੱਖੀ ਜਾਵੇਗੀ

ਇਸ ਮੌਕੇ ਵਿਸ਼ੇਸ ਕੈਂਪ ਵਿਚ ਪਹੁੰਚੇ ਲੋਕਾਂ ਨੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਸਰਾਹਨਾ ਕਰਦਿਆਂ ਕਿਹਾ ਕਿ ਜ਼ਿਲੇ ਦੇ ਡਿਪਟੀ ਕਮਿਸ਼ਨਰ ਦੀ ਮੋਜੂਦਗੀ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਖੁਦ ਲੋਕਾਂ ਤਕ ਪੁਹੰਚ ਕਰਕੇ ਮੁਸ਼ਕਿਲਾਂ ਸੁਣ ਰਹੇ ਹਨ, ਜਿਸ ਨਾਲ ਲੋਕ ਬਹੁਤ ਖੁਸ਼ ਹਨ ਕਿ ਉਨਾਂ ਦੀਆਂ ਮੁਸ਼ਕਿਲ ਘਰ ਬੈਠਿਆਂ ਹੀ ਹੱਲ ਹੋ ਰਹੀਆਂ ਹਨ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments