spot_img
Homeਮਾਝਾਗੁਰਦਾਸਪੁਰਅਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਉਤਸਵ ਨੂੰ ਸਮਰਪਿਤ ਪਿੰਡ ਹਰਪੁਰਾ ਵਿਖੇ ਤਿੰਨ ਰੋਜ਼ਾ...

ਅਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਉਤਸਵ ਨੂੰ ਸਮਰਪਿਤ ਪਿੰਡ ਹਰਪੁਰਾ ਵਿਖੇ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਦੀ ਸ਼ੁਰੂਆਤ

ਬਟਾਲਾ, 13 ਮਈ ( ਸਲਾਮ ਤਾਰੀ) – ਅਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਉਤਸਵ ਨੂੰ ਸਮਰਪਿਤ ਨਿਊ ਪੰਜਾਬ ਯੂਥ ਕਲੱਬ (ਰਜਿ:) ਪਿੰਡ ਹਰਪੁਰਾ ਵੱਲੋਂ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਦੀ ਸ਼ੁਰੂਆਤ ਕੀਤੀ ਗਈ। ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਅੱਜ ਸਵੇਰੇ ਪਿੰਡ ਦੇ ਨੌਜਵਾਨ ਆਗੂ ਬਲਜਿੰਦਰ ਸਿੰਘ ਬੱਲ, ਲਾਲ ਸਿੰਘ ਹਰਪੁਰਾ, ਜੁਝਾਰ ਸਿੰਘ, ਮਨਦੀਪ ਸਿੰਘ, ਬਾਬਾ ਸੁਖਦੇਵ ਸਿੰਘ, ਬੂਟਾ ਸਿੰਘ ਧੰਦੋਈ, ਗੁਰਵਿੰਦਰ ਸਿੰਘ ਗਿੰਦਾ ਵੱਲੋਂ ਕੀਤਾ ਗਿਆ। ਇਸ ਨਾਕ ਆਉਟ ਟੂਰਨਾਮੈਂਟ ਵਿੱਚ ਇਲਾਕੇ ਦੀਆਂ 24 ਕ੍ਰਿਕਟ ਟੀਮਾਂ ਭਾਗ ਲੈ ਰਹੀਆਂ ਹਨ। ਉਦਘਾਟਨੀ ਮੈਚ ਪਿੰਡ ਹਰਪੁਰਾ ਅਤੇ ਕੰਡੀਲਾ ਦਰਮਿਆਨ ਖੇਡਿਆ ਗਿਆ ਜਿਸ ਵਿੱਚ ਹਰਪੁਰਾ ਦੀ ਟੀਮ ਨੇ ਜੇਤੂ ਸ਼ੁਰੂਆਤ ਕੀਤੀ।

ਇਸ ਮੌਕੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਬਲਜਿੰਦਰ ਸਿੰਘ ਬੱਲ ਨੇ ਕਿਹਾ ਕਿ ਨਿਊ ਪੰਜਾਬ ਯੂਥ ਕਲੱਬ ਹਰਪੁਰਾ ਵੱਲੋਂ ਅਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਉਤਸਵ ਨੂੰ ਸਮਰਪਿਤ ਜੋ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ ਇਹ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਜਿਥੇ ਸਰੀਰ ਨੂੰ ਤੰਦਰੁਸਤ ਬਣਾਉਂਦੀਆਂ ਹਨ ਓਥੇ ਇਹ ਅਨੁਸ਼ਾਸਨ ਵੀ ਸਿਖਾਉਂਦੀਆਂ ਹਨ। ਸਭ ਤੋਂ ਵੱਡੀ ਗੱਲ ਖੇਡਾਂ ਨਾਲ ਜੁੜ ਕੇ ਨੌਜਵਾਨ ਨਸ਼ਿਆਂ ਦੇ ਕੋਹੜ ਤੋਂ ਦੂਰ ਰਹਿ ਸਕਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਅਜਿਹੇ ਟੂਰਨਾਮੈਂਟਾਂ ਵਿੱਚ ਭਾਗ ਲੈਣਾ ਚਾਹੀਦਾ ਹੈ ਅਤੇ ਖੇਡ ਸੱਭਿਆਚਾਰ ਨੂੰ ਪ੍ਰਫੂਲਤ ਕਰਨਾ ਚਾਹੀਦਾ ਹੈ।

ਇਸ ਮੌਕੇ ਲਾਲ ਸਿੰਘ ਹਰਪੁਰਾ ਨੇ ਦੱਸਿਆ ਕਿ ਤਿੰਨ ਦਿਨ ਚੱਲਣ ਵਾਲੇ ਇਸ ਟੂਰਨਾਮੈਂਟ ਵਿੱਚ 24 ਪੰਚਾਇਤੀ ਟੀਮਾਂ ਭਾਗ ਲੈ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿਥੇ ਜੇਤੂ ਟੀਮਾਂ ਨੂੰ ਆਕਰਸ਼ਕ ਇਨਾਮ ਦਿੱਤੇ ਜਾਣਗੇ ਓਥੇ ਮੈਨ ਆਫ ਦਾ ਸੀਰੀਜ, ਬੈਸਟ ਬੈਟਸਮੈਨ ਅਤੇ ਬੈਸਟ ਗੇਂਦਬਾਜ਼ ਨੂੰ ਵੀ ਸਨਮਾਨਤ ਕੀਤਾ ਜਾਵੇਗਾ। ਇਸ ਮੌਕੇ ਅਵਤਾਰ ਸਿੰਘ ਤਾਰਾ, ਗੁਰਪ੍ਰੀਤ ਸਿੰਘ ਗੋਪੀ, ਸੁਖਰਾਜ ਸਿੰਘ, ਠੇਕੇਦਾਰ ਹਰਵਿੰਦਰ ਸਿੰਘ, ਬਲਜਿੰਦਰ ਸਿੰਘ ਰਾਜਾ, ਲਖਬੀਰ ਸਿੰਘ ਧੰਦੋਈ, ਕਾਲੂ, ਰੋਬਿਨ, ਨੂਰ ਸਮੇਤ ਹੋਰ ਵੀ ਨੌਜਵਾਨ ਹਾਜ਼ਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments