spot_img
Homeਮਾਝਾਗੁਰਦਾਸਪੁਰਟਰਾਸਪੋਰਟ ਅਦਾਰੇ ਲਈ ਨਿਕੰਮੀ ਸਾਬਤ ਹੋਈ ਮਾਨ ਸਰਕਾਰ ਪਨਬਸ/ਪੀ ਆਰ ਟੀ ਸੀ...

ਟਰਾਸਪੋਰਟ ਅਦਾਰੇ ਲਈ ਨਿਕੰਮੀ ਸਾਬਤ ਹੋਈ ਮਾਨ ਸਰਕਾਰ ਪਨਬਸ/ਪੀ ਆਰ ਟੀ ਸੀ ਦੇ ਕੱਚੇ ਮੁਲਾਜਮ ਦੀਆਂ ਤਨਖਾਹਾਂ ਤੋ ਵੀ ਹੋਏ ਸਰਕਾਰ ਦੇ ਹੱਥ ਖੜੇ -ਬਲਜੀਤ ਸਿੰਘ ਗਿੱਲ*

ਕਾਦੀਆ 14 ਜੁਲਾਈ (ਸਲਾਮ ਤਾਰੀ)

ਪੰਜਾਬ ਰੋਡਵੇਜ਼ ਪਨਬੱਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ਤੇ ਬਟਾਲਾ ਬੱਸ ਸਟੈਂਡ ਨੂੰ ਬੰਦ ਕਰਕੇ ਆਮ ਜਨਤਾਂ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਬਲਜੀਤ ਸਿੰਘ ਗਿੱਲ,ਪ੍ਰਧਾਨ ਪਰਮਜੀਤ ਸਿੰਘ ਕੌਹਾੜ ਨੇ ਕਿਹਾ ਕਿ ਆਪ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਹਰ ਵਰਗ ਨਾਲ ਵਾਅਦੇ ਕੀਤੇ ਸਨ ਅਤੇ ਸਰਕਾਰੀ ਅਦਾਰਿਆਂ ਨੂੰ ਵਧੀਆਂ ਤਰੀਕੇ ਨਾਲ ਚਲਾਉਣ ਦੀ ਗੱਲ ਆਖੀ ਸੀ ਪਰ ਅੱਜ ਸਰਕਾਰ ਬਣਨ ਤੋ ਬਾਅਦ ਪਨਬੱਸ ਅਤੇ ਪੀ ਆਰ ਟੀ ਸੀ ਦੇ ਕਰਮਚਾਰੀਆਂ ਦੀਆਂ ਤਨਖਾਹਾ ਦਾ ਪ੍ਬੰਧ ਕਰਨ ਤੋ ਵੀ ਨਾਕਾਮ ਹੋ ਗਈ ਹੈ ਉਹਨਾਂ ਦੱਸਿਆ ਕਿ ਮੁਲਾਜ਼ਮਾਂ ਦੀਆਂ ਮੇਨ ਮੰਗਾਂ ਜਿਵੇਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਰਿਪੋਰਟਾਂ ਕਰਕੇ ਅਤੇ ਸੰਘਰਸ਼ਾਂ ਦੋਰਾਨ ਕੱਢੇ ਮੁਲਾਜ਼ਮਾਂ ਨੂੰ ਬਹਾਲ ਕਰਨ, ਤਨਖ਼ਾਹ ਵਾਧਾ ਸਾਰੇ ਮੁਲਾਜ਼ਮਾਂ ਨੂੰ ਦੇਣ, ਕਿਲੋਮੀਟਰ ਸਕੀਮ ਬੱਸਾਂ ਬੰਦ ਕਰਨ,ਠੇਕਾ ਭਰਤੀ ਬੰਦ ਕਰਨ ਆਦਿ ਮੰਗਾਂ ਦਾ ਹੱਲ ਕਰਨ ਲਈ ਜੂਨ ਮਹੀਨੇ ਦੀ ਹੜਤਾਲ ਰੱਖੀ ਗਈ ਸੀ ਪ੍ਰੰਤੂ ਮਾਨਯੋਗ ਟਰਾਂਸਪੋਰਟ ਮੰਤਰੀ ਪੰਜਾਬ ਵਲੋਂ 7 ਜੂਨ ਨੂੰ ਮੀਟਿੰਗ ਕਰਕੇ ਮੰਗਾਂ ਦਾ ਹੱਲ ਕਰਨ ਅਤੇ ਮਾਨਯੋਗ ਮੁੱਖ ਮੰਤਰੀ ਪੰਜਾਬ ਨਾਲ ਹਫਤੇ ਵਿੱਚ ਮੀਟਿੰਗ ਕਰਾਉਣ ਦਾ ਭਰੋਸਾ ਦਿੱਤਾ ਗਿਆ ਪ੍ਰੰਤੂ ਹੁਣ ਤੱਕ ਕੋਈ ਮੀਟਿੰਗ ਨਹੀਂ ਬੁਲਾਈ ਗਈ ਉਲਟਾ ਆਊਟ ਸੋਰਸਿੰਗ ਭਰਤੀ ਕਰਨ ਅਤੇ ਕਿਲੋਮੀਟਰ ਸਕੀਮ ਬੱਸਾਂ ਪਾਉਣ ਵਰਗੇ ਮੁਲਾਜ਼ਮ ਵਿਰੋਧੀ ਅਤੇ ਲੋਕ ਵਿਰੋਧੀ ਫ਼ੈਸਲੇ ਕੀਤੇ ਜਾ ਰਹੇ ਹਨ ਇਸ ਤੋਂ ਸਰਕਾਰ ਦਾ ਲੋਕ ਵਿਰੋਧੀ ਅਤੇ ਮੁਲਾਜ਼ਮ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ

ਚੈਅਰਮੈਨ ਰਜਿੰਦਰ ਗਰਾਇਆ,ਮੀਤ ਪ੍ਰਧਾਨ ਗੋਰਵ ਸ਼ਰਮਾ,ਕੈਸ਼ੀਅਰ ਜਗਰੂਪ ਸਿੰਘ ਨੇ ਕਿਹਾ ਕਿ ਹਰ ਮਹੀਨੇ ਤਨਖਾਹ ਲਈ ਮੁਲਾਜਮਾਂ ਨੂੰ ਬੱਸ ਸਟੈਡ ਬੰਦ ਜਾਂ ਹੜਤਾਲ ਕਰਨੀ ਪੈਦੀ ਹੈ ਤਾਂ ਹੀ ਮੁਲਾਜਮਾਂ ਦੇ ਮਹੀਨੇ ਦੀ ਮਿਹਨਤ ਦੇ ਪੈਸੇ ਉਹਨਾਂ ਨੂੰ ਮਿਲਦੇ ਹਨ ਜਿਸ ਨਾਲ ਕਿ ਉਹਨਾਂ ਦੇ ਬੱਚਿਆਂ ਦਾ ਗੁਜਾਰਾ ਚੱਲਦਾ ਹੈ।ਇਸ ਮੌਕੇ ਉਹਨਾਂ ਮੰਗ ਕੀਤੀ ਗਈ ਕਿ ਜੇਕਰ ਸਰਕਾਰ ਨੇ ਪੰਜਾਬ ਦੀ ਜਨਤਾਂ ਨੂੰ ਸਹੀ ਸਫਰ ਸਹੂਲਤ ਦੇਣੀ ਹੈ ਤਾਂ ਪਨਬੱਸ ਅਤੇ ਪੀ ਆਰ ਟੀ ਸੀ ਦੇ ਮੁਲਾਜਮਾਂ ਦੀ ਤਨਖਾਹ ਅਤੇ ਬੱਸਾਂ ਦਾ ਡੀਜ਼ਲ ਸਰਕਾਰੀ ਖਜਾਨੇ ਤੋ ਅਦਾ ਕਰਨੀ ਸ਼ੁਰੂ ਕੀਤੀ ਜਾਵੇ ਤਾਂ ਜੋ ਤਨਖਾਹਾਂ ਸਮੇ ਸਿਰ ਮੁਲਾਜ਼ਮਾਂ ਨੂੰ ਮਿਲ ਸਕਣ ਅਤੇ ਬੱਸਾਂ ਦਾ ਡੀਜ਼ਲ ਸਮੇਂ ਸਿਰ ਪੈ ਸਕੇ ਤੇ ਤਨਖਾਹਾ ਲਈ ਮੁਲਾਜ਼ਮਾਂ ਨੂੰ ਧਰਨੇ,ਹੜਤਾਲਾ ਕਰਨ ਲਈ ਮਜਬੂਰ ਨਾ ਹੋਣਾ ਪਵੇ। ਮੁੱਖ ਮੰਤਰੀ ਪੰਜਾਬ ਵੱਲੋ ਪੰਜਾਬ ਦੇ ਬੇਰੁਜਗਾਰ ਨੌਜਵਾਨਾਂ ਨੂੰ ਪੱਕੇ ਸਰਕਾਰੀ ਰੁਜਗਾਰ ਦੇਣ ਦੇ ਐਲਾਨ ਕੀਤੇ ਗਏ ਸਨ ਪਰ ਇਸਦੇ ਉਲਟ ਪਨਬੱਸ ਵਿੱਚ ਆਊਟਸੋਰਸਿੰਗ ਤੇ 1378 ਮੁਲਾਜ਼ਮਾਂ ਦੀ ਭਰਤੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਪੀ ਆਰ ਟੀ ਸੀ ਵਿੱਚ ਪ੍ਰਾਈਵੇਟ ਮਾਲਕਾਂ ਦੀਆਂ ਬੱਸਾ ਨੂੰ ਕਿਲੋਮੀਟਰ ਸਕੀਮ ਤਹਿਤ ਪਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ ਜਿਸ ਦਾ ਸਿੱਧਾ ਫਾਇਦਾ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਹੈ ਅਤੇ 6 ਸਾਲਾ ਵਿੱਚ ਲੱਗਭੱਗ 72 ਲੱਖ ਰੁਪਏ ਇੱਕ ਕਿਲੋਮੀਟਰ ਬੱਸ ਅਤੇ 219×72 =157.68 ਕਰੋੜ ਰੁਪਏ ਦਾ ਪੰਜਾਬ ਦੇ ਖਜਾਨੇ ਚੋ ਸਿੱਧੇ ਪ੍ਰਾਈਵੇਟ ਮਾਲਕਾਂ ਦੇ ਖਾਤਿਆਂ ਚ ਜਾਵੇਗਾ ਜਦੋ ਕਿ ਇਹਨਾਂ ਪੈਸਿਆਂ ਦੀ ਸਰਕਾਰੀ ਬੱਸਾਂ ਜਿਵੇਂ ਪਹਿਲਾਂ ਲੋਨ ਤੇ ਲੈ ਕੇ ਪਾਈਆਂ ਜਾਂਦੀਆਂ ਹਨ ਤਾਂ ਕਰੋੜਾਂ ਦਾ ਮੁਨਾਫਾ ਤਾਂ ਹੋਵੇਗਾ ਹੀ ਨਾਲ ਹੀ ਇਹਨਾਂ ਬੱਸਾਂ ਤੇ ਬੇਰੋਜ਼ਗਾਰਾਂ ਨੋਜੁਆਨਾਂ ਨੂੰ ਸਰਕਾਰੀ ਨੋਕਰੀਆ ਮਿਲੇਗੀ ਇਸ ਲਈ ਆਪਣੇ ਮਹਿਕਮੇ ਨੂੰ ਬਚਾਉਣ ਅਤੇ ਨੋਜੁਆਨਾਂ ਨੂੰ ਰੋਜ਼ਗਾਰ ਦਵਾਉਣ ਲਈ ਕਿਲੋਮੀਟਰ ਸਕੀਮ ਬੱਸਾਂ ਦਾ ਯੂਨੀਅਨ ਵਲੋਂ ਸਖ਼ਤ ਵਿਰੋਧ ਕੀਤਾ ਜਾਵੇਗਾ ਉਹਨਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਨੂੰ ਪ੍ਰਵਾਨ ਕਰਨ ਦੀ ਥਾਂ ਤੇ ਮੌਜੂਦਾ ਆਪ ਸਰਕਾਰ ਵਲੋਂ ਟਰਾਂਸਪੋਰਟ ਦੇ ਕੱਚੇ ਮੁਲਾਜ਼ਮਾਂ ਨੂੰ ਹਰ ਮਹੀਨੇ ਤਨਖਾਹ ਲਈ ਵੀ ਸੰਘਰਸ਼ ਕਰਨਾ ਪੈਂਦਾ ਹੈ ਉਹਨਾਂ ਸ਼ਪੱਸਟ ਤੇ ਸਿੱਧੀ ਚੇਤਾਵਨੀ ਦਿੰਦੇ ਹੋਏ ਆਖਿਆਂ ਕਿ ਜਿਵੇ ਅੱਜ ਪੰਜਾਬ ਦੇ ਸਾਰੇ ਬੱਸ ਸਟੈਡ ਬੰਦ ਕਰਕੇ ਰੋਸ ਮੁਜਾਹਰੇ ਕੀਤੇ ਜਾ ਰਹੇ ਨੇ ਜੇਕਰ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੀ 19 ਜੁਲਾਈ ਨੂੰ ਪੂਰੇ ਪੰਜਾਬ ਵਿੱਚ ਰੋਡ ਬਲੋਕ ਅਤੇ ਹੜਤਾਲ ਕਰਨ ਲਈ ਯੂਨੀਅਨ ਮਜਬੂਰ ਹੋਵੇਗੀ ।ਇਸ ਮੋਕੇ ਦਫਤਰੀ ਸਕੱਤਰ ਭੁਪਿੰਦਰ ਸਿੰਘ,ਸਕੱਤਰ ਰਾਜਬੀਰ ਸਿੰਘ,ਸਕੱਤਰ ਹਰਵਿੰਦਰ ਸਿੰਘ,ਹਰਦੇਵ ਸਿੰਘ ਮਾੜੀ ਪੰਨਵਾ,ਸਤਵੰਤ ਸਹਾਏਪੁਰ,ਜਗਦੀਪ ਸਿੰਘ ਮੱਲੀ,ਵਰਕਸ਼ਾਪ ਪ੍ਰਧਾਨ ਅਵਤਾਰ ਸਿੰਘ, ਸੈਕਟਰੀ ਰਮਨ ਭਗਤ,ਨਿਸ਼ਾਨ ਸਿੰਘ ਅੱਤੇਪੁਰ,ਕੰਵਲ ਕਲਾਨੌਰ,ਬੀਰ ਸਿੰਘ,ਗੁਰਸ਼ਰਦੀਪ ਵਿੱਠਵਾ ਆਦਿ ਹਾਜਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments