spot_img
Homeਮਾਝਾਗੁਰਦਾਸਪੁਰਕਿਰਤ ਵਿਭਾਗ ਵੱਲੋਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਇਆ, ਚੌਥੇ ਦਿਨ 51...

ਕਿਰਤ ਵਿਭਾਗ ਵੱਲੋਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਇਆ, ਚੌਥੇ ਦਿਨ 51 ਮਜ਼ਦੂਰਾਂ ਦੀ ਆਨਲਾਈਨ ਰਜਿਸਟ੍ਰੇਸ਼ਨ ਕੀਤੀ

ਕਾਦੀਆਂ, 19 ਮਈ () – ਪੰਜਾਬ ਬਿਲਡਿੰਗ ਕੰਸਟ੍ਰਕਸ਼ਨ ਵਰਕਰਜ਼   ਵੈਲਫੇਅਰ ਬੋਰਡ ਦੀਆਂ ਭਲਾਈ ਸਕੀਮਾਂ ਤਹਿਤ ਮਜ਼ਦੂਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਭਲਾਈ ਲਈ ਭਾਰਤ ਵਿਕਾਸ ਪ੍ਰੀਸ਼ਦ ਦੇ ਦਫ਼ਤਰ ਵਿਖੇ ਕਿਰਤ ਵਿਭਾਗ ਵੱਲੋਂ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਲੇਬਰ ਇਨਫੋਰਸਮੈਂਟ ਅਫ਼ਸਰ ਨਵਦੀਪ ਸਿੰਘ ਨੇ ਦੱਸਿਆ ਕਿ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁੱਜਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੱਧ ਤੋਂ ਵੱਧ ਕਿਰਤੀਆਂ ਨੂੰ ਮੌਕੇ ‘ਤੇ ਹੀ ਫਾਰਮ ਭਰ ਕੇ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ 4 ਦਿਨਾਂ ਤੋਂ ਚੱਲ ਰਹੇ ਇਸ ਕੈਂਪ  ਚੌਥੇ  ਦਿਨ 51 ਮਜ਼ਦੂਰਾਂ ਦੀਆਂ ਫਾਈਲਾਂ ਦੀ ਆਨਲਾਈਨ ਰਜਿਸਟ੍ਰੇਸ਼ਨ ਕੀਤੀ  ,   ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਮੁਕੇਸ਼ ਵਰਮਾ ਨੇ ਦੱਸਿਆ ਕਿ ਚੌਥੇ  ਦਿਨ ਦਾ ਕੈਂਪ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਇਆ ਗਿਆ। ਇਸ ਕੈਂਪ ਦੌਰਾਨ ਅਕਵੰਤ ਕੌਰ, ਟੈਕਨੀਕਲ ਆਪਰੇਟਰ ਮੀਨੂੰ ਕੁਮਾਰੀ, ਸਾਹਿਲ   ਅਤੇ ਅਮਰੀਕ ਸਿੰਘ ਦੀ ਵਿਸ਼ੇਸ਼ ਟੀਮ ਪਹੁੰਚੀ। ਜਿਨ੍ਹਾਂ ਨੇ ਵੀਰਵਾਰ  ਨੂੰ ਭਾਵਿਪ ਦਫ਼ਤਰ ਵਿੱਚ 51 ਮਜ਼ਦੂਰਾਂ ਦੇ ਫਾਰਮ ਭਰੇ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਧਾਨ ਮੁਕੇਸ਼ ਵਰਮਾ, ਜਥੇਬੰਦਕ ਸਕੱਤਰ   ਸੰਜੀਤਪਾਲ ਸਿੰਘ ਸੰਧੂ  , ਵਿੱਤ   ਸਕੱਤਰ ਪਵਨ ਕੁਮਾਰ   ਨੇ ਦੱਸਿਆ ਕਿ ਲੇਬਰ ਇਨਫੋਰਸਮੈਂਟ ਅਫ਼ਸਰ ਨਵਦੀਪ ਸਿੰਘ ਦੀ ਦੇਖ-ਰੇਖ ਹੇਠ ਚੱਲ ਰਹੇ ਇਸ ਕੈਂਪ ਦੇ ਚੌਥੇ  ਦਿਨ ਕੁਝ ਨਵੇਂ ਵਿਅਕਤੀਆਂ ਦੇ ਫਾਰਮ ਵੀ ਭਰੇ ਗਏ ਹਨ। ਉਨ੍ਹਾਂ ਦੱਸਿਆ ਕਿ ਬਾਕੀ ਰਹਿੰਦੇ ਵਰਕਰਾਂ ਦੇ ਕਾਗਜ਼ ਸ਼ੁੱਕਰਵਾਰ  ਨੂੰ ਹੀ ਭਾਰਤ ਵਿਕਾਸ ਪ੍ਰੀਸ਼ਦ ਦਫ਼ਤਰ ਵਿੱਚ ਭਰੇ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਜਿਹੜੇ ਮਜ਼ਦੂਰ ਰਜਿਸਟਰਡ ਹਨ, ਉਨ੍ਹਾਂ ਨੂੰ ਸਰਕਾਰ ਵੱਲੋਂ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਮਜ਼ਦੂਰਾਂ ਦੇ ਕਾਰਡ ਨਹੀਂ ਬਣੇ ਹਨ, ਉਹ ਆਪਣੇ ਨਾਮ ਦਰਜ ਕਰਵਾ ਲੈਣ ਤਾਂ ਜੋ ਭਵਿੱਖ ਵਿੱਚ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀ ਸਹੂਲਤਾਂ ਜਿਵੇਂ ਬੱਚਿਆਂ ਲਈ ਵਜ਼ੀਫ਼ਾ ਸਕੀਮ, ਐਲ.ਟੀ.ਸੀ ਸਕੀਮ, ਬੀਮਾ ਸਕੀਮ, ਨਵ ਜੰਮੀਆਂ ਬੱਚੀਆਂ ਲਈ ਫਿਕਸਡ ਡਿਪਾਜ਼ਿਟ ਵਰਗੀਆਂ ਸਹੂਲਤਾਂ, ਸਿਹਤ ਸੁਰੱਖਿਆ ਨਾਲ ਸਬੰਧਤ ਸਕੀਮਾਂ ਆਦਿ ਦਾ ਲਾਭ ਉਠਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਰਾਹੀਂ ਜਲਦੀ ਹੀ ਮਜ਼ਦੂਰਾਂ ਨੂੰ ਲੇਬਰ ਕਾਰਡ ਜਾਰੀ ਕੀਤੇ ਜਾਣਗੇ, ਜਿਸ ਨਾਲ ਉਨ੍ਹਾਂ ਦੀ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸੁਰੱਖਿਆ ਭਰੋਸੇਯੋਗ ਹੋਵੇਗੀ। ਇਸ ਮੌਕੇ ਉਨ੍ਹਾਂ ਨਾਲ ਜਨਰਲ ਸਕੱਤਰ ਜਸਬੀਰ ਸਿੰਘ ਸਮਰਾ, ਵਿੱਤ ਸਕੱਤਰ ਪਵਨ ਕੁਮਾਰ, ਸਰਪ੍ਰਸਤ ਕਸ਼ਮੀਰ ਰਾਜਪੂਤ, ਜਥੇਬੰਦਕ ਸਕੱਤਰ ਸੰਜੀਤਪਾਲ ਸਿੰਘ ਸੰਧੂ, ਸੇਵਾ ਮੁਖੀ ਅਸ਼ਵਨੀ ਕੁਮਾਰ, ਜਗਦੀਸ਼ ਸਿੰਘ, ਮੀਤ ਪ੍ਰਧਾਨ ਵਿਸ਼ਵਾ ਗੌਰਵ, ਅਸ਼ੋਕ ਨਈਅਰ, ਸੁਮਿਤ ਸਹਿਦੇਵ, ਅਸ਼ਵਨੀ ਵਰਮਾ ਆਦਿ ਹਾਜ਼ਰ ਸਨ।
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments