spot_img
Homeਮਾਝਾਗੁਰਦਾਸਪੁਰਬਟਾਲਾ ਹਲਕੇ ਦੇ ਵਿਕਾਸ ਨੂੰ ਲੈ ਕੇ ਵਿਧਾਇਕ ਸ਼ੈਰੀ ਕਲਸੀ ਨੇ ਜ਼ਿਲ੍ਹਾ...

ਬਟਾਲਾ ਹਲਕੇ ਦੇ ਵਿਕਾਸ ਨੂੰ ਲੈ ਕੇ ਵਿਧਾਇਕ ਸ਼ੈਰੀ ਕਲਸੀ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀਆਂ ਮੀਟਿੰਗਾਂ

ਬਟਾਲਾ, 27 ਅਪ੍ਰੈਲ (ਮੁਨੀਰਾ ਸਲਾਮ ਤਾਰੀ) – ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਹਲਕੇ ਦੇ ਵਿਕਾਸ ਕਾਰਜਾਂ ਦਾ ਜਾਇਜਾ ਲੈਣ ਲਈ ਪੰਜਾਬ ਸਰਕਾਰ ਦੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨਾਲ ਸਥਾਨਕ ਸਹਿਕਾਰੀ ਖੰਡ ਮਿੱਲ ਦੇ ਮੀਟਿੰਗ ਹਾਲ ਵਿੱਚ ਮੀਟਿੰਗਾਂ ਕੀਤੀਆਂ। ਸਵੇਰੇ 10 ਵਜੇ ਸ਼ੁਰੂ ਹੋਈਆਂ ਇਹ ਮੀਟਿੰਗਾਂ ਦੇਰ ਸ਼ਾਮ ਤੱਕ ਚੱਲਦੀਆਂ ਰਹੀਆਂ ਜਿਨ੍ਹਾਂ ਵਿੱਚ ਵਿਧਾਇਕ ਕਲਸੀ ਨੇ ਹਰ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਦੇ ਨਾਲ ਉਨ੍ਹਾਂ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈਆਂ ਯੋਜਨਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ।



ਵਿਧਾਇਕ ਸ੍ਰੀ ਸ਼ੈਰੀ ਕਲਸੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਭਲਾਈ ਯੋਜਨਾਵਾਂ ਦਾ ਲਾਭ ਸਮਾਜ ਦੇ ਹਰ ਲੋੜਵੰਦ ਤੇ ਗਰੀਬ ਵਿਅਕਤੀ ਤੱਕ ਪਹੁੰਚਦਾ ਕਰਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਇਸ ਸਰਕਾਰ ਦਾ ਮੁੱਖ ਏਜੰਡਾ ਲੋਕ ਸੇਵਾ ਹੈ। ਉਨ੍ਹਾਂ ਕਿਹਾ ਕਿ ਹਰ ਵਿਭਾਗ ਆਪਣੀਆਂ ਭਲਾਈ ਸਕੀਮਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਵਿਸ਼ੇਸ਼ ਕੈਂਪ ਲਗਾਵੇ ਤਾਂ ਜੋ ਲੋਕ ਇਨ੍ਹਾਂ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਹਾਸਲ ਕਰਕੇ ਲਾਭ ਪ੍ਰਾਪਤ ਕਰ ਸਕਣ।

ਵਿਕਾਸ ਕਾਰਜਾਂ ਦਾ ਜਾਇਜਾ ਲੈਂਦਿਆਂ ਵਿਧਾਇਕ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਸਮੇਤ ਹਲਕੇ ਦੇ ਪਿੰਡਾਂ ਵਿੱਚ ਵੀ ਵਿਕਾਸ ਦੀ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਨਗਰ ਨਿਗਮ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਗਤੀ ਨੂੰ ਤੇਜ਼ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਸਹੂਲਤ ਮਿਲ ਸਕੇ। ਉਨ੍ਹਾਂ ਕਿਹਾ ਕਿ ਕੰਮ ਦੀ ਗੁਣਵਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਅਧਿਕਾਰੀ ਚੱਲ ਰਹੇ ਕੰਮਾਂ ਦੀ ਖੁਦ ਮੌਕੇ ’ਤੇ ਜਾ ਕੇ ਨਿਗਰਾਨੀ ਕਰਨ।

ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਅੱਜ ਦੀਆਂ ਮੀਟਿੰਗਾਂ ਬੜੀਆਂ ਸਫਲ ਰਹੀਆਂ ਹਨ ਅਤੇ ਸਾਰੇ ਹੀ ਅਧਿਕਾਰੀਆਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਬਿਨ੍ਹਾਂ ਕਿਸੇ ਵਿਤਕਰੇ ਦੇ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣਗੇ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਇਸੇ ਤਰਾਂ ਮੀਟਿੰਗਾਂ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਤੋਂ ਅਧਿਕਾਰੀਆਂ ਨੂੰ ਜਾਣੂ ਕਰਵਾ ਕੇ ਉਨ੍ਹਾਂ ਦਾ ਹੱਲ ਕਰਵਾਇਆ ਜਾਵੇਗਾ।

ਮੀਟਿੰਗਾਂ ਦੌਰਾਨ ਵਿਧਾਇਕ ਸ਼ੈਰੀ ਕਲਸੀ ਦੇ ਨਾਲ ਐੱਸ.ਡੀ.ਐੱਮ. ਬਟਾਲਾ ਸ੍ਰੀ ਰਾਮ ਸਿੰਘ ਅਤੇ ਹੋਰ ਜ਼ਿਲ੍ਹਾ ਅਧਿਕਾਰੀ ਵੀ ਮੌਜੂਦ ਸਨ।
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments