spot_img
Homeਮਾਝਾਗੁਰਦਾਸਪੁਰਪੰਜਾਬ ਸਰਕਾਰ ਨੇ ਪੋਸਟ ਮੈਟਿ੍ਰਕ ਸਕਾਲਰਸ਼ਿਪ ਲਈ ਈ-ਪੋਰਟਲ ਕਰਕੇ ਸ਼ਲਾਘਾਯੋਗ ਕੰਮ ਕੀਤਾ...

ਪੰਜਾਬ ਸਰਕਾਰ ਨੇ ਪੋਸਟ ਮੈਟਿ੍ਰਕ ਸਕਾਲਰਸ਼ਿਪ ਲਈ ਈ-ਪੋਰਟਲ ਕਰਕੇ ਸ਼ਲਾਘਾਯੋਗ ਕੰਮ ਕੀਤਾ – ਵਿਧਾਇਕ ਅਮਰਪਾਲ ਸਿੰਘ

ਬਟਾਲਾ, 22 ਅਪ੍ਰੈਲ ( ਮੁਨੀਰਾ ਸਲਾਮ ਤਾਰੀ) – ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟਿ੍ਰਕ ਸਕਾਲਰਸ਼ਿਪ ਲਈ ਅਪਲਾਈ ਕਰਨ ਲਈ ਈ-ਪੋਰਟਲ ਸ਼ੁਰੂ ਕਰਕੇ ਸ਼ਲਾਘਾਯੋਗ ਕੰਮ ਕੀਤਾ ਹੈ। ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਸਾਧਨ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਦੀ ਇਹ ਨਿਵੇਕਲੀ ਪਹਿਲਕਦਮੀ ਹੈ ਤਾਂ ਜੋ ਉਨਾਂ ਦੇ ਸਮੇਂ ਅਤੇ ਪੈਸੇ ਦੀ ਬਚਤ ਕੀਤੀ ਜਾ ਸਕੇ ਅਤੇ ਉਨਾਂ ਦੀ ਊਰਜਾ ਨੂੰ ਸਾਕਾਰਤਮਕ ਢੰਗ ਨਾਲ ਵਰਤਿਆ ਜਾ ਸਕੇ।

ਇਹ ਪ੍ਰਗਟਾਵਾ ਕਰਦਿਆਂ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਡਾ. ਬੀ.ਆਰ. ਅੰਬੇਡਕਰ ਦੇ ਸੁਪਨਿਆਂ ਨੂੰ ਸਿੱਖਿਆ ਰਾਹੀਂ ਸਾਕਾਰ ਕੀਤਾ ਜਾਵੇਗਾ ਕਿਉਕਿ ਬਾਬਾ ਸਾਹਿਬ ਨੇ ਹਮੇਸ਼ਾ ਸਮਾਜ ਦੇ ਹਰ ਵਰਗ ਨੂੰ ਸਿੱਖਿਅਤ ਕਰਨ ਲਈ ਆਪਣੀ ਆਵਾਜ਼ ਬੁਲੰਦ ਕੀਤੀ ਹੈ। ਉਨਾਂ ਕਿਹਾ ਕਿ ਸਮਾਜਿਕ ਬਰਾਬਰੀ ਦਾ ਟੀਚਾ ਸਿੱਖਿਆ ਰਾਹੀਂ ਹੀ ਪ੍ਰਾਪਤ ਕੀਤਾ ਜਾ  ਸਕਦਾ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਤਹਿਤ 181.03 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਹਨ ਅਤੇ ਇਹ ਰਾਸ਼ੀ ਜਲਦ ਹੀ ਵਿਦਿਆਰਥੀਆਂ ਨੂੰ ਜਾਰੀ ਕਰ ਦਿੱਤੀ ਜਾਵੇਗੀ।

ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਫੈਸਲਾ ਸਕਾਲਰਸ਼ਿਪ ਸਕੀਮ ਯੋਜਨਾ ਵਿੱਚ ਪਾਰਦਰਸ਼ਤਾ ਲਿਆਵੇਗਾ ਅਤੇ ਹਰ ਯੋਗ ਵਿਦਿਆਰਥੀ ਨੂੰ ਸਕਾਲਰਸ਼ਿਪ ਮਿਲ ਸਕੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ ਤੇ ਪੱਛੜੇ ਵਰਗਾਂ ਦੇ ਉਥਾਨ ਲਈ ਵਚਨਬੱਧ ਹੈ ਅਤੇ ਆਉਂਦੇ ਦਿਨਾਂ ਵਿੱਚ ਰਾਜ ਸਰਕਾਰ ਵੱਲੋਂ ਹੋਰ ਵੀ ਕਈ ਭਲਾਈ ਕਾਰਜ ਅਰੰਭੇ ਜਾਣਗੇ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments