spot_img
Homeਮਾਝਾਗੁਰਦਾਸਪੁਰਨਗਰ ਸੁਧਾਰ ਟਰੱਸਟ ਬਟਾਲਾ ਨੇ ਆਪਣੀਆਂ ਜਾਇਦਾਦਾਂ ਤੋਂ ਨਜਾਇਜ ਕਬਜ਼ੇ ਹਟਾਏ

ਨਗਰ ਸੁਧਾਰ ਟਰੱਸਟ ਬਟਾਲਾ ਨੇ ਆਪਣੀਆਂ ਜਾਇਦਾਦਾਂ ਤੋਂ ਨਜਾਇਜ ਕਬਜ਼ੇ ਹਟਾਏ

ਬਟਾਲਾ, 7 ਜੁਲਾਈ (ਮੁਨੀਰਾ ਸਲਾਮ ਤਾਰੀ) – ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਨਗਰ ਸੁਧਾਰ ਟਰੱਸਟ ਬਟਾਲਾ ਵੱਲੋਂ ਆਪਣੀਆਂ ਜਾਇਦਾਦਾਂ ਤੋਂ ਨਜਾਇਜ ਕਬਜ਼ੇ ਹਟਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਅੱਜ ਤਹਿਸੀਲਦਾਰ ਬਟਾਲਾ ਸ. ਲਖਵਿੰਦਰ ਸਿੰਘ ਦੀ ਅਗਵਾਈ ਵਿੱਚ ਨਗਰ ਸੁਧਾਰ ਟਰੱਸਟ ਦੇ ਐਕਸੀਅਨ ਵਿਕਰਮ ਸਿੰਘ, ਐੱਸ.ਡੀ.ਓ. ਸੁਖਦੇਵ ਰਾਜ, ਸੁਪਰਡੈਂਟ ਪਵਨ ਕੁਮਾਰ, ਗੁਰਜੀਤ ਸਿੰਘ ਸੀਨੀਅਰ ਸਿੰਘ, ਜਸਪਾਲ ਸਿੰਘ ਜੇ.ਈ., ਜਨਕ ਰਾਜ ਕਲਰਕ, ਨਰੇਸ਼ ਕੁਮਾਰ ਅਤੇ ਪੁਲਿਸ ਵਿਭਾਗ ਤੋਂ ਏ.ਐੱਸ.ਆਈ ਸੁਰਿੰਦਰ ਪਾਲ ਸਿੰਘ, ਦਲਜੀਤ ਸਿੰਘ, ਸਤਬੀਰ ਸਿੰਘ, ਸਤਿੰਦਰ ਕੁਮਾਰ ਵੱਲੋਂ ਸਾਂਝੀ ਕਾਰਵਾਈ ਕਰਦਿਆਂ ਟਰੱਸਟ ਦੀਆਂ ਚਾਰ ਦੁਕਾਨਾਂ ਨੂੰ ਸੀਲ ਕਰ ਦਿੱਤਾ ਗਿਆ ਹੈ ਜਦਕਿ ਕੁਝ ਵਿਅਕਤੀਆਂ ਨੂੰ ਦੁਕਾਨਾਂ ਖਾਲੀ ਕਰਨ ਦੇ ਨੋਟਿਸ ਦਿੱਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਸੁਧਾਰ ਟਰੱਸਟ ਬਟਾਲਾ ਦੀ ਪ੍ਰਸ਼ਾਸਕ ਸ੍ਰੀਮਤੀ ਸ਼ਾਇਰੀ ਭੰਡਾਰੀ ਨੇ ਦੱਸਿਆ ਕਿ ਅੱਜ ਪ੍ਰਸ਼ਾਸਨ ਦੀ ਟੀਮ ਵੱਲੋਂ ਨਗਰ ਸੁਧਾਰ ਟਰੱਸਟ ਬਟਾਲਾ ਦੀਆਂ ਵੱਖ-ਵੱਖ ਜਾਇਦਾਦਾਂ ਤੋਂ ਨਜ਼ਾਇਜ ਕਬਜ਼ੇ ਹਟਾਉਣ ਲਈ ਵਿਸ਼ੇਸ਼ ਕਾਰਵਾਈ ਕੀਤੀ ਗਈ ਹੈ ਜਿਸ ਤਹਿਤ ਲੀਕ ਵਾਲਾ ਤਲਾਬ ਸਕੀਮ ਵਿੱਚ ਦੀਨ ਦਿਆਲ ਉਪਾਧਿਆਏ ਮਾਰਕਿਟ ਵਿੱੱੱਚ ਦੁਕਾਨ ਨੰਬਰ 24 ਤੇ 49 ਨੂੰ ਸੀਲ ਕੀਤਾ ਗਿਆ ਹੈ ਜਦਕਿ ਸ਼ਾਸ਼ਤਰੀ ਨਗਰ ਸਕੀਮ ਵਿੱਚ 40 ਨੰਬਰ ਦੁਕਾਨ ਨੂੰ ਸੀਲ ਕੀਤਾ ਗਿਆ ਹੈ ਅਤੇ ਧਰਮਪੁਰਾ ਸਕੀਮ ਵਿੱਚ 51 ਨੰਬਰ ਦੁਕਾਨ ਨੂੰ ਸੀਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੁਕਾਨਾਂ ’ਤੇ ਕੁਝ ਵਿਅਕਤੀਆਂ ਨੇ ਟਰੱਸਟ ਨੂੰ ਬਣਦੀ ਰਕਮ ਜਮ੍ਹਾਂ ਨਾ ਕਰਾਉਣ ਦੇ ਬਾਵਜੂਦ ਵੀ ਨਜਾਇਜ ਕਬਜ਼ੇ ਕੀਤੇ ਹੋਏ ਸਨ। ਉਨ੍ਹਾਂ ਕਿਹਾ ਕਿ ਨਗਰ ਸੁਧਾਰ ਟਰੱਸਟ ਵੱਲੋਂ ਬਕਾਇਦਾ ਇਨ੍ਹਾਂ ਵਿਅਕਤੀਆਂ ਨੂੰ ਬਣਦੀ ਰਕਮ ਜਮ੍ਹਾਂ ਕਰਾਉਣ ਜਾਂ ਦੁਕਾਨਾਂ ਖਾਲੀ  ਕਰਨ ਦੇ ਨੋਟਿਸ ਵੀ ਕੱਢੇ ਹੋਏ ਸਨ। ਉਨ੍ਹਾਂ ਕਿਹਾ ਕਿ ਟਰੱਸਟ ਵੱਲੋਂ ਹੋਰ ਨਜਾਇਜ ਕਬਜ਼ਾਧਾਰੀਆਂ ਨੂੰ ਵੀ ਨੋਟਿਸ ਕੱਢੇ ਹੋਏ ਹਨ ਅਤੇ ਜੇਕਰ ਉਨ੍ਹਾਂ ਨੇ ਸਰਕਾਰੀ ਨਿਯਮਾਂ ਤਹਿਤ ਬਣਦੀ ਰਕਮ ਜਮ੍ਹਾਂ ਨਾ ਕਰਵਾਈ ਤਾਂ ਜਲਦੀ ਹੀ ਉਹ ਕਬਜ਼ੇ ਵੀ ਛੂਡਾਏ ਜਾਣਗੇ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments