spot_img
Homeਮਾਝਾਗੁਰਦਾਸਪੁਰਸਿੱਧੂ ਮੂਸੇ ਵਾਲੇ ਦਾ ਕਤਲ ਆਮ ਆਦਮੀ ਪਾਰਟੀ ਦਾ ਫੇਲਿਅਰ-ਪ੍ਰਤਾਪ ਬਾਜਵਾ

ਸਿੱਧੂ ਮੂਸੇ ਵਾਲੇ ਦਾ ਕਤਲ ਆਮ ਆਦਮੀ ਪਾਰਟੀ ਦਾ ਫੇਲਿਅਰ-ਪ੍ਰਤਾਪ ਬਾਜਵਾ

ਕਾਦੀਆਂ 29 ਮਈ(ਮੁਨੀਰਾ ਸਲਾਮ ਤਾਰੀ)ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਿੱਧੂ ਮੂਸੇ ਵਾਲਾ ਦੀ ਮਾਨਸਾ ਦੇ ਨੇੜੇ ਹੋਈ ਹੱਤਿਆ ਤੇ ਗਹਿਰਾ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਇਸ ਪੱਤਰਕਾਰ ਨਾਲ ਗੱਲਬਾਤ ਕਰਦੀਆਂ ਕਿਹਾ ਹੈ ਕਿ ਸਿੱਧੂ ਮੂਸੇ ਵਾਲਾ ਦਾ ਕਤਲ ਰਾਜਨੀਤਿਕ ਕਤਲ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਤੁਰੰਤ ਅਸਤੀਫ਼ਾ ਦੇਣ ਦੀ ਮੰਗ ਕੀਤੀ ਹੈ। ਦੂਜੇ ਪਾਸੇ ਕਾਂਗਰਸ ਦੀ ਸਾਬਕਾ ਵਿਧਾਇਕਾ ਸ਼੍ਰੀਮਤੀ ਚਰਨਜੀਤ ਕੌਰ ਬਾਜਵਾ ਨੇ ਵੀ ਸਿੱਧੂ ਮੂਸੇ ਵਾਲਾ ਦੀ ਹੱਤਿਆ ਤੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੁੱਝ ਅਜਿਹੀ ਸ਼ਖ਼ਸੀਅਤਾਂ ਜਿਨ੍ਹਾਂ ‘ਚ ਗਾਇਕ ਵੀ ਸ਼ਾਮਲ ਹਨ ਜਿਨ੍ਹਾਂ ਦੀ ਜਾਨ ਨੂੰ ਹਮੇਸ਼ਾ ਖ਼ਤਰਾ ਰਹਿੰਦਾ ਹੈ। ਉਨ੍ਹਾਂ ਦੀ ਸੁਰੱਖਿਆ ਵਾਪਸ ਕਰਨਾ ਮਾਨ ਸਰਕਾਰ ਦੀ ਵੱਡੀ ਗ਼ਲਤੀ ਸੀ। ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦੀ ਨਾਕਾਮੀ ਦਾ ਸਬੂਤ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments