spot_img
Homeਮਾਝਾਗੁਰਦਾਸਪੁਰਸਰਕਾਰੀ ਹਾਈ ਸਮਾਰਟ ਸਕੂਲ ਧਰਮਕੋਟ ਬੱਗਾ ਦਾ ਮੈਟ੍ਰਿਕ ਦਾ ਨਤੀਜਾ ਰਿਹਾ ਸ਼ਾਨਦਾਰ...

ਸਰਕਾਰੀ ਹਾਈ ਸਮਾਰਟ ਸਕੂਲ ਧਰਮਕੋਟ ਬੱਗਾ ਦਾ ਮੈਟ੍ਰਿਕ ਦਾ ਨਤੀਜਾ ਰਿਹਾ ਸ਼ਾਨਦਾਰ ਨਵਦੀਪ ਕੌਰ ਨੇ ਕੀਤਾ ਸਟੇਟ ਮੈਰਿਟ ਵਿਚ ਸਥਾਨ ਪ੍ਰਾਪਤ

ਕਾਦੀਆਂ 8 ਜੁਲਾਈ (ਮੁਨੀਰਾ ਸਲਾਮ ਤਾਰੀ)

ਸਰਕਾਰੀ ਹਾਈ ਸਮਾਰਟ ਸਕੂਲ ਧਰਮਕੋਟ ਬੱਗਾ ਦਾ ਮੈਟ੍ਰਿਕ ਦਾ ਨਤੀਜਾ ਰਿਹਾ ਸ਼ਾਨਦਾਰ
ਨਵਦੀਪ ਕੌਰ ਨੇ ਕੀਤਾ ਸਟੇਟ ਮੈਰਿਟ ਵਿਚ ਸਥਾਨ ਪ੍ਰਾਪਤ
ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਮੈਟ੍ਰਿਕ ਜਮਾਤ ਦੇ ਨਤੀਜੇ ਵਿੱਚ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੀ ਨਾਮਵਰ ਸੰਸਥਾ ਸਰਕਾਰੀ ਹਾਈ ਸਮਾਰਟ ਸਕੂਲ ਧਰਮਕੋਟ ਬੱਗਾ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਨਵਦੀਪ ਕੌਰ ਨੇ 638/650 ਅੰਕ ਪ੍ਰਾਪਤ ਕਰ ਕੇ ਪੂਰੇ ਪੰਜਾਬ ਰਾਜ ਵਿੱਚੋਂ ਅੱਠਵਾਂ ਸਥਾਨ ਪ੍ਰਾਪਤ ਕਰ ਕੇ ਸੰਸਥਾ ਦਾ ਨਾਮ ਰੋਸ਼ਨ ਕੀਤਾ ਹੈ
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਹੈੱਡਮਾਸਟਰ ਸ੍ਰੀ ਸੁਭਾਸ਼ ਚੰਦਰ ਜੀ ਨੇ ਦੱਸਿਆ ਕਿ ਨਵਦੀਪ ਕੌਰ ਇਸ ਸੰਸਥਾ ਵਿੱਚ ਛੇਵੀਂ ਜਮਾਤ ਵਿੱਚ ਦਾਖ਼ਲ ਹੋਈ ਤੇ ਹਰ ਜਮਾਤ ਵਿੱਚ ਪਹਿਲੇ ਦਰਜੇ ਤੇ ਰਹੀ ਇਸ ਤੋਂ ਇਲਾਵਾ ਇਸ ਵਿਦਿਆਰਥਣ ਨੇ ਜ਼ਿਲ੍ਹਾ ਪੱਧਰੀ ਲੇਖ ਲਿਖਣ ਅਤੇ ਸੁੰਦਰ ਲਿਖਾਈ ਮੁਕਾਬਲਿਆਂ ਵਿਚ ਵੀ ਪਹਿਲਾ ਸਥਾਨ ਪ੍ਰਾਪਤ ਕੀਤਾ ਹੋਇਆ ਹੈ
ਸਕੂਲ ਸਟਾਫ਼ ਵੱਲੋਂ ਵਿਦਿਆਰਥਣ ਨੂੰ ਸਰਟੀਫਿਕੇਟ ਅਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ
ਇਸ ਮੌਕੇ ਸਰਵਸ਼੍ਰੀ ਜਸਪਾਲ ਸਿੰਘ ਬੀ.ਅੈੱਮ.ਪੰਜਾਬੀ ਬਲਰਾਮ ਸਿੰਘ ਸੁਰਿੰਦਰ ਸਿੰਘ ਅਮਰਜੀਤ ਸਿੰਘ ਬਲਜੀਤ ਸਿੰਘ ਸ੍ਰੀਮਤੀ ਤਰੁਨਾ ਜਸਬੀਰ ਕੌਰ ਰਾਖੀ ਰਮਿੰਦਰ ਕੌਰ ਮਨਜਿੰਦਰ ਕੌਰ ਸੋਨੀਆ ਸ਼ਰਮਾ ਪਰਵੀਨ ਮੀਨੂੰ ਕਿਰਨਦੀਪ ਕੌਰ ਮਨਦੀਪ ਕੌਰ ਸੁਖਵਿੰਦਰ ਕੌਰ ਨੀਲਮ ਰਮਨੀਕ ਕੌਰ ਜਸਮੀਤ ਕੌਰ ਰੁਪਿੰਦਰ ਕੌਰ ਆਦਿ ਹਾਜ਼ਰ ਸਨ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments