spot_img
Homeਮਾਝਾਗੁਰਦਾਸਪੁਰਖਾਣ ਪੀਣ ਵਾਲੀ ਵਸਤੂਆਂ ਦੀਆਂ ਦੁਕਾਨਾਂ ਦੀ ਕੀਤੀ ਚੈਕਿੰਗ

ਖਾਣ ਪੀਣ ਵਾਲੀ ਵਸਤੂਆਂ ਦੀਆਂ ਦੁਕਾਨਾਂ ਦੀ ਕੀਤੀ ਚੈਕਿੰਗ

ਕਾਦੀਆਂ ,11 ਜੁਲਾਈ  ( ਮੁਨੀਰਾ ਸਲਾਮ ਤਾਰੀ)ਸਿਵਲ ਸਰਜਨ ਗੁਰਦਾਸਪੁਰ ਡਾ ਵਿਜੇ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ ਅਤੇ ਐਸ ਐਮ ਓ  ਡਾ ਜਤਿੰਦਰ ਸਿੰਘ ਗਿੱਲ  ਕਾਦੀਆਂ ਦੀ ਯੋਗ ਅਗਵਾਈ ਹੇਠ ਕਾਦੀਆਂ ਦੇ ਵੱਖ ਵੱਖ ਇਲਾਕਿਆਂ  ਵਿੱਚ ਖਾਣ ਪੀਣ ਵਾਲੀਆਂ ਚੀਜ਼ਾਂ ਦੀ ਦੁਕਾਨਾਂ ਦੀ ਚੈਕਿੰਗ ਕੀਤੀ ਗਈ   । ਅਤੇ ਦੁਕਾਨਦਾਰਾਂ  ਨੂੰ ਬਰਸਾਤੀ ਮੌਸਮ ਸ਼ੁਰੂ ਹੋਣ ਕਰਕੇ ਅਤੇ ਗਰਮੀ ਵਿੱਚ ਖਾਣ ਪੀਣ ਵਾਲੀ ਵਸਤੂਆਂ ਦੀ ਸਾਫ ਸਫਾਈ ਰੱਖਣ ਸਬੰਧੀ ਅਤੇ ਚੀਜ਼ਾਂ ਨੂੰ ਢੱਕ ਕੇ ਰੱਖਣ ਲਈ  ਕਿਹਾ ਗਿਆ  ਇਸ   ਸਬੰਧੀ ਆਮ ਜਨਤਾ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਤੇ ਬੋਲਦੇ ਹੋਏ ਐਚ ਆਈ ਕੁਲਬੀਰ ਸਿੰਘ ਨੇ ਦੱਸਿਆ ਕਿ ਗਰਮੀ ਦੇ ਮੌਸਮ ਵਿੱਚ ਬਿਮਾਰੀਆਂ ਫੈਲਣ ਦਾ ਖਤਰਾ ਬਣਿਆ ਰਹਿੰਦਾ ਹੈ ਇਸ ਕਰਕੇ ਸਾਨੂੰ ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ  । ਅਤੇ ਸਾਫ਼ ਸੁਥਰੀਆਂ ਵਸਤੂਆਂ ਨੂੰ ਇਸਤੇਮਾਲ ਕਰਨਾ ਚਾਹੀਦਾ ਹੈ  ਖਾਣ ਪੀਣ ਵਾਲੀਆਂ ਚੀਜ਼ਾਂ ਨੂੰ ਢੱਕ ਕੇ ਰੱਖਿਆ ਜਾਵੇ । ਇਸ ਕਰਕੇ ਲੋਕਾਂ  ਇਸ   ਸਬੰਧੀ ਜਾਗਰੂਕ ਹੋਣ ਦੀ ਲੋੜ ਹੈ।  ਇਸ ਮੌਕੇ ਹੋਰਨਾਂ ਤੋਂ ਇਲਾਵਾ ਲਖਬੀਰ ਸਿੰਘ ,ਯੁਗਰਾਜ ਸਿੰਘ , ਅਮਰੀਕ ਸਿੰਘ ਉਨ੍ਹਾਂ ਨਾਲ ਮੌਜੂਦ ਸੀ   । ਫੋਟੋ ਦੁਕਾਨਾਂ ਤੇ ਚੈਕਿੰਗ ਕਰਦੇ ਹੈਲਥ ਇੰਸਪੈਕਟਰ ਕੁਲਬੀਰ ਸਿੰਘ  ਅਤੇ ਹੋਰ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments