spot_img
Homeਮਾਝਾਗੁਰਦਾਸਪੁਰਅਕਾਲੀ ਅਤੇ ਬਸਪਾ ਆਗੂਆਂ ਨੇ ਕਾਂਗਰਸੀ ਸਾਂਸਦ ਬਿੱਟੂ ਵਿਰੁੱਧ ਸ਼ਿਕਾਇਤ ਦਰਜ ਕਰਵਾਈ।

ਅਕਾਲੀ ਅਤੇ ਬਸਪਾ ਆਗੂਆਂ ਨੇ ਕਾਂਗਰਸੀ ਸਾਂਸਦ ਬਿੱਟੂ ਵਿਰੁੱਧ ਸ਼ਿਕਾਇਤ ਦਰਜ ਕਰਵਾਈ।

ਧਾਰੀਵਾਲ/ਨੌਸ਼ਹਿਰਾ ਮੱਝਾ ਸਿੰਘ 21 ਜੂਨ(ਰਵੀ ਭਗਤ) – ਅੱਜ ਸਥਾਨਕ ਪੁਲਿਸ ਥਾਣਾ ਧਾਰੀਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਵੱਲੋਂ ਸਯੁਕਤ ਰੂਪ ਵਿਚ ਹਲਕਾ ਕਾਦੀਆਂ ਦੇ ਜਥੇਬੰਦਕ ਸਕੱਤਰ ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ ਵਿੱਚ ਲੁਧਿਆਣਾ ਤੋਂ ਕਾਂਗਰਸੀ ਮੈਂਬਰ ਪਾਰਲੀਮੈਂਟ ਦੇ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਥੇਬੰਦਕ ਸਕੱਤਰ ਇਕਬਾਲ ਸਿੰਘ ਮਾਹਲ ਨੇ ਕਿਹਾ ਕਿ ਕਾਂਗਰਸੀ ਸਾਂਸਦ ਵੱਲੋਂ ਪਿਛਲੇ ਦਿਨੀਂ ਦਿੱਤੇ ਗਏ ਬਿਆਨ ਦੀ ਅਕਾਲੀ ਦਲ ਕੜੇ ਸ਼ਬਦਾਂ ਵਿਚ ਨਿੰਦਾ ਕਰਦੀ ਹੈ। ਉਹਨਾਂ ਕਿਹਾ ਕਿ ਜਿੰਨੀ ਦੇਰ ਤੱਕ ਕਾਂਗਰਸੀ ਸਾਂਸਦ ਵੱਲੋ ਦਿੱਤੇ ਬਿਆਨ ਤੇ ਕਾਰਵਾਈ ਨਹੀਂ ਕੀਤੀ ਜਾਂਦੀ ਓਨੀ ਦੇਰ ਤੱਕ ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਸ਼ਾਤ ਨਹੀਂ ਬੈਠੇਗਾ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਇਸ ਤੇ ਜਲਦ ਹੀ ਕੋਈ ਕਾਰਵਾਈ ਨੇ ਕੀਤੀ ਤਾਂ ਉਨ੍ਹਾਂ ਨੂੰ ਸੰਘਰਸ਼ ਦਾ ਰਸਤਾ ਅਪਣਾਉਣਾ ਪਵੇਗਾ। ਇਸ ਮੌਕੇ ਜਤਿੰਦਰ ਪਾਲ ਸਿੰਘ, ਕਮਲਜੀਤ ਕੌਰ, ਡਾ. ਰਤਨ ਚੰਦ ਲੇਹਲ, ਜੌਨ ਰਣੀਆਂ, ਪ੍ਰੇਮ ਘੁੰਮਣ, ਬਾਬਾ ਮਹਿੰਦਰ ਸਿੰਘ ਆਦਿ ਹਾਜਰ ਸਨ।

RELATED ARTICLES
- Advertisment -spot_img

Most Popular

Recent Comments