spot_img
Homeਮਾਝਾਗੁਰਦਾਸਪੁਰਵਿਧਾਨ ਸਭਾ ਹਲਕੇ ਕਾਦੀਆਂ ਨੂੰ ਇਕ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ: ਐਡਵੋਕੇਟ...

ਵਿਧਾਨ ਸਭਾ ਹਲਕੇ ਕਾਦੀਆਂ ਨੂੰ ਇਕ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ: ਐਡਵੋਕੇਟ ਜਗਰੂਪ ਸਿੰਘ ਸੇਖਵਾਂ  

ਵਿਧਾਨ ਸਭਾ ਹਲਕੇ ਕਾਦੀਆਂ ਨੂੰ ਇਕ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ: ਐਡਵੋਕੇਟ ਜਗਰੂਪ ਸਿੰਘ ਸੇਖਵਾ
ਕਾਦੀਆਂ 20 ਮਈ (ਸਲਾਮ ਤਾਰੀ) :-ਵਿਧਾਨ ਸਭਾ ਹਲਕਾ ਕਾਦੀਆਂ ਅੰਦਰ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੇ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਸਾਰੇ ਹਲਕੇ ਵਿੱਚ ਵਿਕਾਸ ਕਾਰਜਾਂ ਕਾਰਨ ਇਕ ਮੂੰਹ ਬੋਲਦੀ ਤਸਵੀਰ ਸਾਰਿਆਂ ਨੂੰ ਦੇਖਣ ਨੂੰ ਮਿਲੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਕਾਦੀਆਂ ਆਮ ਆਦਮੀ ਪਾਰਟੀ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਜੀ ਕਟਾਰੂਚੱਕ ਅਤੇ ਸਿਹਤ ਮੰਤਰੀ ਪੰਜਾਬ ਡਾਕਟਰ ਵਿਜੇ ਸਿੰਗਲਾ ਨਾਲ ਇੱਕ ਮੁਲਾਕਾਤ ਦੌਰਾਨ ਵਿਧਾਨ ਸਭਾ ਹਲਕਾ ਕਾਦੀਆਂ ਦੇ ਵਿਕਾਸ ਕਾਰਜਾਂ ਬਾਰੇ ਵਿਚਾਰ ਵਟਾਂਦਰਾ ਕਰਨ ਉਪਰੰਤ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਕੀਤਾ   ਕੀਤੀ।
           ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਅੱਗੇ ਕਿਹਾ ਕਿ ਕੈਬਨਿਟ ਮੰਤਰੀ ਵਿਜੇ ਸਿੰਗਲਾਬਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਜੀ ਨੇ ਮੈਨੂੰ ਭਰੋਸਾ ਦਿਵਾਇਆ ਹੈ ਕਿ ਵਿਧਾਨ ਸਭਾ ਹਲਕਾ ਕਾਦੀਆਂ ਦੇ ਵਿਕਾਸ ਕਾਰਜਾਂ ਵਾਸਤੇ ਫੰਡਾਂ ਦੀ ਕਿਸੇ ਤਰ੍ਹਾਂ ਦੀ ਵੀ ਕੋਈ ਕਮੀ ਨਹੀਂ ਰਹੇਗੀ ਅਤੇ ਕਾਦੀਆਂ ਹਲਕੇ ਨੂੰ ਇਕ ਨਮੂਨੇ ਦਾ ਸ਼ਹਿਰ ਬਣਾਉਣਾ ਹੈ।
             ਇਸ ਮੌਕੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਅੱਗੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਲੋਕਹਿੱਤ ਲਈ ਵੱਡੇ ਇਤਿਹਾਸਕ ਫੈਸਲੇ ਲਏ ਗਏ ਹਨ ਅਤੇ ਸਮੂਹਿਕ ਸਹਿਯੋਗ ਤੇ ਯਤਨਾਂ ਨਾਲ ਸੂਬੇ ਨੂੰ ਰੰਗਲਾ ਪੰਜਾਬ ਬਣਾਇਆ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਦੀ ਧਰਤੀ ਸੂਰਬੀਰ-ਯੋਧਿਆਂ ਦੀ ਧਰਤੀ ਹੈ ਅਤੇ ਇਥੇ ਮਹਾਰਾਜਾ ਰਣਜੀਤ ਸਿੰਘ ਵਰਗੇ ਮਹਾਨ ਸਪੂਤਾਂ ਨੇ ਪੰਜਾਬ ਦੀ ਧਰਤੀ ਲਈ ਆਪਣਾ ਵੱਡਮੁੱਲਾ ਯੋਗਦਾਨ ਪਾਇਆ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹੀ ਕੋਸ਼ਿਸ ਹੈ ਕਿ ਸੂਬੇ ਅੰਦਰ ਸਰਬਪੱਖੀ ਵਿਕਾਸ ਕਾਰਜਾਂ ਰਾਹੀਂ ਲੋਕਾਂ ਦੀ ਸੇਵਾ ਕੀਤੀ ਜਾਵੇ ਅਤੇ ਪੰਜਾਬ ਸੂਬੇ ਨੂੰ ਤਰੱਕੀ ਦੀ ਬੁਲੰਦੀਆਂ ਤਕ ਪਹੁੰਚਾਇਆ ਜਾਵੇ।
 ਉਨਾਂ ਕਿਹਾ ਕਿ ਜਿਲਾ ਪ੍ਰਸ਼ਾਸਨ ਵਲੋਂ ਜਿਲੇ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਤੋਂ ਲੋਕਾਂ ਤੇ ਖਾਸਕਰਕੇ ਨੋਜਵਾਨ ਪੀੜ੍ਹੀ ਨੂੰ ਜਾਣੂੰ ਕਰਵਾਉਣ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ ਅਤੇ ਜਿਸ ਦੇ ਚਲਦਿਆਂ ਹਰ ਐਤਵਾਰ ਬਟਾਲਾ ਤੇ ਗੁਰਦਾਸਪੁਰ ਤੋਂ ਵਿਸ਼ੇਸ ਬੱਸਾਂ ਦੀ ਮੁਫਤ ਯਾਤਰਾ ਸ਼ੁਰੂ ਕੀਤੀ ਗਈ ਹੈ।
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments