spot_img
Homeਮਾਝਾਗੁਰਦਾਸਪੁਰਨਗਰ ਨਿਗਮ ਨੇ ਸ਼ਹਿਰ ਵਿੱਚ ਅਣ-ਅਧਿਕਾਰਤ ਤੌਰ ’ਤੇ ਲੱਗੇ ਹੋਰਡਿੰਗਜ਼ ਅਤੇ ਇਸ਼ਤਿਹਾਰ...

ਨਗਰ ਨਿਗਮ ਨੇ ਸ਼ਹਿਰ ਵਿੱਚ ਅਣ-ਅਧਿਕਾਰਤ ਤੌਰ ’ਤੇ ਲੱਗੇ ਹੋਰਡਿੰਗਜ਼ ਅਤੇ ਇਸ਼ਤਿਹਾਰ ਹਟਾਉਣ ਦੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ

ਬਟਾਲਾ, 5 ਜੁਲਾਈ (ਮੁਨੀਰਾ ਸਲਾਮ ਤਾਰੀ) – ਕਮਿਸ਼ਨਰ ਨਗਰ ਨਿਗਮ ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ ਦੀਆਂ ਹਦਾਇਤਾਂ ਤਹਿਤ ਨਗਰ ਨਿਗਮ ਦੀ ਟੀਮ ਵੱਲੋਂ ਸ਼ਹਿਰ ਵਿੱਚ ਅਣ-ਅਧਿਕਾਰਤ ਤੌਰ ’ਤੇ ਲੱਗੇ ਹੋਰਡਿੰਗਜ਼ ਅਤੇ ਇਸ਼ਤਿਹਾਰ ਹਟਾਉਣ ਦੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਅੱਜ ਨਗਰ ਨਿਗਮ ਦੇ ਸੁਪਰਡੈਂਟ ਨਿਰਮਲ ਸਿੰਘ ਦੀ ਅਗਵਾਈ ਹੇਠ ਕਰਮਚਾਰੀਆਂ ਨੇ ਜਲੰਧਰ ਰੋਡ ਉੱਪਰ ਨਜਾਇਜ ਤੌਰ ’ਤੇ ਲੱਗੇ ਹੋਰਡਿੰਗਜ਼ ਅਤੇ ਇਸ਼ਤਿਹਾਰ ਹਟਾਏ।

ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਬਟਾਲਾ ਦੀ ਕਮਿਸ਼ਨਰ ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਦੱਸਿਆ ਕਿ ਸ਼ਹਿਰ ਵਿੱਚ ਇਸ਼ਤਿਹਾਰ ਅਤੇ ਹੋਰਡਿੰਗਜ਼ ਕੇਵਲ ਨਿਰਧਾਰਤ ਥਾਵਾਂ ਜਾਂ ਯੂਨੀਪੋਲ ਉੱਪਰ ਹੀ ਲਗਾਏ ਜਾ ਸਕਦੇ ਹਨ। ਇਸਤੋਂ ਇਲਾਵਾ ਸੜਕਾਂ ਦੇ ਡਿਵਾਇਡਰਾਂ, ਕੰਧਾਂ, ਬਿਜਲੀ ਤੇ ਸਟਰੀਟ ਲਾਈਟਾਂ ਦੇ ਪੋਲਾਂ, ਰੁੱਖਾਂ ਆਦਿ ਨਾਲ ਇਸ਼ਤਿਹਾਰ, ਹੋਰਡਿੰਗਜ਼ ਲਗਾਉਣੇ ਗੈਰ-ਕਾਨੂਨੀ ਹਨ। ਉਨ੍ਹਾਂ ਕਿਹਾ ਕਿ ਥਾਂ-ਥਾਂ ਇਸ਼ਤਿਹਾਰ ਲੱਗਣ ਨਾਲ ਸ਼ਹਿਰ ਦੀ ਦਿੱਖ ਵੀ ਖਰਾਬ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀਆਂ ਟੀਮਾਂ ਵੱਲੋਂ ਜਿਥੇ ਇਹ ਗੈਰ-ਕਾਨੂੰਨੀ ਤੌਰ ’ਤੇ ਲੱਗੇ ਇਸ਼ਤਿਹਾਰ/ਹੋਰਡਿੰਗਜ਼ ਹਟਾਏ ਜਾਣਗੇ ਓਥੇ ਇਹ ਇਸ਼ਤਿਹਾਰ/ਹੋਰਡਿੰਗਜ਼ ਲਗਾਉਣ ਵਾਲੇ ਵਿਅਕਤੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਉਨ੍ਹਾਂ ਨਾਲ ਹੀ ਕਿਹਾ ਕਿ ਸ਼ਹਿਰ ਦੇ ਸਾਰੇ ਵਿਰਾਸਤੀ ਗੇਟਾਂ ’ਤੇ ਵੀ ਕੋਈ ਇਸ਼ਤਿਹਾਰ/ਹੋਰਡਿੰਗਜ਼ ਨਹੀਂ ਲੱਗਣ ਦਿੱਤਾ ਜਾਵੇਗਾ।

ਕਮਿਸ਼ਨਰ ਸ਼੍ਰੀਮਤੀ ਸ਼ਾਇਰੀ ਭੰਡਾਰੀ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਆਪਣੇ ਪ੍ਰਚਾਰ ਲਈ ਇਸ਼ਤਿਹਾਰ ਜਾਂ ਹੋਰਡਿੰਗਜ਼ ਲਗਾਉਣਾ ਚਾਹੁੰਦਾ ਹੈ ਤਾਂ ਉਹ ਨਗਰ ਨਿਗਮ ਦਫ਼ਤਰ ਪਹੁੰਚ ਕੇ ਪੇਡ ਸਾਈਟ ਕਿਰਾਏ ’ਤੇ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਪੇਡ ਸਾਈਟ ਤੋਂ ਬਿਨ੍ਹਾਂ ਲੱਗੇ ਹਰ ਹੋਰਡਿੰਗਜ਼/ਇਸ਼ਤਿਹਾਰ ਨੂੰ ਹਟਾਉਣ ਦੇ ਨਾਲ ਉਸ ਨੂੰ ਲਗਾਉਣ ਵਾਲੇ ਵਿਅਕਤੀ ਨੂੰ ਜੁਰਮਾਨਾ ਕਰਨ ਦੇ ਨਾਲ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments