spot_img
Homeਮਾਝਾਗੁਰਦਾਸਪੁਰਕਾਦੀਆਂ ਵਿੱਚ ਖੁੱਲ੍ਹਾ ਨਸ਼ਾ ਛੁਡਾਓ ਕੇਂਦਰ।

ਕਾਦੀਆਂ ਵਿੱਚ ਖੁੱਲ੍ਹਾ ਨਸ਼ਾ ਛੁਡਾਓ ਕੇਂਦਰ।

ਕਾਦੀਆਂ, 28 ਮਈ (ਸਲਾਮ ਤਾਰੀ ) :- ਸਿਹਤ ਵਿਭਾਗ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾਮੁਕਤ ਪੰਜਾਬ ਬਣਾਉਣ ਦੇ ਤਹਿਤ ਵਿੱਢੀ ਗਈ ਮੁਹਿੰਮ ਦੇ ਚੱਲਦਿਆਂ ਸਿਹਤ ਵਿਭਾਗ ਕਾਦੀਆਂ ਹੈਲਥ ਇੰਸਪੈਕਟਰ ਕੁਲਬੀਰ ਸਿੰਘ ਦੀ ਅਗਵਾਈ ਵਿੱਚ ਅੱਜ ਕਾਦੀਆਂ ਚ ਨਸ਼ਿਆਂ ਸਬੰਧੀ ਸੈਮੀਨਾਰ ਲਗਾ ਕੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਹੈਲਥ ਇੰਸਪੈਕਟਰ ਕੁਲਬੀਰ ਸਿੰਘ ਨੇ ਦੱਸਿਆ ਕਿ ਮਾਣਯੋਗ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਦੀਆਂ ਸਖਤ ਹਦਾਇਤਾਂ ਤੇ ਚਲਦਿਆਂ ਸਿਵਲ ਸਰਜਨ ਗੁਰਦਾਸਪੁਰ ਡਾ. ਵਿਜੇ ਕੁਮਾਰ ਬੈਂਸ ਦੇ ਦਿਸ਼ਾ ਨਿਰਦੇਸ਼ ਹੇਠ ਸੀਨੀਅਰ ਮੈਡੀਕਲ ਅਫਸਰ ਡਾ ਜਤਿੰਦਰ ਸਿੰਘ ਗਿੱਲ ਕਾਦੀਆਂ ਦੀ ਅਗਵਾਈ ਵਿੱਚ ਕਸਬਾ ਕਾਦੀਆਂ ਚ ਨਸ਼ਿਆਂ ਸਬੰਧੀ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਨੌਜਵਾਨਾਂ ਨੂੰ ਸੰਬੋਧਨ ਕਰਦੇ ਹੋਏ ਹੈਲਥ ਇੰਸਪੈਕਟਰ ਕੁਲਬੀਰ ਸਿੰਘ ਨੇ ਦੱਸਿਆ ਕਿ ਨਸ਼ਾ ਨੌਜਵਾਨਾਂ ਦੀ ਸਿਹਤ ਨੂੰ ਘੁਣ ਵਾਂਗ ਖਾ ਜਾਂਦਾ ਹੈ। ਨਸ਼ਿਆਂ ਦੇ ਨਾਲ ਘਰਾਂ ਦੇ ਘਰ ਤਬਾਹ ਹੋ ਜਾਂਦੇ ਹਨ। ਤੇ ਨੌਜਵਾਨਾਂ ਦੀ ਜਵਾਨੀ ਦਾ ਨਾਸ਼ ਹੋ ਜਾਂਦਾ ਹੈ। ਇਸ ਮੌਕੇ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਜਿਹੜੇ ਲੋਕ ਨਸ਼ਿਆਂ ਦੀ ਦਲਦਲ ਵਿੱਚ ਫਸੇ ਹੋਏ ਹਨ ਉਨ੍ਹਾਂ ਦਾ ਨਸ਼ਾ ਛੁਡਾਉਣ ਦੇ ਲਈ ਸਿਹਤ ਵਿਭਾਗ ਪੰਜਾਬ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ।ਅਤੇ ਇਸ ਦੇ ਤਹਿਤ ਸਿਵਲ ਹਸਪਤਾਲ ਕਾਦੀਆਂ ਦੇ ਅੰਦਰ ਨਸ਼ਾ ਛੁਡਾਊ ਕੇਂਦਰ ਖੋਲ੍ਹ ਦਿੱਤਾ ਗਿਆ ਹੈ । ਅਤੇ ਹੁਣ ਜਿਹੜੇ ਨੌਜਵਾਨ ਨਸ਼ਾ ਕਰਦੇ ਹਨ ।ਅਤੇ ਨਸ਼ਾ ਛੱਡਣ ਦੇ ਲਈ ਜਾਂ ਦਵਾਈ ਲੈਣ ਲਈ ਉਨ੍ਹਾਂ ਨੂੰ ਦੂਰ ਦੁਰਾਡੇ ਸ਼ਹਿਰਾਂ ਵਿੱਚ ਜਾਂ ਨਸ਼ਾ ਛੁਡਾਊ ਕੇਂਦਰਾਂ ਵਿੱਚ ਜਾਣਾ ਪੈਂਦਾ ਸੀ ਹੁਣ ਉਨ੍ਹਾਂ ਨੂੰ ਕਾਦੀਆਂ ਤੋਂ ਬਾਹਰ ਨਹੀਂ ਜਾਣਾ ਪਵੇਗਾ। ਕਾਦੀਆਂ ਸਿਵਲ ਹਸਪਤਾਲ ਅੰਦਰ ਹੀ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਦਵਾਈ ਅਤੇ ਨਸ਼ਾ ਛੱਡਣ ਦੇ ਤਰੀਕੇ ਸਿਹਤ ਵਿਭਾਗਾਂ ਵੱਲੋਂ ਦੱਸੇ ਜਾਣਗੇ। ਤਾਂ ਜੋ ਉਹ ਨਸ਼ਾ ਛੱਡ ਕੇ ਆਪਣਾ ਜੀਵਨ ਚੰਗੀ ਤਰ੍ਹਾਂ ਬਤੀਤ ਕਰ ਸਕਣ। ਇਸ ਮੋਕੇ ਸੱਤਪਾਲ ਸਿੰਘ, ਲਖਬੀਰ ਸਿੰਘ, ਬਲਵਿੰਦਰ ਸਿੰਘ, ਅਮਨਦੀਪ, ਨਰਿੰਦਰ ਸਿੰਘ ਬਿੱਲਾ, ਜੁਗਰਾਜ ਸਿੰਘ, ਸੁਖਵਿੰਦਰ ਸਿੰਘ ਆਦਿ ਇਸ ਸੈਮੀਨਾਰ ਵਿੱਚ ਹਾਜ਼ਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments