spot_img
Homeਮਾਝਾਗੁਰਦਾਸਪੁਰਸ਼੍ਰੋਮਣੀ ਕਮੇਟੀ ਵੱਲੋਂ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ

ਸ਼੍ਰੋਮਣੀ ਕਮੇਟੀ ਵੱਲੋਂ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ

ਕਾਦੀਆਂ 16 ਜੁਲਾਈ (ਮੁਨੀਰਾ ਸਲਾਮ ਤਾਰੀ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਬਟਾਲਾ ਤੋਂ ਧਾਰਮਿਕ ਨੁਮਾਇੰਦਗੀ ਕਰ ਰਹੇ ਧਾਰਮਿਕ ਆਗੂ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਐਗਜੈਕਟਿਵ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਕਾ ਸ੍ਰੀ ਪੰਜਾ ਸਾਹਿਬ ਤੇ ਮੋਰਚਾ ਗੁਰੂ ਕਾ ਬਾਗ ਦੇ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸਾਹਿਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰ ਬਲਵਿੰਦਰ ਸਿੰਘ ਕਾਹਲਵਾਂ ਸਕੱਤਰ ਧਰਮ ਪ੍ਰਚਾਰ ਕਮੇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਸ਼੍ਰੋਮਣੀ ਕਮੇਟੀ ਹਲਕਾ ਬਟਾਲਾ ਦੇ ਵੱਖ-ਵੱਖ ਸਕੂਲਾਂ ਵਿੱਚ ਸਕੂਲ ਦੇ ਵਿਦਿਆਰਥੀਆਂ ਦਾ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਦੀ ਲੜੀ ਤਹਿਤ ਭਗਤ ਪੂਰਨ ਸਿੰਘ ਆਦਰਸ਼ ਸਕੂਲ ਬੁੱਟਰ ਕਲਾਂ ਵਿਖੇ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀ ਅਤੇ ਨੋਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦਾ ਵੱਖ-ਵੱਖ ਭਾਗਾਂ ਵਿੱਚ ਮੁਕਾਬਲਾ ਕਰਵਾਇਆ ਗਿਆ।
ਇਸ ਮੌਕੇ ਤੇ ਬੱਚਿਆਂ ਵੱਲੋਂ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਵਿੱਚ ਭਾਗ ਲੈ ਦੇ ਸੁੰਦਰ ਦਸਤਾਰਾਂ ਸਜਾਈਆਂ ਗਈਆਂ।
ਇਸ ਮੌਕੇ ਤੇ ਸ੍ਰ ਸਿਮਰਨਜੀਤ ਸਿੰਘ ਕੋਟ ਟੋਡਰ ਮੱਲ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਸ੍ਰ ਅਰਸ਼ਪ੍ਰੀਤ ਸਿੰਘ ਸਾਹਿਬ, ਸ ਨਵਪ੍ਰੀਤ ਸਿੰਘ ਪ੍ਰਿੰਸ ਨੇ ਜੱਜ ਦੀ ਭੂਮਿਕਾ ਬਾਖੂਬੀ ਨਿਭਾਈ। ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਵਿੱਚ ਪਹਿਲਾਂ ਸਥਾਨ ਸ੍ਰ ਪ੍ਰੀਤਪਾਲ ਸਿੰਘ,ਦੂਸਰਾ ਸਥਾਨ ਸ੍ਰ ਦਮਨਪ੍ਰੀਤ ਸਿੰਘ ਅਤੇ ਸ੍ਰ ਦਮਨਦੀਪ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਮੁਕਾਬਲੇ ਵਿੱਚ ਪਹਿਲੇ ਤੇ ਦੂਸਰੇ ਸਥਾਨ ਤੇ ਆਉਣ ਵਾਲਿਆ ਨੂੰ ਫਾਈਨਲ ਮੁਕਾਬਲੇ ਵਾਸਤੇ ਸ਼ਾਮਲ ਕੀਤਾ ਗਿਆ।
ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਐਗਜੈਕਟਿਵ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਮੌਕੇ ਤੇ ਸੰਬੋਧਨ ਹੁੰਦਿਆਂ ਕਿਹਾ ਕਿ ਦਸਤਾਰ ਹੀ ਸਿੱਖ ਦੀ ਅਸਲ ਪਹਿਚਾਣ ਅਤੇ ਸ਼ਾਨ ਹੈ। ਜਥੇਦਾਰ ਗੋਰਾ ਨੇ  ਅਤੇ ਸਮੂਹ ਸਕੂਲ ਦੇ ਸਟਾਫ ਵੱਲੋਂ ਦਿੱਤੇ ਗਏ ਵਿਸ਼ੇਸ਼ ਸਹਿਯੋਗ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਵਿੱਚ ਪਹਿਲੇ, ਦੂਸਰੇ, ਤੀਸਰੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਅਤੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰ ਬਲਵਿੰਦਰ ਸਿੰਘ ਕਾਹਲਵਾਂ ਸਕੱਤਰ ਧਰਮ ਪ੍ਰਚਾਰ ਕਮੇਟੀ ਵੱਲੋਂ ਵਧਾਈ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੈਡਲ, ਸਨਮਾਨ ਪੱਤਰ ਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਤੇ ਮੈਡਮ ਲਖਵਿੰਦਰ ਕੌਰ ਪ੍ਰਿੰਸੀਪਲ ਨੇ ਜਥੇਦਾਰ ਗੋਰਾ ਵੱਲੋਂ ਨੋਜਵਾਨਾਂ ਨੂੰ ਸਿੱਖੀ ਨਾਲ ਜੋੜਨ ਦੇ ਕੀਤੇ ਜਾ ਰਹੇ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਤੇ ਸੈਮੀਨਾਰ ਪਿੰਡ ਪਿੰਡ ਲਗਾਏ ਜਾਣੇ ਚਾਹੀਦੇ ਹਨ।
ਇਸ ਮੌਕੇ ਤੇ ਮੈਡਮ ਲਖਵਿੰਦਰ ਕੌਰ ਪ੍ਰਿੰਸੀਪਲ ਭਗਤ ਪੂਰਨ ਸਿੰਘ ਆਦਰਸ਼ ਸਕੂਲ, ਮੈਡਮ ਕੰਵਲਜੀਤ ਕੌਰ ਵਾਈਸ ਪ੍ਰਿੰਸੀਪਲ, ਸ੍ਰ ਸੁਖਜਿੰਦਰ ਸਿੰਘ ਧਾਰਮਿਕ ਅਧਿਆਪਕ, ਸ੍ਰ ਸਤਿੰਦਰ ਸਿੰਘ ਸੰਗੀਤ ਅਧਿਆਪਕ, ਸ੍ਰ ਹਰਪ੍ਰੀਤ ਸਿੰਘ, ਮਾਸਟਰ ਬਲਰਾਜ ਸਿੰਘ, ਸ੍ਰ ਗੁਰਤਿੰਦਰ ਪਾਲ ਸਿੰਘ ਭਾਟੀਆ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ, ਸ੍ਰ ਮਨਜੀਤ ਸਿੰਘ ਕਾਦੀਆਂ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ, ਸ੍ਰ ਸਿਮਰਨਜੀਤ ਸਿੰਘ ਕੋਟ ਟੋਡਰ ਮੱਲ ਆਦ ਹਾਜ਼ਰ ਸਨ।
munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments