spot_img
Homeਮਾਝਾਗੁਰਦਾਸਪੁਰਗੁਰਦੁਆਰਾ ਸਿੰਘ ਸਭਾ ਵਿਖੇ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ**...

ਗੁਰਦੁਆਰਾ ਸਿੰਘ ਸਭਾ ਵਿਖੇ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ** *ਭਾਟੀਆ ਪਰਿਵਾਰ ਨੇ ਕੀਤੀ ਛਬੀਲ ਦੀ ਸੇਵਾ*

ਕਾਦੀਆ 2 ਜੂਨ (ਸਲਾਮ ਤਾਰੀ)
ਸ਼ਹੀਦਾਂ ਦੇ ਸਰਤਾਜ, ਸ਼ਾਂਤੀ ਦੇ ਪੁੰਜ, ਬਾਣੀ ਦੇ ਬੋਹਿਥੁ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸਿੰਘ ਸਭਾ ਕਾਦੀਆਂ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।
ਗੁਰਦੁਆਰਾ ਸਾਹਿਬ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਭਾਈ ਜਗਜੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਿੰਘ ਸਭਾ ਦੇ ਜਥੇ ਨੇ ਗੁਰਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਬਾਣੀ ਨਾਲ ਜੋੜਿਆ।
ਇਸ ਮੌਕੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ: ਦਵਿੰਦਰ ਸਿੰਘ ਭਾਟੀਆ ਦੀ ਮਿੱਠੀ ਤੇ ਨਿੱਘੀ ਯਾਦ ਵਿੱਚ ਬੀਬੀ ਰਜਵੰਤ ਕੌਰ ਭਾਟੀਆ ਤੇ ਪਰਿਵਾਰ ਵਲੋਂ ਸੰਗਤਾਂ ਵਾਸਤੇ ਲਸੀ ਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ।ਇਸ ਮੌਕੇ ਸ: ਜਤਿੰਦਰ ਪਾਲ ਸਿੰਘ ਵਿੱਕੀ ਨੇ ਸ਼ਰਧਾ ਤੇ ਸਤਿਕਾਰ ਭੇੱਟ ਕਰਦਿਆਂ ਕਿਹਾ ਗੁਰੂ ਸਾਹਿਬ ਨੇ ਬਖਸ਼ਿਸ਼ ਕਰਕੇ ਛਬੀਲ ਦੀ ਸੇਵਾ ਉਨ੍ਹਾਂ ਦੇ ਦਾਦਾ ਜੀ ਭਾਪਾ ਦਲੀਪ ਸਿੰਘ ਭਾਟੀਆ ਨੇ ਸ਼ੁਰੂ ਕੀਤੀ ਸੀ ਜਿਸ ਨੂੰ ਪਿਤਾ ਜੀ ਸ: ਦਵਿੰਦਰ ਸਿੰਘ ਭਾਟੀਆ ਨੇ ਜਾਰੀ ਰਖਿਆ ਗਿਆ ਜਿਸ ਉਨ੍ਹਾਂ ਦੇ ਅਕਾਲ ਚਲਾਣਾ ਕਰ ਜਾਣ ਤੇ ਗੁਰੂ ਦੀ ਬਖਸ਼ਿਸ਼ ਸਦਕਾ ਸੰਗਤਾਂ ਦੇ ਸਹਿਯੋਗ ਨਾਲ ਜਾਰੀ ਰਖਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ,ਸ ਜਤਿੰਦਰ ਪਾਲ ਸਿੰਘ ਵਿੱਕੀ, ਭਾਈ ਜਗਜੀਤ ਸਿੰਘ, ਭਾਈ ਲਖਵਿੰਦਰ ਸਿੰਘ ਗ੍ਰੰਥੀ ਗੁਰਦੁਆਰਾ ਸਿੰਘ ਸਭਾ, ਸੁਖਜਿੰਦਰ ਸਿੰਘ, ਸ ਹਰਕੰਵਲਪਰੀਤ ਸਿੰਘ, ਸ ਪਾਹੁਲਪ੍ਰੀਤ ਸਿੰਘ,ਧੀਰਜ ਕੁਮਾਰ,ਸੰਚੇ ਮਹਾਜਨ,ਜੈਪਰੀਤ ਸਿੰਘ ,ਰੋਜਨਪਰੀਤ ਸਿੰਘ ਔਲਖ, ਆਦਿ ਹਾਜਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments