spot_img
Homeਮਾਝਾਗੁਰਦਾਸਪੁਰਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਸਰਹੱਦੀ ਪਿੰਡਾਂ ਦੇ ਲੋਕਾਂ ਤਕ ਸਿਹਤ ਸੇਵਾਵਾਂ ਪੁਜਦਾ...

ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਸਰਹੱਦੀ ਪਿੰਡਾਂ ਦੇ ਲੋਕਾਂ ਤਕ ਸਿਹਤ ਸੇਵਾਵਾਂ ਪੁਜਦਾ ਕਰਨ ਵਿਚ ਵਰਦਾਨ ਸਾਬਤ ਹੋਈ ਮੈਡੀਕਲ ਵੈਨ

ਕਾਦੀਆਂ , 25 ਮਈ (ਮੁਨੀਰਾ ਸਲਾਮ ਤਾਰੀ) ਡਿਪਟੀ ਕਮਿਸ਼ਨਰ ਗੁਰਦਾਸਪੁਰ, ਜਨਾਬ ਮੁਹੰਮਦ ਇਸ਼ਫਾਕ ਦੇ ਨਿਰਦੇਸ਼ਾਂ ਹੇਠ ਸਰਹੱਦੀ ਪਿੰਡਾਂ ਅੰਦਰ ਲੋਕਾਂ ਨੂੰ ਸਿਹਤ ਸਹੂਲਤਾਂ ਪੁਜਦਾ ਕਰਨ ਲਈ ਸ਼ੁਰੂ ਕੀਤੇ ਮੈਡੀਕਲ ਵੈਨ ਵਰਦਾਨ ਸਾਬਤ ਹੋਈ ਹੈ ਅਤੇ ਲੋਕਾਂ ਘਰ ਬੈਠੇ ਮੈਡੀਕਲ ਸੇਵਾਵਾਂ ਪ੍ਰਾਪਤ ਕਰਨ ਤੋਂ ਖੁਸ਼ ਹਨ। 

ਇਸ ਮੌਕੇ ਗੱਲ ਕਰਦਿਆਂ ਰਾਜੀਵ ਸਿੰਘ, ਸੈਕਰਟਰੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਨੇ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਅੱਜ ਡੇਰਾ ਬਾਬਾ ਨਾਨਕ ਦੇ ਸਰਹੱਦੀ ਪਿੰਡਾਂ ਡਾਲਾ ਵਿਖੇ ਸਵੇਰੇ 10 ਵਜੇ ਤੋਂ 12 ਵਜੇ ਤਕ, ਮੰਗੀਆਂ ਦੁਪਹਿਰ 12.30 ਵਜੇ ਤੋਂ 2.30 ਵਜੇ, ਖੰਨਾ ਚਮਾਰਾਂ ਦੁਪਹਿਰ 3 ਤੋਂ 5 ਵਜੇ ਤਕ ਡਾਕਟਰਾਂ ਵਲੋਂ ਮਰੀਜਾਂ ਦਾ ਚੈੱਕਅੱਪ ਕਰਕੇ ਮੁਫਤ ਦਵਾਈਆਂ ਵੰਡੀਆਂ ਗਈਆਂ। ਮੈਡੀਕਲ ਵੈਨ ਦੀ ਗੱਲ ਕਰਦਿਆਂ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਲੋਕਾਂ ਦੇ ਘਰਾਂ ਤੱਕ ਪੁਹੰਚਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਸਰਾਹਨਾ ਕੀਤੀ

ਉਨਾਂ ਨੇ ਅੱਗੇ ਦੱਸਿਆ ਕਿ ਕੱਲ੍ਹ 26 ਮਈ ਨੂੰ ਸ਼ਹਿਜਾਦਾ ਕਲਾਂ ਵਿਖੇ ਸਵੇਰੇ 10 ਵਜੇ ਤੋਂ 12 ਵਜੇ ਤਕ, ਨਿੱਕੇ ਸਰਾਏ ਦੁਪਹਿਰ 12.30 ਵਜੇ ਤੋਂ 2.30 ਵਜੇ, ਸ਼ਾਹਪੁਰ ਜਾਜਨ ਦੁਪਹਿਰ 3 ਤੋਂ 5 ਵਜੇ ਤਕ (ਬਲਾਕ ਡੇਰਾ ਬਾਬਾ ਨਾਨਕ), 27 ਮਈ ਨੂੰ ਪੱਖੋਕੇ ਮਹਿਮਾਰਾਂ ਵਿਖੇ ਸਵੇਰੇ 10 ਵਜੇ ਤੋਂ 12 ਵਜੇ ਤਕ, ਖੋਦੇ ਬੇਟ ਦੁਪਹਿਰ 12.30 ਵਜੇ ਤੋਂ 2.30 ਵਜੇ, ਪੱਤੀ ਹਵੇਲੀਆਂ ਦੁਪਹਿਰ 3 ਤੋਂ 5 ਵਜੇ ਤਕ (ਬਲਾਕ ਡੇਰਾ ਬਾਬਾ ਨਾਨਕ), 28 ਮਈ ਨੂੰ ਜੋੜੀਆਂ ਖੁਰਦ ਵਿਖੇ ਸਵੇਰੇ 10 ਵਜੇ ਤੋਂ 12 ਵਜੇ ਤਕ, ਰੱਤਾ ਦੁਪਹਿਰ 12.30 ਵਜੇ ਤੋਂ 2.30 ਵਜੇ, ਠੇਠਰਕੇ ਦੁਪਹਿਰ 3 ਤੋਂ 5 ਵਜੇ ਤਕ (ਬਲਾਕ ਡੇਰਾ ਬਾਬਾ ਨਾਨਕ) ਵਿਖੇ ਮੈਡੀਕਲ ਵੈਨ ਜਾਵੇਗੀ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments