spot_img
Homeਮਾਝਾਗੁਰਦਾਸਪੁਰਨਸ਼ਿਆਂ ਦੇ ਖਾਤਮੇ ਲਈ ਬਟਾਲਾ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਅਰੰਭੀ ਜਾਵੇਗੀ -...

ਨਸ਼ਿਆਂ ਦੇ ਖਾਤਮੇ ਲਈ ਬਟਾਲਾ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਅਰੰਭੀ ਜਾਵੇਗੀ – ਐੱਸ.ਐੱਸ.ਪੀ. ਬਟਾਲਾ

ਬਟਾਲਾ, 13 ਮਈ (ਸਲਾਮ ਤਾਰੀ) – ਐੱਸ.ਐੱਸ.ਪੀ. ਬਟਾਲਾ ਸ. ਰਾਜਪਾਲ ਸਿੰਘ ਸੰਧੂ ਨੇ ਪੁਲਿਸ ਜ਼ਿਲ੍ਹਾ ਬਟਾਲਾ ਦੇ ਸਮੂਹ ਵਸਨੀਕਾਂ ਨੂੰ ਭਰੋਸਾ ਦਿੱਤਾ ਹੈ ਕਿ ਬਟਾਲਾ ਪੁਲਿਸ ਜਾਨ-ਮਾਲ ਤੇ ਅਮਨ-ਕਾਨੂੰਨ ਦੀ ਰਾਖੀ ਲਈ ਵਚਨਬੱਧ ਹੈ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਬਟਾਲਾ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਅਰੰਭੀ ਜਾਵੇਗੀ ਅਤੇ ਇਸ ਨੂੰ ਕਾਮਯਾਬ ਕਰਨ ਲਈ ਸਮਾਜ ਦੇ ਹਰ ਵਰਗ ਦਾ ਸਾਥ ਲਿਆ ਜਾਵੇਗਾ।

ਐੱਸ.ਐੱਸ.ਪੀ. ਬਟਾਲਾ ਸ. ਰਾਜਪਾਲ ਸਿੰਘ ਸੰਧੂ ਅੱਜ ਸਥਾਨਕ ਪੁਲਿਸ ਲਾਈਨ ਵਿਖੇ ਪੱਤਰਕਾਰਾਂ ਨਾਲ ਮੀਟਿੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਵਿਭਾਗ ਵੱਲੋਂ ਨਸ਼ਿਆਂ ਖਿਲਾਫ ਕਾਰਵਾਈ ਕਰਦੇ ਹੋਏ ਵੱਡੇ ਨਸ਼ਾ ਤਸਕਰਾਂ ਨੂੰ ਫੜ੍ਹਿਆ ਜਾਵੇਗਾ ਤਾਂ ਜੋ ਇਸ ਸਮਾਜਿਕ ਕੁਰੀਤੀ ਨੂੰ ਜੜ੍ਹੋਂ ਖਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਦੀ ਚੌਕਸੀ ਨੂੰ ਹੋਰ ਵਧਾਇਆ ਜਾਵੇਗਾ ਅਤੇ ਨਾਕਾਬੰਦੀ ਨੂੰ ਵੀ ਮਜ਼ਬੂਤ ਕੀਤਾ ਜਾਵੇਗਾ।

ਐੱਸ.ਐੱਸ.ਪੀ. ਬਟਾਲਾ ਨੇ ਕਿਹਾ ਕਿ ਕਿਸੇ ਵੀ ਮੁਹਿੰਮ ਦੀ ਸਫਲਤਾ ਲਈ ਲੋਕਾਂ ਦਾ ਸਾਥ ਬੇਹੱਦ ਜਰੂਰੀ ਹੁੰਦਾ ਹੈ ਅਤੇ ਪੁਲਿਸ ਵਿਭਾਗ ਵੱਲੋਂ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਲੋਕਾਂ ਦਾ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ੇ ਦੀ ਆਦਤ ਦੇ ਸ਼ਿਕਾਰ ਨੌਜਵਾਨਾਂ ਨੂੰ ਇਲਾਜ ਕਰਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ ਤਾਂ ਜੋ ਸਰਕਾਰ ਵੱਲੋਂ ਉਨ੍ਹਾਂ ਦਾ ਮੁੜ ਵਸੇਬਾ ਕੀਤਾ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਕੋਲ ਨਸ਼ਾ ਵੇਚਣ ਵਾਲਿਆਂ ਸਬੰਧੀ ਕੋਈ ਵੀ ਜਾਣਕਾਰੀ ਹੈ ਤਾਂ ਉਹ ਬਿਨ੍ਹਾਂ ਕਿਸੇ ਸੰਕੋਚ ਤੋਂ ਉਨ੍ਹਾਂ ਨਾਲ ਸਾਂਝੀ ਕਰਨ। ਐੱਸ.ਐੱਸ.ਪੀ. ਬਟਾਲਾ ਨੇ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਪੂਰੀ ਤਰਾਂ ਗੁਪਤ ਰੱਖਿਆ ਜਾਵੇਗਾ।

ਇਸ ਮੌਕੇ ਐੱਸ.ਪੀ. ਹੈੱਡ-ਕੁਆਟਰ ਸ. ਗੁਰਪ੍ਰੀਤ ਸਿੰਘ ਗਿੱਲ, ਡੀ.ਐੱਸ.ਪੀ. ਹਰਿੰਦਰ ਸਿੰਘ ਗਿੱਲ, ਡੀ.ਐੱਸ.ਪੀ. ਹਰਮਿੰਦਰ ਸਿੰਘ ਸੰਧੂ, ਪੀ.ਆਰ.ਓ. ਪੁਲਿਸ ਵਿਭਾਗ ਇੰਸਪੈਕਟਰ ਸੁਖਪਾਲ ਸਿੰਘ ਵੀ ਮੌਜੂਦ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments