spot_img
Homeਮਾਝਾਗੁਰਦਾਸਪੁਰ12 ਸਾਲ ਦੇ ਸਾਰੇ ਵਿਦਿਆਰਥੀਆਂ ਨੂੰ ਕਰੋਨਾ ਦੀ ਡੋਜ਼ ਲੈਣੀ ਬਹੁਤ ਜ਼ਰੂਰੀ...

12 ਸਾਲ ਦੇ ਸਾਰੇ ਵਿਦਿਆਰਥੀਆਂ ਨੂੰ ਕਰੋਨਾ ਦੀ ਡੋਜ਼ ਲੈਣੀ ਬਹੁਤ ਜ਼ਰੂਰੀ ਹੈ : ਇਸ. ਕੁਲਬੀਰ ਸਿੰਘ

ਕਾਦੀਆਂ 5 ਜੁਲਾਈ (ਅਸ਼ੋਕ ਨਈਅਰ) :- ਸਿਵਲ ਸਰਜਨ ਗੁਰਦਾਸਪੁਰ ਡਾ ਵਿਜੇ ਕੁਮਾਰ, ਜਿਲ੍ਹਾ ਐਪੀਡਿਮਾਲੋਜ਼ਿਸਟ ਡਾ.ਪ੍ਰਭਜੋਤ ਕੌਰ ਕਲਸੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਐੱਸ ਐੱਮ ਓ ਕਾਦੀਆਂ ਡਾ ਜਤਿੰਦਰ ਸਿੰਘ ਗਿੱਲ ਦੀ ਅਗਵਾਈ ਵਿੱਚ ਸਿਵਲ ਹਸਪਤਾਲ ਕਾਦੀਆਂ ਦੇ ਹੈਲਥ ਇੰਸਪੈਕਟਰ ਸਰਦਾਰ ਕੁਲਬੀਰ ਸਿੰਘ ਨੇ ਸਾਰੇ ਸਕੂਲਾਂ ਦੇ 12 ਸਾਲਾਂ ਤੋਂ ਉੱਪਰ ਸਾਰੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੇਨਤੀ ਕੀਤੀ ਹੈ ਕਿ ਜਿਨ੍ਹਾਂ ਵਿਦਿਆਰਥੀਆਂ ਨੇ ਆਪਣੀ ਕਰੋਣਾ ਵੈਕਸੀਨ ਦੀ ਪਹਿਲੀ ਜਾਂ ਦੂਸਰੀ ਡੋਜ਼ ਨਹੀਂ ਲਗਵਾਈ ਉਹ ਜਲਦੀ ਤੋਂ ਜਲਦੀ ਆਪਣੀ ਕਰੋਨਾ ਵੈਕਸੀਨ ਦੀ ਡੋਜ਼ ਲਗਵਾ ਲੈਣ। ਕਿਉਂਕਿ ਸਿਹਤ ਵਿਭਾਗ ਵਲੋਂ ਮੌਸਮ ਦੇ ਬਦਲਾਅ ਨੂੰ ਦੇਖਦੇ ਹੋਏ ਇਹ ਵੈਕਸੀਨ ਲਗਵਾਉਣੀ ਸਾਰੇ ਬੱਚਿਆਂ ਲਈ ਬਹੁਤ ਜ਼ਰੂਰੀ ਹੈ। ਹੈਲਥ ਇੰਸਪੈਕਟਰ ਸਰਦਾਰ ਕੁਲਬੀਰ ਸਿੰਘ ਨੇ ਇਹ ਵੀ ਕਿਹਾ ਕਿ ਜਿਨ੍ਹਾਂ ਵਿਦਿਆਰਥੀਆਂ ਨੇ ਪਹਿਲੀ ਡੋਜ ਲਗਵਾ ਲਈ ਹੈ ਅਤੇ ਉਨ੍ਹਾਂ ਨੂੰ ਦੂਸਰੀ ਤੋਜ਼ ਲੱਗਣੀ ਹੈ ਉਹ ਪਹਿਲੀ ਲੱਗੀ ਹੋਈ ਡੋਜ਼ ਦਾ ਸਰਟੀਫਿਕੇਟ ਵੀ ਆਪਣੇ ਨਾਲ ਲੈ ਕੇ ਜ਼ਰੂਰ ਆਣ ਤਾਂ ਜੋ ਦੂਸਰੀ ਡੋਜ਼ ਲਗਵਾਉਣ ਵੇਲੇ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਸਾਰੇ ਸਕੂਲਾਂ ਦੇ ਹੈੱਡਮਾਸਟਰਾਂ ਅਤੇ ਅਧਿਆਪਕਾਂ ਨੂੰ ਵੀ ਬੇਨਤੀ ਕੀਤੀ ਹੈ ਕਿ ਉਨ੍ਹਾਂ ਦੇ ਸਕੂਲਾਂ ਵਿਚ ਜਿਸ ਜਿਸ ਵਿਦਿਆਰਥੀ ਨੇ ਕਰੋਣਾ ਵੈਕਸਿੰਗ ਦੀ ਡੋਜ਼ ਨਹੀਂ ਲਈ ਉਹ ਤੁਰੰਤ ਕੋਰੋਨਾ ਵੈਕਸਿਨ ਦੀ ਡੋਜ਼ ਲੈਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਤਾਂ ਜੋ ਕਿਸੇ ਤਰ੍ਹਾਂ ਦੀ ਵੀ ਪ੍ਰੇਸ਼ਾਨੀ ਨਾ ਆਵੇ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments