spot_img
Homeਮਾਝਾਗੁਰਦਾਸਪੁਰਜਾਇਦਾਦ ਦੇ ਕਬਜ਼ੇ ਨਾਲ ਸਬੰਧਤ ਸ਼ਿਕਾਇਤਾਂ ਦਰਜ ਕਰਵਾਉਣ ਲਈ ਮੁੱਖ ਮੰਤਰੀ ਵੱਲੋਂ...

ਜਾਇਦਾਦ ਦੇ ਕਬਜ਼ੇ ਨਾਲ ਸਬੰਧਤ ਸ਼ਿਕਾਇਤਾਂ ਦਰਜ ਕਰਵਾਉਣ ਲਈ ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੇ ਪੋਰਟਲ ਨੂੰ ਮਿਲਿਆ ਭਰਵਾਂ ਹੁੰਗਾਰਾ

ਬਟਾਲਾ, 8 ਜੁਲਾਈ (ਮੁਨੀਰਾ ਸਲਾਮ ਤਾਰੀ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲੋਕਾਂ ਨੂੰ ਸਾਫ਼-ਸੁਥਰਾ, ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਲੋਕਾਂ ਦੀਆਂ ਪਲਾਟਾਂ ਦੇ ਕਬਜ਼ੇ ਨਾਲ ਸਬੰਧਤ ਸ਼ਿਕਾਇਤਾਂ ਦੇ ਨਿਬੇੜੇ ਲਈ ਸ਼ੁਰੂ ਕੀਤੇ ਆਨਲਾਈਨ ਪੋਰਟਲ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬਟਾਲਾ ਦੇ ਵਿਧਾਇਕ ਸ. ਅਮਨਸ਼ੇਰ ਸਿੰਘ ਕਲਸੀ ਨੇ ਦੱਸਿਆ ਕਿ ਪੋਰਟਲ https://grcs.punjab.gov.in ਨੂੰ ਮੁੱਖ ਮੰਤਰੀ ਪੰਜਾਬ ਵੱਲੋਂ ਕੁੱਝ ਦਿਨ ਪਹਿਲਾਂ ਹੀ ਜਾਰੀ ਕੀਤਾ ਸੀ। ਉਨ੍ਹਾਂ ਕਿਹਾ ਕਿ ਇਸ ਪੋਰਟਲ ਨੂੰ ਜਾਰੀ ਕਰਨ ਦਾ ਉਦੇਸ਼ ਗ਼ੈਰ-ਕਾਨੂੰਨੀ ਕਾਲੋਨਾਈਜ਼ਰਾਂ ਹੱਥੋਂ ਆਮ ਆਦਮੀ ਦੀ ਹੁੰਦੀ ਲੁੱਟ ਨੂੰ ਰੋਕਣਾ ਸੀ। ਇਹ ਪੋਰਟਲ ਲੋਕਾਂ ਲਈ ਵਰਦਾਨ ਸਿੱਧ ਹੋਇਆ ਹੈ ਅਤੇ ਲੋਕ ਵੱਡੀ ਗਿਣਤੀ ਵਿੱਚ ਅੱਗੇ ਆ ਕੇ ਸੂਬਾ ਸਰਕਾਰ ਦੀ ਪਹਿਲਕਦਮੀ ਨੂੰ ਵਿਆਪਕ ਪੱਧਰ ਉਤੇ ਹੁੰਗਾਰਾ ਦੇ ਕੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਰਹੇ ਹਨ।

ਅਮਨਸ਼ੇਰ ਸਿੰਘ ਕਲਸੀ ਨੇ ਕਿਹਾ ਕਿ ਇਸ ਪੋਰਟਲ ਦੀ ਕਾਫ਼ੀ ਲੋੜ ਮਹਿਸੂਸ ਹੋ ਰਹੀ ਸੀ ਕਿਉਂਕਿ ਕਾਲੋਨਾਈਜ਼ਰ/ਡਿਵੈਲਪਰ ਭੋਲੇ-ਭਾਲੇ ਲੋਕਾਂ ਨੂੰ ਫੁਸਲਾ ਕੇ ਸ਼ਹਿਰਾਂ ਦੇ ਬਾਹਰਵਾਰ ਪਲਾਟ ਵੇਚ ਰਹੇ ਹਨ। ਇਨ੍ਹਾਂ ਗ਼ੈਰ-ਕਾਨੂੰਨੀ ਕਾਲੋਨੀਆਂ ਨਾਲ ਨਾ ਸਿਰਫ਼ ਸੂਬੇ ਵਿੱਚ ਬੇਤਰਤੀਬਾ ਸ਼ਹਿਰੀਕਰਨ ਹੋ ਰਿਹਾ ਹੈ, ਸਗੋਂ ਆਮ ਆਦਮੀ ਨੂੰ ਵੀ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਵਿਧਾਇਕ ਕਲਸੀ ਕਿਹਾ ਕਿ ਲੋਕਾਂ ਨੂੰ ਸਬੰਧਤ ਡਿਵੈਲਪਰਾਂ/ਕਾਲੋਨਾਈਜ਼ਰਾਂ/ਅਧਿਕਾਰੀਆਂ ਵੱਲੋਂ ਜਾਂ ਤਾਂ ਅਲਾਟਮੈਂਟ ਪੱਤਰ ਜਾਰੀ ਕਰ ਦਿੱਤਾ ਜਾਂਦਾ ਹੈ ਜਾਂ ਡੀਡ ਰਜਿਸਟਰਡ ਕਰ ਦਿੱਤੀ ਜਾਂਦੀ ਹੈ ਪਰ ਇਸ ਦੇ ਬਾਵਜੂਦ ਆਪਣੀਆਂ ਜਾਇਦਾਦਾਂ ਦਾ ਕਬਜ਼ਾ ਲੈਣ ਵਿੱਚ ਲੋਕਾਂ ਨੂੰ ਦਿੱਕਤ ਆ ਰਹੀ ਹੈ। ਪਲਾਟ ਖਰੀਦਣ ਲਈ ਹੱਡ-ਭੰਨਵੀਂ ਮਿਹਨਤ ਨਾਲ ਕਮਾਇਆ ਪੈਸਾ ਖਰਚਣ ਦੇ ਬਾਵਜੂਦ ਲੋਕਾਂ ਨੂੰ ਕਬਜ਼ੇ ਨਾ ਮਿਲਣ ਕਾਰਨ ਉਨ੍ਹਾਂ ਨੂੰ ਦਰ-ਦਰ ਦੀਆਂ ਠੋਕਰਾਂ ਖਾਣੀਆਂ ਪੈ ਰਹੀਆਂ ਹਨ। ਉਨ੍ਹਾਂ ਨੂੰ ਪਾਣੀ ਦੀ ਸਪਲਾਈ, ਸੀਵਰੇਜ, ਬਿਜਲੀ ਤੇ ਹੋਰ ਬੁਨਿਆਦੀ ਸਹੂਲਤਾਂ ਲਈ ਵੀ ਇਕ ਦਫ਼ਤਰ ਤੋਂ ਦੂਜੇ ਦਫ਼ਤਰ ਦੇ ਚੱਕਰ ਕੱਟਣੇ ਪੈ ਰਹੇ ਹਨ। ਵਿਧਾਇਕ ਕਲਸੀ ਨੇ ਅੱਗੇ ਦੱਸਿਆ ਕਿ ਆਮ ਆਦਮੀ ਦੀਆਂ ਇਨ੍ਹਾਂ ਦਿੱਕਤਾਂ ਨੂੰ ਘੱਟ ਕਰਨ ਲਈ ਹੀ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਵੱਡੀ ਰਾਹਤ ਦੇਣ ਲਈ ਇਹ ਪੋਰਟਲ ਸ਼ੁਰੂ ਕੀਤਾ ਸੀ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments