spot_img
Homeਮਾਝਾਗੁਰਦਾਸਪੁਰਆਂਗਨਵਾੜੀ ਵਰਕਰਾਂ ਨੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੂੰ ਦਿੱਤਾ ਮੰਗ ਪੱਤਰ

ਆਂਗਨਵਾੜੀ ਵਰਕਰਾਂ ਨੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੂੰ ਦਿੱਤਾ ਮੰਗ ਪੱਤਰ

ਕਾਦੀਆਂ 8 ਮਈ (ਸਲਾਮ ਤਾਰੀ) :- ਬਲਾਕ ਧਾਰੀਵਾਲ ਦੀਆਂ ਆਂਗਨਵਾੜੀ ਵਰਕਰਾਂ ਨੇ ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਕਾਦੀਆਂ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੂੰ ਪੇਸ਼ ਆ ਰਹੀਆਂ ਮੰਗਾਂ ਤੋਂ ਜਾਣੂ ਕਰਵਾਇਆ ਅਤੇ ਮੰਗ ਪੱਤਰ ਸੌਂਪਿਆ। ਇਸ ਮੌਕੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਆਂਗਨਵਾੜੀ ਵਰਕਰਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਹੱਕੀ ਮੰਗਾਂ ਹਰ ਹਾਲਤ ਵਿੱਚ ਮੰਨੀਆਂ ਜਾਣਗੀਆਂ ਤੇ ਕਿਹਾ ਇਸ ਸਬੰਧ ਵਿੱਚ ਮੈਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵਿਸਥਾਰ ਪੂਰਵਕ ਗੱਲਬਾਤ ਕਰਾਂਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਹਰੇਕ ਮੁਲਾਜ਼ਮ ਨਾਲ ਕਿਸੇ ਤਰ੍ਹਾਂ ਦਾ ਵੀ ਵਿਤਕਰਾ ਨਹੀਂ ਕਰੇਗੀ ਜੋ ਉਨ੍ਹਾਂ ਦੀ ਹੱਕੀ ਹੱਕੀ ਮੰਗਾਂ ਹਨ ਉਹ ਮੰਨੀਆਂ ਜਾਣਗੀਆਂ । ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਅੱਗੇ ਕਿਹਾ ਕਿ ਆਂਗਨਵਾੜੀ ਵਰਕਰ ਵੀ ਸਾਡੇ ਸਮਾਜ ਦਾ ਬਹੁਤ ਵੱਡਾ ਹਿੱਸਾ ਹੈ ਅਤੇ ਇਹ ਵੀ ਪੂਰੀ ਮਿਹਨਤ ਅਤੇ ਲਗਨ ਦੇ ਨਾਲ ਕੰਮ ਕਰ ਰਹੇ ਹਨ ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments